Shri Darbar Sahib Amritsar News: ਚਾਰੇ ਪਾਸੇ ਸੁਖ ਸ਼ਾਂਤੀ ਵਾਸਤੇ ਸੰਗਤਾਂ ਨੇ ਸ਼੍ਰੀ ਦਰਬਾਰ ਸਾਹਿਬ ਕੀਤੀ ਅਰਦਾਸ

shri-darbar-sahib-amritsar-news
Shri Darbar Sahib Amritsar News: ਰੱਖੜ ਪੁੰਨਿਆਂ ‘ਤੇ ਵੱਡਾ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈਆਂ। ਇਹ ਤਿਉਹਾਰ ਆਮ ਤੌਰ ‘ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾਂਦਾ ਹੈ। ਪਰ ਸੰਗਤਾਂ ਜਿੱਥੇ ਕਿਤੇ ਵੀ ਹੋਣ ਇਸ ਦਿਨ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕਰਨ ਨੇੜੇ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਜਾਂਦੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਦੇ ਕਿਵਾੜ ਖੁੱਲ੍ਹਣ ਤੋਂ ਪਹਿਲਾਂ ਹੀ ਪਰਿਕਰਮਾ ‘ਚ ਚਹਿਲ ਪਹਿਲ ਦਿਖਾਈ ਦੇਣ ਲੱਗੀ ਤੇ ਕਿਵਾੜ ਖੁੱਲ੍ਹਦਿਆਂ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਦਰਸ਼ਨਾਂ ਲਈ ਪੁੱਜੀਆਂ।

ਇਹ ਵੀ ਪੜ੍ਹੋ: Amritsar Spurious Liquor News: ਅੰਮ੍ਰਿਤਸਰ ਵਿੱਚ ਜ਼ਹਿਰੀਲੀ ਪੀਣ ਸ਼ਰਾਬ ਕਾਰਨ ਹੋਈ 21 ਲੋਕਾਂ ਦੀ ਮੌਤ

ਸੰਗਤਾਂ ਤੇ ਡਿਊਟੀ ਸੇਵਾਦਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਸਾਰਾ ਦਿਨ ਸੰਭਾਲੀ ਰੱਖੀ। ਵੱਖ-ਵੱਖ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸਾਰਾ ਦਿਨ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸੰਗਤਾਂ ਨੇ ਪਰਿਕਰਮਾ ਦੇ ਇਸ਼ਨਾਨ ਦੀ ਸੇਵਾ ਦੇ ਇਲਾਵਾ ਠੰਢੇ-ਮਿੱਠੇ ਜਲ ਛਕੇ ਤੇ ਲੰਗਰ ਛਕ ਕੇ ਤ੍ਰਿਪਤ ਹੋਈਆਂ। ਰਾਤ ਨੂੰ ਫੁੱਲਾਂ ਨਾਲ ਸਜ਼ੀ ਸੁਨਹਿਰੀ ਪਾਲਕੀ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਸੁਸ਼ੋਭਿਤ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸੁਖਆਸਣ ਅਸਥਾਨ ‘ਤੇ ਸੁਸ਼ੋਭਿਤ ਕੀਤਾ ਗਿਆ।

shri-darbar-sahib-amritsar-news

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਵੱਖ-ਵੱਖ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ। ਭਾਈ ਗੁਰਮੇਜ ਸਿੰਘ ਦੇ ਢਾਡੀ ਜਥੇ ਨੇ ਰੱਖੜ ਪੁੰਨਿਆਂ ਦੇ ਤਿਉਹਾਰ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਇਸ ਦੇ ਇਲਾਵਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਲੈ ਕੇ ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਿੰਘ ਜੀ ਦੀਆਂ 6 ਜੰਗਾਂ ਬਾਰੇ ਇਤਿਹਾਸ ਨੂੰ ਸਾਂਝਾ ਕੀਤਾ।

Amritsar News in Punjabi  ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ