ਸ਼੍ਰੀਓਮਾਨੀ ਅਕਾਲੀ ਦਲ ਨੇ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾਵਾਇਰਸ ਦੇ ਮਰੀਜ਼ਾਂ ਲਈ ਅਸਥਾਈ ਕੇਂਦਰ ਸਥਾਪਤ ਕੀਤਾ

Shriomani-akali-dal-sets-up-temporary-center-for-coronavirus-patients-at-gurudwara-shri-manji-sahib-alamgir

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾਂ ਮਰੀਜ਼ਾਂ ਦੇ ਇਲਾਜ਼ ਲਈ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਦੇ ਦੀਵਾਨ ਹਾਲ ਵਿਚ 25 ਬੈਡਾਂ ਦਾ ਆਰਜੀ ਕੇਂਦਰ ਤਿਆਰ ਕੀਤਾ ਗਿਆ ਹੈ, ਜਿਸ ਦੀ ਆਰੰਭਤਾ ਮੌਕੇ ਵਿਸ਼ੇਸ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤੀ ਗਈ।

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਅਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਪਹਿਲਾਂ ਹੀ 100 ਬੈਡ ਦਾ ਪ੍ਰਬੰਧ ਕੀਤਾ ਗਿਆ ਹੈ।

ਵਿਸ਼ੇਸ ਤੌਰ ਤੇ ਮੰਗਵਾਏ ਕਾਨਸੰਟ੍ਰੇਟਰਾਂ ਰਾਹੀਂ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ ਅਤੇ ਹੰਗਾਮੀ ਹਾਲਤ ਲਈ ਮੈਡੀਕਲ ਐਂਬੂਲੈਂਸ ਦਾ ਵੀ ਪ੍ਰਬੰਧ ਹੋਵੇਗਾ ਤਾਂ ਜੋ ਲੋੜ ਪੈਣ ਤੇ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਅਸੀਂ ਜਲਦ ਹੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਜਲੰਧਰ, ਪਟਿਆਲਾ ਤੇ ਭੁਲੱਥ ਆਦਿ ਸ਼ਹਿਰਾਂ ਵਿਚ ਵੀ 25-25 ਬੈਡ ਦਾ ਲੋੜ ਅਨੁਸਾਰ ਕੇਂਦਰ ਸਥਾਪਿਤ ਕਰਾਂਗੇ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਸੇਵਾਵਾਂ ਮੂਫਤ ਹੋਣਗੀਆਂ, ਜਿਨ੍ਹਾਂ ਦੀ ਦੇਖ ਰੇਖ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡਾਕਟਰ ਅਤੇ ਸਟਾਫ ਕਰੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ