ਤੀਜੇ ਘੱਲੂਘਾਰੇ ਦੀ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ‘ਚ ਸਖ਼ਤ ਸੁਰੱਖਿਆ

Operation-Bluestar's-37th-anniversary-today

ਆਪ੍ਰੇਸ਼ਨ ਬਲੂ ਸਟਾਰ ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਦਰਬਾਰ ਸਾਹਿਬ ਕੰਪਲੈਕਸ ਅੰਦਰ ਮੌਜੂਦ ਜਰਨੈਲ ਸਿੰਘ ਭਿੰਡਰਾਂਵਾਲੇ ਸਮੇਤ ਸਿੱਖ ਖਾੜਕੂਆਂ ਨੂੰ ਬਾਹਰ ਕੱਢਣ ਲਈ ਕੀਤੀ ਸੀ। ਪਹਿਲੀ ਜੂਨ ਤੋਂ ਅੱਠ ਜੂਨ 1984 ਦਰਮਿਆਨ ਕੀਤੇ ਗਏ ਇਸ ਆਪ੍ਰੇਸ਼ਨ ਵਿੱਚ ਕਾਫੀ ਲੋਕਾਂ ਦੀ ਜਾਨ ਚਲੀ ਗਈ ਸੀ। ਸਾਕਾ ਨੀਲਾ ਤਾਰਾ ਮਗਰੋਂ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ ਸਿੱਖ ਅੰਗ ਰੱਖਿਅਕਾਂ ਨੇ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਸੀ। ਇੰਦਰਾ ਗਾਂਧੀ ਦੇ ਕਤਲ ਮਗਰੋਂ ਦੇਸ਼ ਵਿੱਚ ਸਿੱਖਾਂ ਖ਼ਿਲਾਫ਼ ਫਿਰਕੂ ਦੰਗੇ ਭੜਕੇ ਸਨ ਜਿਨ੍ਹਾਂ ਵਿੱਚ ਤਿੰਨ ਹਜ਼ਾਰ ਤੋਂ ਵੱਧ ਸਿੱਖ ਮਾਰੇ ਗਏ ਸਨ।

ਪੁਲਿਸ ਨੇ ਵੀਰਵਾਰ ਨੂੰ ਹਾਲ ਗੇਟ ਤੋਂ ਦਰਬਾਰ ਸਾਹਿਬ ਤੱਕ ਜਾਂਦੀ ਹੈਰੀਟੇਜ ਸਟ੍ਰੀਟ ਤੱਕ ਫਲੈਗ ਮਾਰਚ ਕੀਤਾ ਅਤੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਨੇ ਗੁਰੂ ਗ੍ਰੰਥ ਸਾਹਿਬ ਦਾ ਉਸ ਸਰੂਪ ਦੇ ਦਰਸ਼ਨ ਆਮ ਲੋਕਾਂ ਨੂੰ ਕਰਵਾਏ ਸਨ, ਜੋ ਆਪ੍ਰੇਸ਼ਨ ਬਲੂ ਸਟਾਰ ਦੀ ਕਾਰਵਾਈ ਦੌਰਾਨ ਗੋਲ਼ੀਆਂ ਨਾਲ ਨੁਕਸਾਨੇ ਗਏ ਸਨ।

ਛੇ ਜੂਨ 1984 ਨੂੰ ਦਰਬਾਰ ਸਾਹਿਬ ਕੰਪਲੈਕਸ ਉੱਪਰ ਹੋਈ ਫ਼ੌਜੀ ਕਾਰਵਾਈ ਨੂੰ 37 ਸਾਲ ਪੂਰੇ ਹੋ ਗਏ ਹਨ।

ਬਲੂਸਟਾਰ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾ ਰਹੇ ਹਨ। ਸ਼ਹੀਦਾਂ ਦੇ ਪਰਿਵਾਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਨਮਾਨਤ ਕੀਤਾ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਮ ‘ਤੇ ਸੰਦੇਸ਼ ਜਾਰੀ ਕਰਨਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ