Shri Akal Takhat Sahib News: ਜਥੇਦਾਰ ਹਰਪ੍ਰੀਤ ਸਿੰਘ ਨੇ ਸਾਰੀਆਂ ਸੰਗਤਾਂ ਨੂੰ ਢੱਡਰੀਆਂ ਵਾਲੇ ਦਾ ਕੋਈ ਸਮਾਗਮ ਕਰਾਉਣ ਤੋਂ ਕੀਤਾ ਮਨਾ

important-decision-from-jathedar-harpreet-singh

Shri Akal Takhat Sahib News: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਕਈ ਅਹਿਮ ਮੁੱਦੇ ਵਿਚਾਰੇ ਗਏ। ਇਨ੍ਹਾਂ ਵਿੱਚੋਂ ਲਾਪਤਾ ਹੋਏ 267 ਪਾਵਨ ਸਰੂਪਾਂ ਦਾ ਮਾਮਲਾ ਅਹਿਮ ਹੈ। ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਜਾਰੀ ਕੀਤੇ ਹਨ ਕਿ ਹਫ਼ਤੇ ਦੇ ਅੰਦਰ-ਅੰਦਰ ਸ਼ਾਰਟ ਨੋਟਿਸ ਤੇ ਅੰਤਰਿਮ ਕਮੇਟੀ ਦੀ ਮੀਟਿੰਗ ਸੱਦ ਕੇ ਇਸ ਵਿੱਚ ਜ਼ਿੰਮੇਵਾਰ ਮੁਲਾਜ਼ਮਾਂ (ਅਧਿਕਾਰੀਆਂ ਤੇ ਕਰਮਚਾਰੀਆਂ) ਦੇ ਖਿਲਾਫ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ: Corona Guidelines For Children: ਕੋਰੋਨਾ ਤੋਂ ਸੁਰੱਖਿਅਤ ਰਹਿਣ ਦੇ ਲਈ WHO ਦੇ ਲਈ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼

ਇਸ ਤੋਂ ਇਲਾਵਾ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਮਾਮਲੇ ‘ਤੇ ਵੀ ਫ਼ੈਸਲਾ ਲਿਆ ਗਿਆ ਹੈ। ਜਥੇਦਾਰ ਨੇ ਕਿਹਾ ਕਿ ਢੱਡਰੀਆਂ ਵਾਲੇ ਦੇ ਕਥਨਾਂ ਸਬੰਧੀ ਪੜਤਾਲ ਲਈ ਬਣਾਈ ਵਿਦਵਾਨਾਂ ਦੀ ਸਬ ਕਮੇਟੀ ਦੀ ਰਿਪੋਰਟ ਅਨੁਸਾਰ ਉਸ ਨੇ ਗੁਰਮਤਿ ਪ੍ਰਤੀ ਕੁਝ ਗਲਤ ਬਿਆਨੀਆਂ ਕੀਤੀਆਂ ਹਨ। ਉਹ ਇਨ੍ਹਾਂ ਕਥਨਾਂ ਸਬੰਧੀ ਸਪਸ਼ਟੀਕਰਨ ਦੇਣ ਤੋਂ ਵੀ ਇਨਕਾਰੀ ਹੋਇਆ ਹੈ।

ਇਹ ਵੀ ਪੜ੍ਹੋ: Ludhiana Crime News: ਲੁਧਿਆਣਾ ਦੇ ਭਾਮੀਆਂ ਰੋਡ ਤੇ ਕਿਰਪਾਨਾਂ ਨਾਲ ਸ਼ਰੇਆਮ ਹੋਈ ਗੁੰਡਾਗਰਦੀ, ਇਕ ਹੋਈ ਮੌਤ ਮੰਜ਼ਰ ਦੇਖ ਕੇ ਹੋ ਜਾਵੋਗੇ ਹੈਰਾਨ

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕਰਨ ਉਪਰੰਤ ਫੈਸਲਾ ਹੋਇਆ ਕਿ ਗੁਰੂ ਗ੍ਰੰਥ ਗੁਰੂ ਪੰਥ ਨੂੰ ਸਮਰਪਿਤ ਤੇ ਪਰੰਪਰਾਵਾਂ ਦੀ ਰਾਖੀ ਲਈ ਵਚਨਬੱਧ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਆਦੇਸ਼ ਦਿੱਤਾ ਹੈ ਕਿ ਜਿੰਨਾ ਚਿਰ ਤੱਕ ਉਹ ਆਪਣੀ ਗਲਤ ਬਿਆਨੀ ਲਈ ਸ੍ਰੀ ਅਕਾਲ ਤਖਤ ‘ਤੇ ਪੇਸ਼ ਹੋ ਕੇ ਮੁਆਫੀ ਨਹੀਂ ਮੰਗਦਾ, ਓਨਾਂ ਚਿਰ ਤੱਕ ਉਸ ਦੇ ਸਮਾਗਮ ਨਾ ਕਰਵਾਏ ਜਾਣ ਤੇ ਨਾ ਹੀ ਉਸ ਨੂੰ ਸੁਣਿਆ ਜਾਵੇ ਤੇ ਨਾ ਹੀ ਇਸ ਦੀਆਂ ਵੀਡੀਓ ਅੱਗੇ ਸ਼ੇਅਰ ਕੀਤੀਆਂ ਜਾਣ। ਜੇਕਰ ਇਹ ਹਾਲੇ ਵੀ ਬਾਜ਼ ਨਾ ਆਇਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ