Amritsar Suicide News: ਪਿਤਾ ਤੋਂ ਤੰਗ ਆ ਕੇ ਨੌਜਵਾਨ ਨੇ ਫੇਸਬੁੱਕ ਤੇ ਲਾਈਵ ਹੋ ਕੇ ਕੀਤੀ ਖ਼ੁਦਕੁਸ਼ੀ

man-committed-suicide-in-amritsar

Amritsar Suicide News: ਥਾਣਾ ਮਹਿਤਾ ਅਧੀਨ ਪੈਂਦੇ ਪਿੰਡ ਬੁੱਟਰ ਸਿਵੀਆ ਦੇ ਰਹਿਣ ਵਾਲੇ ਨੌਜਵਾਨ ਨੇ ਮਾਪਿਆਂ ਦੀ ਰੋਕ-ਟੋਕ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਗੁਰਜੰਟ ਸਿੰਘ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਖੁਦ ਨੂੰ ਗੋਲੀ ਮਾਰ ਲਈ ਤੇ ਆਪਣੀ ਮੌਤ ਦਾ ਕਾਰਨ ਆਪਣੇ ਮਾਪਿਆਂ ਸਣੇ ਕੁਝ ਰਿਸ਼ਤੇਦਾਰਾਂ ਨੂੰ ਦੱਸਿਆ। ਹੁਣ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ: Corona in Amritsar: ਅੰਮ੍ਰਿਤਸਰ ਵਾਸੀਆਂ ਵਿੱਚ Corona ਦਾ ਖੌਫ਼, 2 ਹੋਰ ਮਰੀਜ਼ਾਂ ਨੇ ਤੋੜਿਆ ਦਮ

ਦੱਸ ਦਈਏ ਕਿ ਪੁਲਿਸ ਨੇ ਵੀਡੀਓ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਮ੍ਰਿਤਕ ਦੇ ਪਿਓ ਗੁਰਮੇਜ ਸਿੰਘ, ਮਾਂ ਜਸਬੀਰ ਕੌਰ ਤੇ ਮਨਜਿੰਦਰ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕੀਤੀ ਹੈ। ਉਧਰ, ਮੰਗਲਵਾਰ ਨੂੰ ਉਸ ਦੇ ਪਿਤਾ ਨੇ ਮ੍ਰਿਤਕ ਦੇ ਖਿਲਾਫ ਮਕਾਨ ਦੀ ਅਲਮਾਰੀ ਤੋੜ ਕੇ ਪਿਸਤੌਲ ਖੋਹਣ ਦਾ ਕੇਸ ਦਰਜ ਕਰਵਾਇਆ ਸੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੁਰਮੇਜ ਸਿੰਘ ਨੇ ਆਪਣੀ ਭਤੀਜੀ ਦੇ ਮੁੰਡੇ ਗੁਰਜੰਟ ਸਿੰਘ ਨੂੰ ਗੋਦ ਲਿਆ ਸੀ। ਗੁਰਜੰਟ ਨੂੰ ਨਸ਼ੇ ਦੀ ਆਦਤ ਸੀ ਜਿਸ ਕਰਕੇ ਉਸ ਦੀ ਪਹਿਲੀ ਪਤਨੀ ਵੀ ਉਸ ਨੂੰ ਛੱਡ ਕੇ ਚਲੇ ਗਈ ਸੀ ਤੇ ਉਸ ਦਾ ਦੂਜਾ ਵਿਆਹ ਕਰਨ ਤੋਂ ਬਾਅਦ ਉਹ ਆਪਣੀ ਨਾਲ ਕੁੱਟਮਾਰ ਕਰਦਾ ਸੀ।

ਹੁਣ ਪੁਲਿਸ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਮ੍ਰਿਤਕ ਗੁਰਜੰਟ ਸਿੰਘ ਨੇ ਖੁਦਕੁਸ਼ੀ ਤੋਂ ਪਹਿਲਾਂ ਕਿਹਾ ਸੀ ਕਿ ਉਸ ਦਾ ਪਿਤਾ ਗੁਰਮੇਜ ਸਿੰਘ ਉਸ ਨੂੰ ਤੇ ਉਸ ਦੀ ਪਤਨੀ ਨੂੰ ਬਹੁਤ ਪ੍ਰੇਸ਼ਾਨ ਕਰਦਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ