ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇਸ਼ਰਧਾਲੂਆਂ ਨੂੰ ਇਜਾਜ਼ਤ ਨਾ ਦੇਣ ‘ਤੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Gaini-HarpreetSingh-said-that-he-did-not-allow-the-devotees-to-visit-Sri-Nankana-Sahib.

ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਮਨਜ਼ੂਰੀ ਨਾ ਦੇਣ ‘ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਬਿਆਨ ਜਾਰੀ ਕੀਤਾ ਗਿਆ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਗਿਆ ਕਿ ਸਿੱਖ ਧਰਮ ਦੇ ਅੰਦਰ ਸ੍ਰੀ ਨਨਕਾਣਾ ਸਾਹਿਬ ਦਾ ਸਾਕਾ ਬਹੁਤ ਹੀ ਵੱਡਾ ਸਾਕਾ ਹੋਇਆ ਹੈ, ਜਿਸ ਵਿਚ ਅੰਗਰੇਜ ਸਰਕਾਰ ਦੀ ਸਰਪ੍ਰਸਤੀ ਹੇਠ ਦੂਰਾਚਾਰੀ ਹੋਏ ਮਹੰਤਾਂ ਕੋਲੋਂ ਸ੍ਰੀ ਨਨਕਾਣਾ ਸਾਹਿਬ ਨੂੰ ਛੁਡਾਉਣ ਲਈ ਰਵਾਨਾ ਹੋਏ ਸਿੱਖਾਂ ਉਪਰ ਨਰਾਇਣੂ ਮਹੰਤ ਦੇ ਗੁੰਡਿਆਂ ਵੱਲੋਂ ਹਮਲਾ ਕਰਕੇ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖਾਂ ਨੂੰ ਸ਼ਹੀਦ ਕੀਤਾ ਗਿਆ ,ਜਿਸ ਵਿਚ ਛੋਟੇ -ਛੋਟੇ ਬੱਚਿਆਂ ਨੂੰ ਵੀ ਬਖਸ਼ਿਆ ਨਹੀਂ ਗਿਆ।

ਇਸ ਘਟਨਾ ਦੇ 100 ਸਾਲ ਬੀਤਣ ‘ਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਅਤੇ ਭਾਰਤ ਦੇ ਗੋਦਰਪੁਰ ਵਿਖੇ ਸ਼ਹੀਦਾਂ ਦਾ ਸ਼ਤਾਬਦੀ ਸਾਕਾ ਮਨਾਇਆ ਜਾ ਰਿਹਾ ਹੈ ਪਰ ਸ੍ਰੀ ਨਨਕਾਣਾ ਸਾਹਿਬ ਵਿਖੇ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਮਨਜ਼ੂਰੀ ਨਾ ਦੇਣਾ ਬਹੁਤ ਹੀ ਮੰਦਭਾਗੀ ਗੱਲ ਹੈ ,ਜਿਸ ਨਾਲ ਸੰਸਾਰ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ, ਕਥਾਵਾਚਕ ਭਾਈ ਭਿੰਦਰਪਾਲ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੀਰਤਨੀਏ ਜਿਹਨਾਂ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਜਾ ਕੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਾ ਸੀ ਪਰ ਕੇਂਦਰ ਸਰਕਾਰ ਦੇ ਇਸ ਵਤੀਰੇ ਦੇ ਚਲਦਿਆਂ ਅਫਗਾਨਿਸਤਾਨ, ਪਾਕਿਸਤਾਨ, ਸਿੰਧ ਅਤੇ ਹੋਰ ਮੁਲਕਾਂ ਦੀਆਂ ਸੰਗਤਾਂ ਵਿਚ ਭਾਰੀ ਦੁੱਖ ਦਾ ਮਾਹੌਲ ਬਣਿਆ ਹੋਇਆ ਹੈ ਜੋ ਕਿ ਇਸ ਸ਼ਹੀਦੀ ਸਾਕੇ ਦੇ ਸਮਾਗਮ ਲਂਈ ਪਾਕਿਸਤਾਨ ਪਹੁੰਚ ਰਹੇ ਸਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ