ਪੰਜਾਬ ‘ਚ 1 ਘੰਟੇ ਲਈ ਸੜਕਾਂ ‘ਤੇ ਨਹੀਂ ਚੱਲਣਗੇ ਕੋਈ ਵੀ ਵਾਹਨ , ਧਾਰਿਆ ਗਿਆ ਮੌਨ ,ਜਾਣੋਂ ਕਿਉਂ

No-vehicles-will-run-on-roads-in-Punjab-for-1-hour

ਪੰਜਾਬ ‘ਚ ਅੱਜ ਸਵੇਰੇ 11 ਤੋਂ ਦੁਪਹਿਰ 12 ਵਜੇ ਤੱਕ 1 ਘੰਟੇ ਲਈ ਸੜਕਾਂ ‘ਤੇ ਆਵਾਜਾਈ ਬੰਦ ਰਹੇਗੀ। ਇਸ ਦੌਰਾਨ ਦੁਪਹਿਰ 12 ਵਜੇ ਤੱਕ1 ਘੰਟੇ ਲਈ ਸੜਕਾਂ ‘ਤੇ ਵਾਹਨ ਨਹੀਂ ਚੱਲਣਗੇ ,ਕਿਉਂਕਿ ਇਸ ਦੌਰਾਨ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਕੋਰੋਨਾ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।

 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕਮੌਨ ਧਾਰ ਕੇ ਕੋਰੋਨਾ ਕਾਰਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਗਈ ਹੈ।

ਡੀ. ਸੀਜ਼. ਨੇ ਲੋਕਾਂ ਨੂੰ ਇਸ ਸਮੇਂ ਦੌਰਾਨ ਸੜਕੀ ਆਵਾਜਾਈ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਡਿਪਟੀ ਕਮਿਸ਼ਨਰਾਂ ਵੱਲੋਂ ਜ਼ਿਲ੍ਹਿਆਂ ਦੇ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਕੋਰੋਨਾ ਮਹਾਮਾਰੀ ਦੌਰਾਨ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਉਹ ਆਪਣੇ-ਆਪਣੇ ਪਿੰਡਾਂ ‘ਚ ਲੋਕਾਂ ਨੂੰ ਜਾਗਰੂਕ ਕਰਕੇ ਸ਼ਨੀਵਾਰ ਨੂੰ 11 ਤੋਂ 12 ਵਜੇ ਤੱਕ ਚੁੱਪੀ ਧਾਰਨ ਕਰਨ।

ਡਿਪਟੀ ਕਮਿਸ਼ਨਰ ਨੇ ਕੋਰੋਨਾ ਕਾਰਨ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੀ ਯਾਦ ਵਿਚ ਹਰ ਸ਼ਨੀਵਾਰ ਯਾਨੀ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤਕ ਇਕ ਘੰਟੇ ਲਈ Silence ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਸਮੇਂ ਦੌਰਾਨ ਕੋਈ ਵਾਹਨ ਸੜਕਾਂ ‘ਤੇ ਨਹੀਂ ਚੱਲੇਗਾ। ਇਸ Silence ਦੀ ਸ਼ੁਰੂਆਤ ਪੁਲਿਸ ਦੀ ਸਾਈਰਨ ਨਾਲ ਸ਼ੁਰੂ ਹੋਵੇਗੀ ਅਤੇ ਪੁਲਿਸ ਦੀ ਸਾਈਰਨ ਨਾਲ ਹੀ ਖਤਮ ਹੋਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ