ਅੰਮ੍ਰਿਤਸਰ

Corona in Amritsar: ਸ਼੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਦਾ Coronavirus ਕਾਰਨ ਹੋਇਆ ਦਿਹਾਂਤ

Corona in Amritsar: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਅੱਜ ਸਵੇਰੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਅਕਾਲ ਚਲਾਣਾ ਕਰ ਗਏ। ਭਾਈ ਨਿਰਮਲ ਸਿੰਘ ਖਾਲਸਾ ਦੀ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਕੱਲ ਸ਼ਾਮ ਨੂੰ ਹੀ ਉਨ੍ਹਾਂ ਦੀ ਸਿਹਤ ਕਾਫੀ ਖਰਾਬ ਹੋ ਗਈ ਸੀ। ਵੀਰਵਾਰ ਨੂੰ ਅੰਮ੍ਰਿਤ ਵੇਲੇ ਤਕਰੀਬਨ ਸਾਢੇ ਚਾਰ ਵਜੇ ਉਹ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਭਾਈ ਨਿਰਮਲ ਸਿੰਘ ਖਾਲਸਾ ਸਿੱਖ ਕੌਮ ਦੀ ਇਕ ਵੱਡੀ ਸ਼ਖਸੀਅਤ ਸਨ। ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।

ਖੰਘ, ਬੁਖਾਰ ਤੇ ਸਾਹ ਲੈਣ ਵਿਚ ਤਕਲੀਫ ਦੀ ਸ਼ਿਕਾਇਤ ਤੋਂ ਬਾਅਦ ਸੋਮਵਾਰ ਨੂੰ ਹੀ ਭਾਈ ਨਿਰਮਲ ਸਿੰਘ ਖਾਲਸਾ ਨੂੰ ਹਸਪਤਾਲ ਵਿਚ ਦਾਖਲ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਚਾਲਿਤ ਸ੍ਰੀ ਗੁਰੂ ਰਾਮ ਦਾਸ ਮੈਡੀਕਲ ਕਾਲਜ ਵੱਲਾ ਵਿਚ ਉਹ ਕੁਝ ਦਿਨ ਇਲਾਜ ਅਧੀਨ ਰਹੇ ਸਨ। ਉਨ੍ਹਾਂ ਨੇ ਡਾਕਟਰਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਸੀ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago