Bhai Nirmal Singh News: ਭਾਈ ਨਿਰਮਲ ਸਿੰਘ ਦੇ ਸਸਕਾਰ ਤੋਂ ਨਾਰਾਜ਼ ਦਰਬਾਰ ਸਾਹਿਬ ਦੇ ਰਾਗੀਆਂ ਨੇ ਲਿਆ ਇਹ ਸਖ਼ਤ ਫੈਸਲਾ

darbar-sahib-members-not-happy-with-niramal-singhs-funeral

Bhai Nirmal Singh News: ਵੇਰਕਾ ਦੇ ਕੁਝ ਲੋਕਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਦਿਹਾਂਤ ਤੋਂ ਬਾਅਦ ਸਸਕਾਰ ਨਾ ਹੋਣ ਦੇਣ ਦਾ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਘਟਨਾ ਤੋਂ ਨਾਰਾਜ਼ ਹਜ਼ੂਰੀ ਰਾਗੀ ਜਥੇ ਨੇ ਐਲਾਨ ਕੀਤਾ ਹੈ ਕਿ ਉਹ ਕਦੇ ਵੀ ਵੇਰਕਾ ਵਿਚ ਕੀਰਤਨ ਨਹੀਂ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਨੇ ਕਿਹਾ ਕਿ ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਦੀਵੀ ਵਿਛੋੜੇ ਦੇ ਚੱਲਦਿਆਂ ਜਿੱਥੇ ਸਮੁੱਚੇ ਸਿੱਖ ਪੰਥ ਵਿਚ ਦੁੱਖ ਦੀ ਲਹਿਰ ਹੈ।

ਇਹ ਵੀ ਪੜ੍ਹੋ: Corona in Amritsar: ਭਾਈ ਨਿਰਮਲ ਸਿੰਘ ਦੇ 2 ਪਰਿਵਾਰਕ ਮੈਂਬਰਾਂ ਸਮੇਤ 3 ਦੀ Corona ਰਿਪੋਰਟ ਪੋਜ਼ੀਟਿਵ

ਉੱਥੇ ਹੀ ਉਨ੍ਹਾਂ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਵੇਰਕਾ ਪਿੰਡ ਵਿਚ ਕੀਤੇ ਵਿਰੋਧ ਦੇ ਚੱਲਦਿਆਂ ਸਮੁੱਚੇ ਸਿੱਖ ਜਗਤ ਵਿਚ ਰੋਸ ਵੀ ਹੈ। ਉਨ੍ਹਾਂ ਕਿਹਾ ਕਿ ਇਸ ਰੋਸ ਦੇ ਚੱਲਦੇ ਹਜ਼ੂਰੀ ਰਾਗੀ ਜਥੇ ਨੇ ਫੈਸਲਾ ਕੀਤਾ ਹੈ ਕਿ ਉਹ ਕਦੇ ਵੀ ਵੇਰਕਾ ਵਿਚ ਕੀਰਤਨ ਨਹੀਂ ਕਰਨਗੇ। ਭਾਈ ਗੁਰਦੇਵ ਸਿੰਘ ਨੇ ਆਖਿਆ ਕਿ ਵੇਰਕਾ ਦੇ ਕੁਝ ਵਿਅਕਤੀਆਂ ਨੇ ਕਰਫਿਊ ਦੇ ਨਿਯਮਾਂ ਨੂੰ ਤੋੜਦੇ ਹੋਏ ਲੋਕਾਂ ਦਾ ਇਕੱਠ ਕਰਕੇ ਸਸਕਾਰ ਦਾ ਵਿਰੋਧ ਕੀਤਾ ਹੈ, ਜੋ ਕਿ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਜਿੰਨੇ ਵੀ ਸ਼੍ਰੋਮਣੀ ਕਮੇਟੀ ਦੇ ਰਾਗੀ ਸਾਹਿਬਾਨ ਹਨ ਭਾਵੇਂ ਉਹ ਕਿਸੇ ਵੀ ਗੁਰਦੁਆਰਾ ਸਾਹਿਬ ਵਿਚ ਸੇਵਾ ਨਿਭਾਅ ਰਹੇ ਹਨ, ਉਹ ਵੇਰਕਾ ਵਿਚ ਕੀਰਤਨ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਬਾਈ ਉਂਕਾਰ ਸਿੰਘ ਨੇ ਸਾਰੇ ਐਗਜ਼ੈਕਟਿਵ ਕਮੇਟੀ ਦੇ ਮੈਂਬਰਾਂ ਅਤੇ ਸਕੱਤਰ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਕੀਤਾ ਹੈ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਕਿ ਆਉਣ ਵਾਲੇ ਸਮੇਂ ਵਿਚ ਅਜਿਹੀ ਘਟਨਾ ਨਾ ਵਾਪਰ ਸਕੇ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ