Kisan Mazdoor Sangharsh: ਵਰ੍ਹਦੇ ਮੀਂਹ ਵਿੱਚ ਕਿਸਾਨਾਂ ਅਤੇ ਮਜਦੂਰਾਂ ਨੇ ਜਾਰੀ ਰੱਖਿਆ ਰੋਸ ਪ੍ਰਦਰਸ਼ਨ

kisan-mazdoor-sangharsh-committee-protest-at-amritsar

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਘਰ ਨਜ਼ਦੀਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿੱਥੇ ਬਾਰਸ਼ ਦੇ ਬਾਵਜੂਦ ਵੱਡੀ ਗਿਣਤੀ ‘ਚ ਕਿਸਾਨ, ਮਜ਼ਦੂਰ, ਔਰਤਾਂ ਨੇ ਸ਼ਿਰਕਤ ਕੀਤੀ ਤੇ ਇਨ੍ਹਾਂ ਨੇ ਕੇਂਦਰ ਸਮੇਤ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ: Amritsar Rape News: ਅੰਮ੍ਰਿਤਸਰ ਤੋਂ ਸਾਹਮਣੇ ਆਈ ਸ਼ਰਮਨਾਕ ਖ਼ਬਰ, 2 ਨੌਜਵਾਨਾਂ ਨੇ ਨਾਬਾਲਗਾ ਨੂੰ ਬਣਾਇਆ ਹਵਸ ਦਾ ਸ਼ਿਕਾਰ

ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਤਿੰਨ ਜੂਨ ਨੂੰ ਕੇਂਦਰੀ ਕੈਬਨਿਟ ਵਿੱਚ ਪਾਸ ਕੀਤੇ ਕਿਸਾਨ ਵਿਰੋਧੀ ਤਿੰਨ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਇਹ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਕਿਸਾਨ ਮਜ਼ਦੂਰ ਇਸੇ ਤਰ੍ਹਾਂ ਹੀ ਸੰਘਰਸ਼ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਤੇ ਨਾ ਕਿਤੇ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਕਣਕ-ਝੋਨੇ ਦੀ ਹੁੰਦੀ ਖਰੀਦ ਵੀ ਖਤਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

kisan-mazdoor-sangharsh-committee-protest-at-amritsar

ਕਿਸਾਨਾਂ ਨੇ ਅੱਗੇ ਕਿਹਾ ਕਿ ਪਹਿਲਾਂ ਹੀ ਕੇਵਲ ਛੇ ਫ਼ੀਸਦੀ ਸਰਕਾਰੀ ਖ਼ਰੀਦ ਖੇਤੀ ਉਤਪਾਦਾਂ ਦੀ ਹੁੰਦੀ ਹੈ ਜਦਕਿ 94 ਫੀਸਦੀ ਖਰੀਦ ਨਿੱਜੀ ਹੱਥਾਂ ‘ਚ ਹੈ। ਕਿਸਾਨ ਆਗੂਆਂ ਦਾ ਦੋਸ਼ ਹੈ ਕਿ ਇਨ੍ਹਾਂ ਕਾਨੂੰਨਾਂ ਰਾਹੀਂ ਸੂਬਿਆਂ ਦੇ ਮੰਡੀ ਬੋਰਡ ਖ਼ਤਮ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਮੰਡੀ ਬੋਰਡ ਦੀ ਕਰੋੜਾਂ ਰੁਪਈਆਂ ਦੀ ਜਾਇਦਾਦ ਨੂੰ ਕੌਡੀਆਂ ਦੇ ਭਾਅ ਵੇਚੇ ਜਾਣ ਦੀ ਸਾਜ਼ਿਸ਼ ਹੈ। ਇਹ ਆਰਡੀਨੈਂਸ ਬਹੁਕੌਮੀ ਕੰਪਨੀਆਂ ਨੂੰ ਸਾਰੇ ਟੈਕਸ ਮਾਫ਼ ਕਰਦੇ ਹਨ।

ਕਿਸਾਨਾਂ ਦਾ ਦੋਸ਼ ਹੈ ਕਿ ਮੋਦੀ ਸਰਕਾਰ ਵਿਸ਼ਵ ਪਰਿਵਾਰ ਸੰਸਥਾ ਦੇ ਦਬਾਅ ਹੇਠ ਖੇਤੀ ਸੈਕਟਰ ‘ਤੇ ਕਾਰਪੋਰੇਟ ਦਾ ਕਬਜ਼ਾ ਕਰਵਾ ਰਹੀ ਹੈ। ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਕਾਲੀ ਦਲ ਕੇਂਦਰ ਦੀ ਭਾਈਵਾਲ ਪਾਰਟੀ ਹੈ ਤੇ ਇਹ ਵੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਲਏ ਜਾ ਰਹੇ ਫ਼ੈਸਲਿਆਂ ਵਿੱਚ ਭਾਈਵਾਲ ਹੈ, ਜਦਕਿ ਅਕਾਲੀ ਦਲ ਨੂੰ ਮੋਦੀ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਨਾ ਚਾਹੀਦਾ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ