Corona in Amritsar: ਅੰਮ੍ਰਿਤਸਰ ਵਿੱਚ Corona ਦਾ ਕਹਿਰ, ਇਕ ਹੋਰ ਪੋਜ਼ੀਟਿਵ ਕੇਸ ਆਇਆ ਸਾਹਮਣੇ

one-more-corona-positive-case-in-amritsar

Corona in Amritsar: ਪੰਜਾਬ ਦੇ ਅੰਮ੍ਰਿਤਸਰ ‘ਚ Corona ਪਾਜ਼ੀਟਿਵ ਦਾ ਅੱਜ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ ਜੋ ਵਿਅਕਤੀ Corona ਦਾ ਸ਼ਿਕਾਰ ਹੋਇਆ ਹੈ, ਉਹ ਅੰਮ੍ਰਿਤਸਰ ਦਾ ਹੀ ਰਹਿਣ ਵਾਲਾ ਹੈ ਅਤੇ ਉਸ ਦਾ ਵਿਦੇਸ਼ ਨਾਲ ਕੋਈ ਵੀ ਨਾਤਾ ਨਹੀਂ ਹੈ, ਨਾ ਹੀ ਉਹ ਵਿਦੇਸ਼ ਗਿਆ ਅਤੇ ਨਾ ਹੀ ਅੰਮ੍ਰਿਤਸਰ ਦੇ ਕਿਸੇ ਹੋਰ ਸ਼ਹਿਰ ‘ਚ ਗਿਆ ਹੈ। ਇਸ ਵਿਚਾਲੇ ਉਸ ਦੇ ਸਰੀਰ ਅੰਦਰ ਜਦ ਲੱਛਣ ਪੈਦਾ ਹੋਏ ਤਾਂ ਉਸ ਨੂੰ ਲੱਗਾ ਕਿ ਉਹ ਇਸ ਬੀਮਾਰੀ ਦਾ ਸ਼ਿਕਾਰ ਹੋ ਗਿਆ ਹੈ।

ਇਹ ਵੀ ਪੜ੍ਹੋ: Corona in Amritsar: ਅੰਮ੍ਰਿਤਸਰ ਵਿੱਚ Corona ਦਾ ਖੌਫ਼, Corona ਦੇ ਡਰ ਤੋਂ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ

ਜਿਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਗਿਆ ਅਤੇ ਉਸ ਨੇ ਆਪਣਾ ਟੈਸਟ ਕਰਵਾਇਆ, ਜੋ ਕਿ ਪਾਜ਼ੀਟਿਵ ਆਇਆ। ਇਹ ਇਕ ਅਜਿਹਾ ਪਹਿਲਾ ਮਾਮਲਾ ਹੈ, ਜਿਸ ‘ਚ ਆਮ ਲੋਕਾਂ ਦੇ ਅੰਦਰ ਵੀ Corona ਨੇ ਦਸਤਕ ਦੇ ਦਿੱਤੀ ਹੈ। ਫਿਲਹਾਲ ਰਾਹਤ ਦੀ ਖਬਰ ਇਹ ਹੈ ਕਿ ਉਸ ਦੇ ਘਰ ਵਾਲੇ Corona ਦਾ ਸ਼ਿਕਾਰ ਨਹੀਂ ਹੋਏ ਹਨ। ਇਸ ਵਿਚਾਲੇ ਉਸ ਦੇ ਘਰ ਵਾਲਿਆਂ ਨੂੰ ਘਰ ‘ਚ ਕੁਆਰੰਟਾਇਨ ਕੀਤਾ ਗਿਆ ਹੈ ਅਤੇ ਵਿਅਕਤੀ ਨੂੰ ਅੰਮ੍ਰਿਤਸਰ ਦੇ ਆਈਸੋਲੇਸ਼ਨ ਵਾਰਡ ‘ਚ ਰੱਖਿਆ ਗਿਆ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ