ਕਿਸਾਨਾਂ ਨੇ ਤਰਨ ਤਾਰਨ ਵਿਖੇ ਰੇਲ ਗੱਡੀਆਂ ਰੋਕ ਦਿੱਤੀਆਂ, ਤਰਨ ਤਾਰਨ ਵਿਖੇ ਬਿਆਸ ਰੇਲਵੇ ਲਾਈਨ ਵੀ ਰੋਕਿਆ ਗਈਆਂ

Farmers stopped trains on the Amritsar tarn – taran

ਖੇਤੀ ਕਾਨੂੰਨਾਂ ਖ਼ਿਲਾਫ਼ 3 ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਲਗਤਾਰ ਜਾਰੀ ਹੈ। ਇਸ ਦੌਰਾਨ ਸ਼ੰਘਰਸ਼ ਕਰ ਰਹੇ ਕਿਸਾਨਾਂ ਨੇ ਅੱਜ ਰੇਲ ਰੋਕੋ ਅਭਿਆਨ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਦੇਸ਼ ਭਰ ਵਿਚ ਚਾਰ ਘੰਟੇ (12 ਤੋਂ 4 ਵਜੇ) ਦੇ ਲਈ ਟ੍ਰੇਨਾਂ ਨੂੰ ਰੋਕਿਆ ਜਾਵੇਗਾ।

ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਹਨਾਂ ਦਾ ਸੰਘਰਸ਼ ਉਨ੍ਹਾਂ ਚਿਰ ਜਾਰੀ ਰਹੇਗਾ, ਜਿਨ੍ਹਾਂ ਚਿਰ ਤਿੰਨੇ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ।

ਕਿਸਾਨਾਂ ਵੱਲੋਂ ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅਮ੍ਰਿਤਸਰ ਤਰਨਤਾਰਨ ਬਿਆਸ ਰੇਲ ਲਾਈਨ ‘ਤੇ ਬੈਠ ਕੇ ਰੇਲਾਂ ਨੂੰ ਰੋਕਿਆ ਗਿਆ।

ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ‘ਚ ਧਰਨੇ ‘ਚ ਪਹੁੰਚ ਕੇ ਟਰੇਨਾਂ ਰੋਕਣ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ।

ਉਨ੍ਹਾਂ ਕਿਹਾ ਕਿ ਜੇਕਰ ਅੰਦੋਲਨਕਾਰੀਆਂ ਨੂੰ ਜਲਦ ਰਿਹਾਅ ਨਾ ਕੀਤਾ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦਰਮਿਆਨ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਸਾਡਾ ਸੰਘਰਸ਼ ਹੋਰ ਤੇਜ਼ ਹੋਵੇਗਾ। ਇਸ ਤਹਿਤ ਅੱਜ ਕਿਸਾਨਾਂ ਵੱਲੋਂ ਦੇਸ਼ ਭਰ ‘ਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ