Gurpatwant Pannu News: ਸਿੱਖ ਫ਼ਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਵਲੋਂ ਪਿਛਲੇ ਦਿਨੀਂ ਭਾਰਤ ਵਿਰੋਧੀ ਗਤੀਵਿਧੀਆਂ ਤੋਂ ਬਾਅਦ ਖੁਫੀਆ ਏਜੰਸੀਆਂ ਤੇਜ਼ ਹੋ ਗਈਆਂ ਹਨ। ਐਨਆਈਏ ਵਲੋਂ ਅੱਜ ਗੁਰਪਤਵੰਤ ਪੰਨੂ ਦੀ ਅੰਮ੍ਰਿਤਸਰ ਦੇ ਪਿੰਡ ਖਾਨਕੋਟ ਵਿਖੇ 46 ਕਨਾਲ ਅਤੇ ਸੁਲਤਾਨਵਿੰਡ ਪਿੰਡ ਵਿੱਚ 11 ਕਨਾਲ 13.5 ਮਰਲੇ ਜ਼ਮੀਨ ਜ਼ਬਤ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਹਾਲਾਂਕਿ ਇਸ ਜ਼ਮੀਨ ਨੂੰ ਪੰਨੂ ਦੇ ਪਰਿਵਾਰ ਤੋਂ ਠੇਕੇ ‘ਤੇ ਲੈ ਕੇ ਖੇਤੀਬਾੜੀ ਕਰਨ ਵਾਲੇ ਬਿਕਰਮਜੀਤ ਸਿੰਘ ਨੇ ਕਿਹਾ ਕਿ ਉਹ ਕਦੇ ਵੀ ਗੁਰਪਤਵੰਤ ਪੰਨੂ ਨੂੰ ਨਹੀਂ ਮਿਲੇ ਹਨ। ਜ਼ਮੀਨ ਦੇ ਠੇਕੇ ਦੇ ਪੈਸੇ ਪਹਿਲਾਂ ਪੰਨੂ ਦੀ ਮਾਤਾ ਜੀ ਨੂੰ ਦਿੰਦੇ ਸੀ ਤੇ ਬਾਅਦ ‘ਚ ਪੰਨੂ ਦੇ ਭਰਾ ਮਗਵੰਤ ਸਿੰਘ ਨੂੰ ਦਿੰਦੇ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪੰਨੂ ਦਾ ਪਰਿਵਾਰ ਕਾਫੀ ਪਹਿਲਾਂ ਹੀ ਇਥੋਂ ਚੰਡੀਗੜ ਚਲਾ ਗਿਆ ਸੀ। ਇਸ ਕਰਕੇ ਉਨ੍ਹਾਂ ਨੇ ਪੰਨੂ ਨੂੰ ਕਦੇ ਨਹੀਂ ਦੇਖਿਆ ਤੇ ਨਾ ਹੀ ਕਦੇ ਮਿਲੇ ਹਨ।
ਸਿੱਖ ਫ਼ਾਰ ਜਸਟਿਸ ਦੀਆਂ ਭਾਰਤ ਵਿਰੋਧੀ ਕਾਰਵਾਈਆਂ ਕਰਕੇ ਗੁਰਪਤਵੰਤ ਪੰਨੂ ‘ਤੇ ਪਾਬੰਧੀ ਲਗਾ ਦਿੱਤੀ ਗਈ ਸੀ। ਨਾਲ ਹੀ ਪੰਨੂ ਨੂੰ ਅੱਤਵਾਦੀ ਐਲਾਨ ਦਿੱਤਾ ਗਿਆ ਸੀ। ਗੁਰਪਤਵੰਤ ਪੰਨੂ ਵਲੋਂ ਬੀਤੇ ਸਮੇਂ ਪੰਜਾਬ ਦੇ ਨੌਜਵਾਨਾਂ ਨੂੰ ਡਾਲਰਾਂ ਦਾ ਲਾਲਚ ਦਿੱਤਾ ਜਾ ਰਿਹਾ ਸੀ ਅਤੇ ਕੁੱਝ ਨੌਜਵਾਨ ਪੰਨੂ ਦੇ ਲਾਲਚ ਵਿੱਚ ਫਸ ਵੀ ਗਏ ਸੀ। ਜਿਸ ਤੋਂ ਬਾਅਦ ਅੱਜ ਐਨਆਈਏ ਵਲੋਂ ਉਸ ਦੀ ਜ਼ਮੀਨ ਜ਼ਬਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…