Corona in Amritsar: Corona ਦਾ ਪੰਜਾਬ ਵਿੱਚ ਕਹਿਰ, ਅੱਜ ਇਕ ਮਰੀਜ਼ ਦੀ ਹੋਈ ਮੌਤ

one-more-corona-patient-died-in-punjab
Corona in Amritsar: ਪੰਜਾਬ ਵਿਚ ਕੋਰੋਨ ਦਾ ਕਹਿਰ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਦਿਨ ਚੜ੍ਹਦੇ ਹੀ ਪੰਜਾਬ ਵਿਚ ਕੋਰੋਨਾ ਵਾਇਰਸ ਦੇ 13 ਪਾਜ਼ੇਟਿਵ ਮਾਮਲੇ ਰਿਪੋਰਟ ਕੀਤੇ ਗਏ। ਜਦਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਪਠਾਨਕੋਟ ਦੇ ਮਰੀਜ਼ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਜਲੰਧਰ ਜ਼ਿਲ੍ਹੇ ਦੇ 10 ਅਤੇ ਸੰਗਰੂਰ ਜ਼ਿਲ੍ਹੇ ਦੇ 3 ਪਾਜ਼ੇਟਿਵ ਮਾਮਲੇ ਦਰਜ ਹੋਏ ਹਨ।

ਇਹ ਵੀ ਪੜ੍ਹੋ: Corona in Amritsar: ਅੰਮ੍ਰਿਤਸਰ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 11 ਨਵੇਂ ਕੇਸਾਂ ਦੀ ਹੋਈ ਪੁਸ਼ਟੀ

ਇਸ ਤੋਂ ਇਲਾਵਾ ਮੰਗਲਵਾਰ ਨੂੰ ਕੋਰੋਨਾ ਲਾਗ ਨਾਲ ਪੀੜਤ ਪਠਾਨਕੋਟ ਦੇ ਵਿਅਕਤੀ ਨੇ ਅੰਮ੍ਰਿਤਸਰ ਵਿਚ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਦੇ ਕੋਰੋਨਾ ਪਾਜ਼ੇਟਿਵ 60 ਸਾਲਾ ਮਰੀਜ਼ ਦੀ ਹਾਲਤ ਕਾਫੀ ਗੰਭੀਰ ਸੀ। ਪਹਿਲਾਂ ਉਸ ਨੂੰ ਸਾਹ ਨਾ ਆਉਣ ਕਾਰਨ ਆਕਸੀਜਨ ਲਾਈ ਗਈ ਸੀ ਪਰ ਉਸ ਦੀ ਸਿਹਤ ਜ਼ਿਆਦਾ ਵਿਗੜਨ ਕਾਰਨ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ, ਜਿਸ ਦੀ ਅੱਜ ਮੌਤ ਹੋ ਗਈ। ਇਸ ਦੇ ਨਾਲ ਹੀ ਕੋਰੋਨਾ ਮਹਾਮਾਰੀ ਕਾਰਨ ਪੰਜਾਬ ਵਿਚ ਇਹ 47ਵੀਂ ਮੌਤ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ