Shri Akal Takhat Sahib News: ਗੁਰੂ ਗਰੰਥ ਸਾਹਿਬ ਦੇ ਦੋਸ਼ੀਆਂ ਖਿਲਾਫ FIR ਕਰਵਾ ਕੇ ਦੋਸ਼ੀਆਂ ਨੂੰ ਬਚਾ ਰਹੇ ਨੇ ਜਥੇਦਾਰ: ਮਨਦੀਪ ਮੰਨਾ

mandeep-singh-manna-sri-akal-takhat-sahib-amritsar

Shri Akal Takhat Sahib News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਬੁਲਾਰੇ ਮਨਦੀਪ ਸਿੰਘ ਮੰਨਾ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਵੀਕਾਰ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗੁੰਮ ਹੋਏ ਹਨ। ਇਹ ਸਰੂਪ 267 ਨਹੀਂ, ਸਗੋਂ 328 ਹਨ, ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਾਬਕਾ ਮੁੱਖ ਸਕੱਤਰ ਸਮੇਤ ਕਾਰਜਕਾਰਨੀ ਨੂੰ ਦੋਸ਼ੀ ਦੱਸ ਕੇ ਸ਼੍ਰੋਮਣੀ ਕਮੇਟੀ ਨੂੰ ਹੀ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ: Shri Akal Takhat Sahib News: ਜਥੇਦਾਰ ਹਰਪ੍ਰੀਤ ਸਿੰਘ ਨੇ ਸਾਰੀਆਂ ਸੰਗਤਾਂ ਨੂੰ ਢੱਡਰੀਆਂ ਵਾਲੇ ਦਾ ਕੋਈ ਸਮਾਗਮ ਕਰਾਉਣ ਤੋਂ ਕੀਤਾ ਮਨਾ

ਮੰਨਾ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਮੁਲਜ਼ਮਾਂ ‘ਚ ਉਹ ਲੋਕ ਵੀ ਹਨ, ਜਿਹੜੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਵਿਚ ਹਨ। ਕੀ ਸ਼੍ਰੋਮਣੀ ਕਮੇਟੀ ਆਪਣੇ ਹੀ ਮੁਲਜ਼ਮ ਅਧਿਕਾਰੀਆਂ ਅਤੇ ਆਕਾਵਾਂ ਖ਼ਿਲਾਫ਼ ਕਾਰਵਾਈ ਕਰੇਗੀ। ਜਦੋਂ ਮੁਲਜ਼ਮ ਸਾਹਮਣੇ ਆ ਗਏ ਹਨ ਤਾਂ ਉਨ੍ਹਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਵਾਉਣ ਦੇ ਨਿਰਦੇਸ਼ ਕਿਉਂ ਨਹੀਂ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ: Guru Granth Sahib Prakash Purab: ਸ਼੍ਰੀ ਗੁਰੂ ਗਰੰਥ ਸਾਹਿਬ ਦੇ 416ਵੇਂ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਕੀਤੀ ਅਲੱਗ ਅਲੱਗ ਫੁੱਲਾਂ ਦੀ ਸਜਾਵਟ, ਕੱਢਿਆ ਨਗਰ ਕੀਰਤਨ

ਪਟਿਆਲਾ ‘ਚ ਇੱਕ ਸਰੂਪ ਤੇ ਬਰਗਾੜੀ ਵਿਚ 2 ਸਰੂਪ ਗਾਇਬ ਹੋਏ, ਉੱਥੇ ਐੱਫ. ਆਈ. ਆਰ. ਦਰਜ ਹੋ ਸਕਦੀ ਹੈ ਤਾਂ 328 ਸਰੂਪਾਂ ਦੇ ਗਾਇਬ ਹੋਣ ‘ਤੇ ਐੱਫ. ਆਈ. ਆਰ. ਕਿਉਂ ਨਹੀਂ। ਮੰਨਾ ਨੇ ਕਿਹਾ ਕਿ ਜਥੇਦਾਰ ਦੇ ਅਧਿਕਾਰ ਖੇਤਰ ‘ਚ ਧਾਰਮਿਕ ਸਜ਼ਾ ਹੈ, ਫਿਰ ਕਾਨੂੰਨੀ ਕਾਰਵਾਈ ਕਰਨ ਲਈ ਮਾਮਲਾ ਪੁਲਸ ਜਾਂ ਸੀ. ਬੀ. ਆਈ. ਨੂੰ ਕਿਉਂ ਨਹੀਂ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ: Corona Patient Suicide News: ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਕੋਰੋਨਾ ਮਰੀਜ਼ ਨੇ ਦੂਸਰੀ ਮੰਜ਼ਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਕਿਹਾ ਕਿ ਜਥੇਦਾਰ ਅਸਲ ਵਿਚ ਮੁਲਜਮਾਂ ਦਾ ਕਿਸੇ ਨਾ ਕਿਸੇ ਤਰ੍ਹਾਂ ਬਚਾਅ ਚਾਹੁੰਦਾ ਹੈ, ਇਹੀ ਕਾਰਨ ਹੈ ਕਿ ਰਿਪੋਰਟ ਵਿਚ ਮੁਲਜਮ ਪਾਏ ਗਏ ਲੋਕਾਂ ਦੇ ਨਾਂਵਾਂ ਨੂੰ ਵੀ ਜਨਤਕ ਨਹੀਂ ਕੀਤਾ ਗਿਆ। ਹੁਣ ਜਥੇਦਾਰ ਨੇ ਸਵੀਕਾਰ ਕੀਤਾ ਹੈ ਕਿ ਸਰੂਪ ਗਾਇਬ ਹੋਏ ਹਨ। ਸਾਰਾ ਮਾਮਲਾ ਮੁੱਖ ਮੰਤਰੀ ਅਤੇ ਪੁਲਸ ਦੇ ਧਿਆਨ ਵਿਚ ਹੈ, ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਾਮਲੇ ਵਿਚ ਮੁਲਜਮਾਂ ਖਿਲਾਫ ਐੱਫ. ਆਈ. ਆਰ. ਦਰਜ ਕਰਨ ਦੇ ਵਿਰਦੇਸ਼ ਦੇਣੇ ਚਾਹੀਦੇ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ