ਅੰਮ੍ਰਿਤਸਰ

“ਵਿਸਾਖੀ” ਅਤੇ “ਖਾਲਸਾ ਪੰਥ ਦੀ ਸਾਜਨਾ” ਵਰਗੇ ਦਿਹਾੜੇ ਸਾਡੀ ਅਤੇ ਸਾਡੇ ਪੰਜਾਬੀ ਵਿਰਸੇ ਦੀ ਸ਼ਾਨ

Khalsa Panth Sajna Diwas Visakhi: ਸੰਨ 1699 ਦੀ ਵਿਸਾਖੀ ਦਾ ਦਿਨ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਿਰਜੇ ਖਾਲਸਾ ਪੰਥ ਕਾਰਨ ਦੁਨੀਆ ਦੇ ਇਤਿਹਾਸ ਅੰਦਰ ਇਕ ਨਿਵੇਕਲਾ ਅਧਿਆਇ ਸਿਰਜ ਗਿਆ। ਇਹ ਗੁਰੂ ਸਾਹਿਬ ਜੀ ਦੀ ਇਕ ਨਿਰਾਲੀ ਯਾਦ ਵਜੋਂ ਸਿੱਖ ਇਤਿਹਾਸ ਅੰਦਰ ਸਦਾ ਤਾਜ਼ਾ ਹੈ। ਗੁਰੂ ਸਾਹਿਬ ਜੀ ਵਲੋਂ ਖਾਲਸਾ ਸਿਰਜਣਾ ਦੇ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ-ਵਿਸ਼ਵਾਸੀ ਬਣਾ ਕੇ ਅਰਸ਼ ‘ਤੇ ਪਹੁੰਚਾ ਦਿੱਤਾ। ਜੇਕਰ ਇਹ ਆਖ ਲਈਏ ਕਿ ਅਨੰਦਾਂ ਦੀ ਪੁਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ 1699 ਦੀ ਵਿਸਾਖੀ ਦਾ ਦਿਨ ਜ਼ੁਲਮ, ਬੇਇਨਸਾਫੀ, ਵਿਤਕਰੇ, ਜਬਰ, ਝੂਠ, ਪਖੰਡ, ਅਨਿਆਂ ਆਦਿ ਵਿਰੁੱਧ ਇਕ ਸੰਘਰਸ਼ ਦਾ ਬਿਗੁਲ ਬਣਿਆ, ਤਾਂ ਇਸ ‘ਚ ਕੋਈ ਅਤਿਕਥਨੀ ਨਹੀਂ ਹੋਵੇਗੀ।

ਇਤਿਹਾਸ ਅੰਦਰ ਇਹ ਦਿਨ ਅਨੋਖਾ ਨਜ਼ਾਰਾ ਪੇਸ਼ ਕਰਨ ਵਾਲਾ ਵੀ ਹੈ, ਕਿਉਂਕਿ ਇਸ ਦਿਨ ਜਿਥੇ ਇਕ ਪਾਸੇ ਗੁਰੂ ਜੀ ਵਲੋਂ ਸਾਜੇ ਪੰਜ ਪਿਆਰੇ ਗੁਰੂ ਸਾਹਿਬ ਜੀ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਨਿਹਾਲ ਹੋ ਰਹੇ ਹਨ, ਉਥੇ ਹੀ ਦੂਸਰੇ ਪਾਸੇ ਗੁਰੂ ਸਾਹਿਬ ਜੀ ਨੂੰ ਵੀ ਅੰਮ੍ਰਿਤ ਛਕਾ ਰਹੇ ਹਨ। ਇਸ ਨਾਲ ਗੁਰੂ ਤੇ ਚੇਲੇ ਦਾ ਅਜਿਹਾ ਨਵਾਂ ਰੂਪ ਸਾਹਮਣੇ ਆਇਆ, ਜਿਸ ਵਿਚ ਗੁਰੂ-ਚੇਲੇ ‘ਚ ਕੋਈ ਭਿੰਨ-ਭੇਦ ਨਹੀਂ ਹੈ। ਭਾਈ ਗੁਰਦਾਸ ਜੀ ਇਸ ਦਾ ਖੂਬਸੂਰਤ ਚਿੱਤਰਣ ਕਰਦੇ ਹਨ, ‘ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ।’

ਖਾਲਸੇ ਦਾ ਅਰਥ ਸ਼ੁੱਧ, ਨਿਰਮਲ ਤੇ ਬਿਨਾਂ ਮਿਲਾਵਟ ਤੋਂ ਹੈ। ਖਾਲਸਾ ਝੂਠ, ਬੇਈਮਾਨੀ, ਵਲ਼-ਫਰੇਬ ਤੋਂ ਦੂਰ ਮਨੁੱਖਤਾ ਦਾ ਹਮਦਰਦ ਹੈ। ਖਾਲਸਾ ਇਕ ਅਕਾਲ ਪੁਰਖ ਦਾ ਪੁਜਾਰੀ ਹੈ। ਪੰਜ-ਕਕਾਰੀ ਰਹਿਤ ਰੱਖਣੀ, ਪੰਜਾਂ ਬਾਣੀਆਂ ਦਾ ਪਾਠ ਕਰਨਾ, ਸਦਾ ਹੀ ਸੱਚਾ ਤੇ ਧਰਮੀ ਜੀਵਨ ਜਿਊਣਾ ਖਾਲਸੇ ਦਾ ਨੇਮ ਹੈ। ਉੱਚੀ-ਸੁੱਚੀ ਜੀਵਨ-ਜਾਚ ਦਾ ਅਨੁਸਾਰੀ ਹੋਣਾ ਖਾਲਸੇ ਦਾ ਪਰਮ-ਧਰਮ ਕਰਤੱਵ ਹੈ। ਖਾਲਸਾ ਸਾਜਣਾ ਦੇ ਇਤਿਹਾਸ ‘ਤੇ ਝਾਤ ਮਾਰੀਏ ਤਾਂ ਇਸ ਕਾਰਜ ਦੀ ਸੰਪੂਰਨਤਾ ਲਈ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੇਂ ਦੀ ਰਾਜਸੀ, ਸਮਾਜਿਕ ਤੇ ਧਾਰਮਿਕ ਪੜਚੋਲ ਤੋਂ ਪਿੱਛੋਂ 1699 ਈ. ਦੀ ਵਿਸਾਖੀ ਨੂੰ ਵੱਡੇ ਇਕੱਠ ਲਈ ਸੰਗਤਾਂ ਨੂੰ ਵਿਸ਼ੇਸ਼ ਸੱਦੇ ਭੇਜੇ। ਆਪ ਜੀ ਦੇ ਇਸ ਸੱਦੇ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪਹੁੰਚੀਆਂ, ਜਿਥੇ ਸੰਗਤਾਂ ਦੇ ਭਾਰੀ ਇਕੱਠ ‘ਚ ਪਾਤਸ਼ਾਹ ਜੀ ਨੇ ਖਾਲਸੇ ਦੀ ਸਾਜਣਾ ਕੀਤੀ। ਆਪ ਜੀ ਨੇ ਵਾਰੀ-ਵਾਰੀ ਪੰਜ ਸੀਸ ਮੰਗੇ, ਜਿਸ ‘ਤੇ ਖਰਾ ਉਤਰਦਿਆਂ ਪੰਜ ਮਰਜੀਵੜਿਆਂ ਨੇ ਆਪਣੇ ਸੀਸ ਭੇਟ ਕੀਤੇ।

ਸਤਿਗੁਰੂ ਜੀ ਨੇ ਇਨ੍ਹਾਂ ਪੰਜਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਉਪਾਧੀ ਬਖਸ਼ਿਸ਼ ਕੀਤੀ। ਇਹ ਪੰਜ ਪਿਆਰੇ ਵੱਖ-ਵੱਖ ਇਲਾਕਿਆਂ, ਫਿਰਕਿਆਂ ਨਾਲ ਸਬੰਧਤ ਸਨ। ਗੁਰੂ ਸਾਹਿਬ ਨੇ ਇਨ੍ਹਾਂ ਦੇ ਨਾਂ ਨਾਲ ‘ਸਿੰਘ’ ਲਾਇਆ ਅਤੇ ਵਚਨ ਕੀਤਾ ਕਿ ਅੱਜ ਤੋਂ ਤੁਹਾਡਾ ਨਵਾਂ ਜਨਮ ਹੋਇਆ ਹੈ, ਤੁਹਾਡੀਆਂ ਪਿਛਲੀਆਂ ਜਾਤਾਂ-ਗੋਤਾਂ ਸਭ ਖਤਮ ਅਤੇ ਅੱਜ ਤੋਂ ਤੁਸੀਂ ਵਾਹਿਗੁਰੂ ਜੀ ਦਾ ਖਾਲਸਾ ਹੋ। ਇਸ ਤਰ੍ਹਾਂ ਖਾਲਸਾ ਪੰਥ ਦੀ ਸਿਰਜਣਾ ਆਤਮਿਕ ਏਕਤਾ ਤੇ ਇਕਸੁਰਤਾ, ਸਮਾਜਿਕ ਬਰਾਬਰੀ ਅਤੇ ਸਦਭਾਵਨਾ ਦੀ ਪ੍ਰਤੀਕ ਮੰਨੀ ਜਾਂਦੀ ਹੈ। ਖਾਲਸੇ ਦੀ ਸਾਜਣਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਕ ਮਹਾਨ ਕਾਰਜ ਸੀ, ਜਿਸ ਨੂੰ ਵਿਦਵਾਨਾਂ ਨੇ ਇਕ ਕ੍ਰਾਂਤੀਕਾਰੀ ਤੇ ਇਤਿਹਾਸਿਕ ਕਦਮ ਦੱਸਿਆ। ਡਾ. ਗੰਡਾ ਸਿੰਘ ਅਨੁਸਾਰ ‘ਗਊਆਂ ਸ਼ੇਰ ਬਣ ਗਈਆਂ ਅਤੇ ਵੱਢ ਖਾਣੇ ਜਾਨਵਰਾਂ ਦਾ ਹੁਣ ਕੋਈ ਖ਼ਤਰਾ ਨਾ ਰਿਹਾ।’ ਡਾ. ਜੇ. ਐੱਸ. ਗਰੇਵਾਲ ਅਨੁਸਾਰ ‘ਖਾਲਸੇ ਦੀ ਸਿਰਜਣਾ ਕਰ ਕੇ ਗਰੂ ਸਾਹਿਬ ਜੀ ਨੇ ਸਿੱਖ ਪੰਥ ਨੂੰ ਬਾਹਰ ਦੀ ਦਖਲਅੰਦਾਜ਼ੀ ਨੂੰ ਸ਼ਕਤੀ ਨਾਲ ਰੋਕਣ ਦੇ ਯੋਗ ਬਣਾ ਦਿੱਤਾ।

ਖਾਲਸਾ ਸਿਰਜਣਾ ਦਿਵਸ ਗੁਰੂ ਆਸ਼ੇ ਅਨੁਸਾਰੀ ਹੋ ਕੇ ਜੀਵਨ ਜਿਊਣ ਦੀ ਪ੍ਰੇਰਨਾ ਵਜੋਂ ਹੈ। ਇਸ ਇਤਿਹਾਸਕ ਮੌਕੇ ‘ਤੇ ਮੈਂ ਸੰਗਤਾਂ ਨੂੰ ਮੁਬਾਰਕਬਾਦ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਆਓ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਕੀਤੀ ਖੰਡੇ-ਬਾਟੇ ਦੀ ਪਾਹੁਲ ਛਕ ਕੇ, ਗੁਰਮਤਿ ਦੇ ਧਾਰਨੀ ਬਣੀਏ ਅਤੇ ‘ਧਰਮ ਦਾ ਜੈਕਾਰ’ ਦੇ ਮਿਸ਼ਨ ਨੂੰ ਸਾਕਾਰ ਕਰਦੇ ਹੋਏ ਆਪਣੇ ਜੀਵਨ ਨੂੰ ਸਫਲਾ ਕਰੀਏ। ਭਵਿੱਖ ਦੀ ਨਵੀਂ ਪੀੜ੍ਹੀ ਨੂੰ ਅਜਿਹੇ ਗੌਰਵਮਈ ਵਿਰਸੇ ਨਾਲ ਜੋੜਨ ਲਈ ਗੁਰਮਤਿ ਵਿਚਾਰਧਾਰਾ ਦੇ ਧਾਰਨੀ ਬਣਾਉਣ ਲਈ ਮਾਤਾ-ਪਿਤਾ ਦਾ ਵੱਡਾ ਯੋਗਦਾਨ ਹੁੰਦਾ ਹੈ। ਇਸ ਕਾਰਜ ਲਈ ਹਰ ਗੁਰਸਿੱਖ ਨੂੰ ਵਿਅਕਤੀਗਤ ਰੂਪ ਵਿਚ ਅਤੇ ਹਰ ਸੰਸਥਾ ਨੂੰ ਸੰਸਥਾਗਤ ਰੂਪ ‘ਚ ਉਪਰਾਲੇ ਕਰਨੇ ਚਾਹੀਦੇ ਹਨ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago