Amritsar Rape News: ਅੰਮ੍ਰਿਤਸਰ ਦੇ ਰਾਮ ਤੀਰਥ ਡੇਰੇ ਵਿੱਚ 2 ਔਰਤਾਂ ਨਾਲ ਕੀਤਾ ਜ਼ਬਰ ਜਨਾਹ

rape-of-2-women-at-ram-tirath-dera-amritsar
Amritsar Rape News: ਸ੍ਰੀ ਰਾਮ ਤੀਰਥ ਸਥਿਤ ਡੇਰਾ ਗਿਆਨ ਨਾਥ ‘ਚ ਦੋ ਔਰਤਾਂ ਨਾਲ ਜਬਰ-ਜ਼ਨਾਹ ਕਰਨ ਅਤੇ ਉਨ੍ਹਾ ਨੂੰ ਬੰਧਕ ਬਣਾ ਕੇ ਰੱਖਣ ਦੇ ਮਾਮਲੇ ‘ਚ ਅੱਜ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਡੇਰੇ ਦੇ ਤਿੰਨ ਪੁਜਾਰੀਆਂ ਅਤੇ ਇਕ ਡਰਾਈਵਰ ਵਿਰੁੱਧ ਕੇਸ ਦਰਜ ਕੀਤਾ ਹੈ, ਜਿਸ ‘ਚ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ ਨੇ ਡਿਊਟੀ ਮੈਜਿਸਟ੍ਰੇਟ ਜਗਸੀਰ ਸਿੰਘ ਅਤੇ ਐੱਸ. ਸੀ. ਕਮਿਸ਼ਨ ਦੇ ਮੈਂਬਰ ਨਾਲ ਡੇਰੇ ‘ਤੇ ਜਾ ਕੇ ਜਿੱਥੇ ਪੀੜਤ ਔਰਤਾਂ ਨੂੰ ਰੈਸਕਿਊ ਕੀਤਾ।

ਉਥੇ ਹੀ ਜਬਰ-ਜ਼ਨਾਹ ‘ਚ ਨਾਮਜਦ ਕੀਤੇ ਗਏ ਨਛੱਤਰ ਨਾਥ ਅਤੇ ਸੂਰਜ ਨਾਥ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਫਿਲਹਾਲ ਪੁਲਸ ਨੇ ਪੀੜਤ ਔਰਤਾਂ ਦੀ ਮੈਡੀਕਲ ਜਾਂਚ ਕਰਵਾਉਣ ਤੋਂ ਬਾਅਦ ਫਰਾਰ ਚੱਲ ਰਹੇ ਹੋਰ ਦੋ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਔਰਤਾਂ ਨੂੰ ਬੰਧਕ ਬਣਾ ਕੇ ਉਨ੍ਹਾਂ ਦੇ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ‘ਚ ਚਾਰਾਂ ਮੁਲਜ਼ਮਾਂ ਵਿਰੁੱਧ ਥਾਣਾ ਲੋਪੋਕੇ ਦੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ