ਪੰਜਾਬ

Gurdaspur Suicide News: ਆਪਣੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Gurdaspur Suicide News: ਨਜ਼ਦੀਕੀ ਪਿੰਡ ਪਿੰਡ ਨੰਗਲ ਵਿਖੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਗੁੱਜਰ ਪਰਿਵਾਰ ਦੇ ਵਿਅਕਤੀ ਵੱਲੋਂ ਆਪਣੇ ਹੀ ਕਮਰੇ ‘ਚ ਬੀਤੀ ਰਾਤ ਫਾਹ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਲਾਲਦੀਨ (35) ਦੇ ਪਿਤਾ ਸੈਫਦੀਨ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤ ਲਾਲਦੀਨ ਦਾ ਉਸ ਦੇ ਸਹੁਰੇ ਪਰਿਵਾਰ ਨਾਲ ਲੜਾਈ ਝਗੜਾ ਰਹਿੰਦਾ ਸੀ ਅਤੇ ਬੀਤੇ ਦਿਨ ਵੀ ਉਸ ਦੀ ਪਤਨੀ ਅਤੇ ਉਸ ਦੇ ਸਾਲਿਆਂ ਨੇ ਉਸ ਨਾਲ ਲੜਾਈ ਝਗੜਾ ਕੀਤਾ, ਜਿਸ ਦੌਰਾਨ ਉਨ੍ਹਾਂ ਦੇ ਪੁੱਤ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਇਹ ਵੀ ਪੜ੍ਹੋ: Moga Road Accident News: ਸੜਕ ਤੇ ਫਿਰਦੇ ਅਵਾਰਾ ਪਸ਼ੂਆਂ ਨੇ ਲਈ ਇਕ ਨੌਜਵਾਨ ਦੀ ਜਾਨ

ਮ੍ਰਿਤਕ ਲਾਲਦੀਨ ਦੇ 3 ਬੱਚੇ ਹਨ ਅਤੇ ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਇਸ ਮਾਮਲੇ ਦੀ ਜਾਂਚ ਕਰ ਕੇ ਦੋਸ਼ੀਆਂ ਖਿਲ਼ਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਉਧਰ ਦੂਜੇ ਪਾਸੇ ਪੁਲਸ ਥਾਣਾ ਕਾਦੀਆਂ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਸਬ ਇੰਸਪੈਕਟਰ ਅਵਤਾਰ ਸਿੰਘ ਨੇ ਪੁਲਸ ਪਾਰਟੀ ਸਮੇਤ ਘਟਨਾ ਸਥਲ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ‘ਚ ਭੇਜ ਦਿੱਤਾ। ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜੋ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago