SGPC Harcharan Singh Death News: SGPC ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

former-sgpc-cheif-sec-harcharan-singh-passes-away
SGPC Harcharan Singh Death News: ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਨਹੀਂ ਰਹੇ, ਅੱਜ ਤੜਕੇ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ।ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ‘ਚ ਹਰਚਰਨ ਸਿੰਘ ਦੋਸ਼ੀ ਪਾਏ ਗਏ ਸੀ।ਇਸ ਕੇਸ ‘ਚ ਹਰਚਰਨ ਸਿੰਘ ਖਿਲਾਫ ਕਾਨੂੰਨੀ ਕਰਵਾਈ ਦੇ ਆਦੇਸ਼ ਸੀ।

ਇਹ ਵੀ ਪੜ੍ਹੋ: Stubble Burning in Punjab: ਪੰਜਾਬ ‘ਚ ਪਰਾਲੀ ਸਾੜਨ ਨੂੰ ਰੋਕਾਂਬ ਦੇ ਲਈ ਸਰਕਾਰ ਨੇ ਲਿਆ ਅਹਿਮ ਫ਼ੈਸਲਾ, ਨੋਡਲ ਅਫ਼ਸਰ ਕੀਤੇ ਨਿਯੁਕਤ

ਉਨ੍ਹਾਂ ਤੇ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਵਿਚ ਅਸਮਰਥ ਰਹਿਣ ਅਤੇ ਰਿਕਾਰਡ ਦੇ ਵਿੱਚ ਹੇਰਾਫੇਰੀ ਪਤਾ ਲੱਗਣ ਦੇ ਬਾਵਜੂਦ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਸੀ।ਜਿਸ ਤੋਂ ਉਨ੍ਹਾਂ ਦੀ ਮਿਲੀਭੁਗਤ ਹੋਣ ਦੇ ਸੰਕੇਤ ਮਿਲੇ ਸੀ।ਹਰਚਰਨ ਸਿੰਘ ਐਸਜੀਪੀਸੀ ਦੇ ਮੁੱਖ ਸਕੱਤਰ ਵਜੋਂ 27-8-2015 ਤੋਂ 31-7-2017 ਤੱਕ ਤਾਇਨਾਤ ਸੀ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ