Amritsar Rape News: ਅੰਮ੍ਰਿਤਸਰ ਤੋਂ ਸਾਹਮਣੇ ਆਈ ਸ਼ਰਮਨਾਕ ਖ਼ਬਰ, 2 ਨੌਜਵਾਨਾਂ ਨੇ ਨਾਬਾਲਗਾ ਨੂੰ ਬਣਾਇਆ ਹਵਸ ਦਾ ਸ਼ਿਕਾਰ

girl-raped-by-2-teen-in-amritsar
Amritsar Rape News: ਨਾਬਾਲਗਾ ਨਾਲ ਜਬਰ-ਜ਼ਨਾਹ ਦੇ ਦੋਸ਼ ‘ਚ ਥਾਣਾ ਜੰਡਿਆਲਾ ਦੀ ਪੁਲਸ ਨੇ ਸਾਜਨ ਸਿੰਘ ਅਤੇ ਉਸ ਦੇ ਸਾਥੀ ਜੁਗਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ਦਾ ਸਾਥ ਦੇਣ ਵਾਲੀ ਮਨਜੀਤ ਕੌਰ ਅਜੇ ਪੁਲਸ ਦੀ ਪਕੜ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਸ ਉਕਤ ਤਿੰਨਾਂ ਮੁਲਜ਼ਮਾਂ ਖਿਲ਼ਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਕੋਮਲ (ਕਾਲਪਨਿਕ ਨਾਂ) ਨੇ ਦੱਸਿਆ ਕਿ ਪਿਛਲੇ 4-5 ਮਹੀਨਿਆਂ ਤੋਂ ਕਿਰਾਏ ਦੇ ਮਕਾਨ ‘ਚ ਰਹਿੰਦੀ ਸੀ।

ਇਹ ਵੀ ਪੜ੍ਹੋ: Corona in Amrisar: ਅੰਮ੍ਰਿਤਸਰ ਵਿੱਚ Corona ਦਾ ਕਹਿਰ, 15 ਹੋਰ ਨਵੇਂ ਕੇਸ ਆਏ ਸਾਹਮਣੇ

ਉਸ ਨੇ ਦੱਸਿਆ ਕਿ ਜਦੋਂ ਸਵੇਰੇ ਉਹ ਕੰਮ ‘ਤੇ ਚਲੀ ਜਾਂਦੀ ਤਾਂ ਉਕਤ ਮੁਲਜ਼ਮ ਉਸ ਦੀ ਕੁੜੀ ਨੂੰ ਕਮਰੇ ‘ਚ ਬੰਦ ਕਰਕੇ ਉਸ ਦੇ ਨਾਲ ਜਬਰ-ਜ਼ਿਨਾਹ ਕਰਦੇ ਸਨ। ਪੀੜਤ ਕੁੜੀ ਦੀ ਮੈਡੀਕਲ ਜਾਂਚ ਕਰਵਾਉਣ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਥੇ ਦੱਸ ਦੇਈਏ ਕਿ ਬੀਤੇ ਦਿਨੀਂ ਜਲੰਧਰ ਤੋਂ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਸੀ, ਪੁਲਸ ਥਾਣਾ ਪਤਾਰਾ ਅਧੀਨ ਆਉਂਦੇ ਇਕ ਪਿੰਡ ‘ਚ 70 ਸਾਲ ਦੇ ਸਾਬਕਾ ਪੰਚਾਇਤ ਮੈਂਬਰ ਵੱਲੋਂ 14 ਸਾਲ ਦੀ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ ਕੀਤਾ ਗਿਆ।

ਇਸ ਸਬੰਧ ‘ਚ ਥਾਣਾ ਪਤਾਰਾ ਦੀ ਪੁਲਸ ਨੇ 9ਵੀਂ ਕਲਾਸ ‘ਚ ਪੜ੍ਹਦੀ ਪੀੜਤ ਨਾਬਾਲਗ ਦੇ ਬਿਆਨਾਂ ‘ਤੇ ਮੁੱਖ ਮੁਲਜ਼ਮ ਸਾਬਕਾ ਪੰਚ ਭੁਪਿੰਦਰ ਸਿੰਘ ਭਿੰਦਾ ਅਤੇ ਉਸ ਦੇ ਇਕ ਹੋਰ ਸਾਥੀ ਵਰਿੰਦਰ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਸੀ, ਜਿਸ ਦੀ ਪੁਸ਼ਟੀ ਐੱਸ. ਐੱਚ. ਓ. ਪਤਾਰਾ ਰਣਜੀਤ ਸਿੰਘ ਵਲੋਂ ਕੀਤੀ ਗਈ ਸੀ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ