Sukhbir Badal ਨੇ Smartphones ਦੇ ਵਾਅਦੇ ਨੂੰ ਲੈ ਕੇ ਸਾਧਿਆ ਕੈਪਟਨ ਤੇ ਨਿਸ਼ਾਨਾ

sukhbir-singh-badal-targets-captain-amarinder-singh

ਅਕਾਲੀ ਦਲ ਦੇ ਪ੍ਰਧਾਨ Sukhbir Singh Badal ਨੇ ਝੂਠੇ ਵਾਅਦੇ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ Captain Amarinder Singh ‘ਤੇ ਨਿਸ਼ਾਨਾ ਸਾਧਿਆ ਹੈ। ਉਸਨੇ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੈਪਟਨ ਨੇ ਗਣਤੰਤਰ ਦਿਵਸ ਮੌਕੇ ਨੌਜਵਾਨਾਂ ਨੂੰ ਮੋਬਾਈਲ ਦੇਣ ਦਾ ਵਾਅਦਾ ਕੀਤਾ ਸੀ, ਜੋ ਕਿ ਅੱਜ ਤੱਕ ਪੂਰਾ ਨਹੀਂ ਹੋਇਆ। ਪੰਜਾਬ ਸਰਕਾਰ ਖਜ਼ਾਨਾ ਖਾਲੀ ਹੋਣ ਦਾ ਬਹਾਨਾ ਲਗਾ ਕੇ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ: Amritsar Police News: ਯੂ ਪੀ, ਦਿੱਲੀ ਤੋਂ ਲਗਜ਼ਰੀ ਕਾਰਾਂ ਚੋਰੀ ਕਰਕੇ ਪੰਜਾਬ ਵਿੱਚ ਵੇਚਣ ਵਾਲਾ ਦੋਸ਼ੀ ਪੁਲਿਸ ਨੇ ਕੀਤਾ ਗਿਰਫ਼ਤਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ Sukhbir Badal ਨੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਾਇਆ ਕਿ ਉਹ ਕਾਂਗਰਸ ਦੇ ਇਸ਼ਾਰੇ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਦਾ ਵੀ ਪੰਜਾਬ ਪੁਲਿਸ ਤੇ ਕੋਈ ਕੰਟਰੋਲ ਨਹੀਂ ਹੈ। ਪੰਜਾਬ ਦੇ ਸਾਰੇ ਐਸ ਐਸ ਪੀ, ਡੀ ਐਸ ਪੀ ਉਹ ਸਿਰਫ ਨਾਮ ਨਾਲ ਹੈ। Sukhbir Singh Badal ਨੇ ਕਿਹਾ ਕਿ ਉਹ ਸਾਰੇ Congress ਨੂੰ ਰਿਪੋਰਟ ਕਰਦੇ ਹਨ ਅਤੇ ਫਿਰ ਉਹ ਫੈਸਲਾ ਕਰਦੇ ਹਨ ਕਿ ਕਿਸ ਨੂੰ ਫੜਨਾ ਹੈ ਅਤੇ ਕਿਸ ਨੂੰ ਰਿਹਾ ਕਰਨਾ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ