ਅੰਮ੍ਰਿਤਸਰ

Corona in Punjab: ਪੰਜਾਬ ਵਿੱਚ Corona ਕਾਰਨ ਗਰੀਬ ਲੋਕਾਂ ਦੀ ਮੱਦਦ ਲਈ ਅੱਗੇ ਆਇਆ ਡੇਰਾ ਬਿਆਸ, 85 ਤੋਂ ਵੱਧ ਪਿੰਡਾਂ ਵਿੱਚ ਚੱਲ ਰਹੀ ਹੈ ਸੇਵਾ

Corona in Punjab: ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਮੌਜੂਦਾ ਹਾਲਾਤ ਦੌਰਾਨ ਗਰੀਬ, ਬੇਸਹਾਰਾ, ਯਤੀਮ, ਅੰਗਹੀਣ ਵਰਗ ਤੇ ਨਿਆਸਰਿਆਂ ਨੂੰ 2 ਵਕਤ ਦੀ ਰੋਟੀ ਦੇਣ ਦਾ ਵੀ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ, ਜੋ ਸਮੁੱਚੇ ਸਤਿਸੰਗ ਘਰਾਂ ’ਚ ਲਾਗੂ ਹੈ। ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ’ਤੇ ਡੇਰੇ ਨਾਲ ਲੱਗਦੇ ਕਰੀਬ 97 ਪਿੰਡਾਂ ਨੂੰ ਗੋਦ ਲਿਆ ਜਾ ਚੁੱਕਾ ਹੈ, ਜਿਨ੍ਹਾਂ ਨੂੰ 2 ਵੇਲੇ ਦੀ ਰੋਟੀ ਵਜੋਂ ਤਿਆਰ ਕੀਤੇ ਜਾ ਰਹੇ ਪੈਕ ਲੰਚ ਤਕਸੀਮ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: Corona in Amritsar: ਭਾਈ ਨਿਰਮਲ ਸਿੰਘ ਦੇ 2 ਪਰਿਵਾਰਕ ਮੈਂਬਰਾਂ ਸਮੇਤ 3 ਦੀ Corona ਰਿਪੋਰਟ ਪੋਜ਼ੀਟਿਵ

ਜਾਣਕਾਰੀ ਅਨੁਸਾਰ ਰੋਜ਼ਾਨਾ 72 ਹਜ਼ਾਰ ਤੋਂ ਵੱਧ ਪੈਕ ਲੰਚ ਤਿਆਰ ਕੀਤੇ ਜਾ ਰਹੇ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਬਾਬਾ ਗੁਰਿੰਦਰ ਸਿੰਘ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਜਿਥੋਂ ਤੱਕ ਹੋ ਸਕੇ, ਕੋਈ ਵੀ ਇਨਸਾਨ 2 ਵੇਲੇ ਦੀ ਰੋਟੀ ਤੋਂ ਭੁੱਖਾ ਨਾ ਸੌਵੇਂ। ਦੂਰ-ਦੁਰਾਡਿਓਂ ਸੇਵਾਦਾਰ ਇਹ ਭੋਜਨ ਡੇਰਾ ਬਿਆਸ ਤੋਂ ਲਿਜਾ ਕੇ ਆਪੋ-ਆਪਣੇ ਪਿੰਡਾਂ ’ਚ ਤਕਸੀਮ ਕਰ ਰਹੇ ਹਨ। ਜ਼ਿਲ੍ਹਾ ਅਤੇ ਸਬ-ਡਵੀਜ਼ਨ ਲੈਵਲ ’ਤੇ ਸਿਵਲ ਪ੍ਰਸ਼ਾਸਨ ਵੱਲੋਂ ਵਧੇਰੇ ਭੋਜਨ ਦੀ ਮੰਗ ਕਰਨ ’ਤੇ ਉਨ੍ਹਾਂ ਨੂੰ ਵੀ ਪੈਕ ਲੰਚ ਮੁਹੱਈਆ ਕਰਵਾਇਆ ਜਾਂਦਾ ਹੈ।

ਹੋਰ ਵੀ ਕਈ ਧਾਰਮਿਕ ਜਥੇਬੰਦੀਆਂ ਵੱਲੋਂ ਲੰਗਰ ਲਗਾਤਾਰ ਜਾਰੀ ਹੈ ਪਰ ਡੇਰਾ ਬਿਆਸ ਵੱਲੋਂ ਸਮੁੱਚ ਪੰਜਾਬ ਅਤੇ ਦੂਜੇ ਸੂਬਿਆਂ ’ਚ ਬਣੇ ਸਤਿਸੰਗ ਘਰਾਂ ਵਿਚ ਖਾਣਾ ਬਣਾਉਣ ਅਤੇ ਵਰਤਾਉਣ ਦੀ ਮੁਹਿੰਮ ਜੰਗੀ ਪੱਧਰ ’ਤੇ ਚੱਲ ਰਹੀ ਹੈ। ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਖੁਦ ਵੀ ਭੋਜਨ ਤਿਆਰ ਕਰਨ ਵਾਲੇ ਕੇਂਦਰਾਂ ਅਤੇ ਪੰਜਾਬ ’ਚ ਸੈਂਟਰਾਂ ’ਚ ਜਾ ਕੇ ਇਸ ਦੀ ਦੇਖ-ਰੇਖ ਕੀਤੀ ਜਾ ਰਹੀ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago