Never Forget 1984: ਪੰਜਾਬ ਵਿੱਚ ਵੱਡੇ ਘੱਲੂਘਾਰੇ ਨੂੰ ਲੈ ਕੇ ਪੰਜਾਬ ਦੀਆਂ ਸਰਹੱਦਾਂ ਤੇ ਪੁਲਿਸ ਦੀ ਸਖ਼ਤਾਈ

police-crackdown-on-punjabs-border-over-major-riots
Never Forget 1984: ਘੱਲੂਘਾਰਾ ਹਫਤੇ ਨੂੰ ਦੇਖਦੇ ਹੋਏ ਪੰਜਾਬ ’ਚ ਸੁਰੱਖਿਆ ਵਿਵਸਥਾ ਨੂੰ ਹੋਰ ਸਖਤ ਕਰ ਦਿੱਤਾ ਗਿਆ ਹੈ। ਉੱਚ ਪੱਧਰੀ ਪੁਲਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਘੱਲੂਘਾਰਾ ਹਫਤੇ ਨੂੰ ਦੇਖਦੇ ਹੋਏ ਆਪਣੇ-ਆਪਣੇ ਖੇਤਰਾਂ ’ਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਨਾਲ ਹੀ ਫਲੈਗ ਮਾਰਚ ਦਾ ਆਯੋਜਨ ਕਰਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੂਬਾ ਪੁਲਸ ਨੂੰ 6 ਜੂਨ ਨੂੰ ਮਨਾਏ ਜਾਣ ਰਹੇ ਘੱਲੂਘਾਰਾ ਹਫਤੇ ਨੂੰ ਦੇਖਦੇ ਹੋਏ 6 ਜੂਨ ਨੂੰ ਅੰਮ੍ਰਿਤਸਰ ’ਚ ਵਿਸ਼ੇਸ਼ ਰੂਪ ਨਾਲ ਸੁਰੱਖਿਆ ਵਿਵਸਥਾ ਬਣਾਏ ਰੱਖਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਹਰ ਸਾਲ ਘੱਲੂਘਾਰਾ ਹਫਤਾ ਆਪ੍ਰੇਸ਼ਨ ਬਲਿਊ ਸਟਾਰ ਦੀ ਬਰਸੀ ਦੇ ਅਸਰ ’ਤੇ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ: Corona in Amritsar: ਅੰਮ੍ਰਿਤਸਰ ਵਿੱਚ ਲਗਾਤਾਰ ਵੱਧ ਰਿਹਾ Corona ਦਾ ਕਹਿਰ, 2 ਹੋਰ ਪੋਜ਼ੀਟਿਵ ਮਾਮਲੇ ਆਏ ਸਾਹਮਣੇ

ਕੱਟੜਪੰਥੀ ਅਨਸਰਾਂ ਵੱਲੋਂ ਇਸ ਦਿਨ ਵਿਸ਼ੇਸ਼ ਰੂਪ ਨਾਲ ਸਮਾਰੋਹ ਕੀਤੇ ਜਾਂਦੇ ਹਨ ਪਰ ਹੁਣ ਕਿਉਂਕਿ ਕੋਰੋਨਾ ਵਾਇਰਸ ਮਹਾਮਾਰੀ ਦਾ ਪ੍ਰਕੋਪ ਚੱਲ ਰਿਹਾ ਹੈ, ਇਸ ਲਈ ਸਰਕਾਰ ਵਲੋਂ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਨੂੰ ਹੋਰ ਵੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ 6 ਦਿਨ ਤੱਕ ਵੱਖ-ਵੱਖ ਸੰਵੇਦਨਸ਼ੀਲ ਸ਼ਹਿਰਾਂ ’ਚ ਫਲੈਗ ਮਾਰਚ ਦਾ ਪੁਲਸ ਵੱਲੋਂ ਆਯੋਜਨ ਕੀਤੇ ਜਾਣ ਦਾ ਪ੍ਰੋਗਰਾਮ ਹੈ। ਇਸ ’ਚ ਵੱਡੇ ਪੁਲਸ ਅਧਿਕਾਰੀ ਹਿੱਸਾ ਲੈਣਗੇ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘੱਲੂਘਾਰਾ ਹਫਤੇ ਨੂੰ ਦੇਖਦੇ ਹੋਏ ਪੁਲਸ ਵਲੋਂ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਜਾਵੇਗੀ ਅਤੇ ਨਾਲ ਹੀ ਸ਼ੱਕੀ ਟਿਕਾਣਿਆਂ ’ਤੇ ਵੀ ਪੁਲਸ ਦੀਆਂ ਨਜ਼ਰਾਂ ਬਣੀਆਂ ਰਹਿਣਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਘਟਨਾ ਵਾਪਰਣ ਤੋਂ ਰੋਕਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ