ਅੰਮ੍ਰਿਤਸਰ

Shri Akal Takhat Sahib News: ਅਕਾਲੀ ਦਲ ਦੇ ਸਕੱਤਰ ਕੁਲਵੰਤ ਸਿੰਘ ਖਾਲਸਾ ਸਮੇਤ ਹੋਰ ਮੈਂਬਰਾਂ ਨੇ ਲਾਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ


Shri Akal Takhat Sahib News: ਭਾਈ ਸੁਖਦੇਵ ਸਿੰਘ ਸੁੱਖਾ ਦੀ ਮਾਤਾ ਸੁਰਜੀਤ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਸਥਿਤ ਝੰਡਾ-ਬੁੰਗਾ ਦੇ ਅਸਥਾਨ ‘ਤੇ ਪਾਏ ਗਏ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਤੇ ਅਰਦਾਸ ਉਪਰੰਤ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।

ਇਹ ਵੀ ਪੜ੍ਹੋ: Gurpatwant Pannu News: ਸਿੱਖਸ ਫ਼ਾਰ ਜਸਟਿਸ ਦੇ ਲੀਡਰ ਗੁਰਪਤਵੰਤ ਪੰਨੂ ਦੀ ਜ਼ਮੀਨ ਐਨਆਈਏ ਵੱਲੋਂ ਜ਼ਬਤ ਕਰਨ ਦੇ ਨਿਰਦੇਸ਼

ਇਸ ਉਪਰੰਤ ਸਿੰਘ ਸਾਹਿਬ ਨੇ ਮਾਤਾ ਸੁਰਜੀਤ ਕੌਰ ਦੇ ਪਰਿਵਾਰ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਭੋਗ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੇਠਾਂ ਅੰਮ੍ਰਿਤਸਰ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਕੋਟ ਖ਼ਾਲਸਾ ਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਤੇ ਮੈਂਬਰਾਂ ਨੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ। ਇਸ ਦੌਰਾਨ ਉਥੇ ਮੌਜੂਦ ਸੇਵਾਦਾਰਾਂ ਵਲੋਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ ਗਿਆ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖ਼ਾਲਿਸਤਾਨ ਦੇ ਨਾਅਰੇ ਲੱਗ ਚੁੱਕੇ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago