ਪੰਜਾਬ

‘ਆਪ’ ਵੱਲੋਂ ਕੈਪਟਨ ਤੇ ਬਾਦਲ ਦਾ ਕੱਚਾ ਚਿੱਠਾ ਖੋਲ੍ਹਣ ਦਾ ਐਲਾਨ

ਆਮ ਆਮਦੀ ਪਾਰਟੀ ਨੇ ਬਰਗਾੜੀ ਦੇ ਮੁੱਦੇ ‘ਤੇ 9 ਜਨਵਰੀ ਨੂੰ ਬਾਦਲ ਤੇ ਕੈਪਟਨ ਦਾ ਕੱਚਾ ਚਿੱਠਾ ਖੋਲ੍ਹਣ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ, ਬਹਿਬਲ ਕਲਾਂ ਗੋਲੀ ਕਾਂਡ ਤੇ ਉਸ ਤੋਂ ਬਾਅਦ ਬਣੇ ਕਮਿਸ਼ਨਾਂ ਦੀਆਂ ਰਿਪੋਰਟਾਂ ਨੂੰ ਬਾਦਲ ਸਰਕਾਰ ਵੱਲੋਂ ਜਨਤਕ ਨਾ ਕਰਨ ਤੇ ਕੈਪਟਨ ਸਰਕਾਰ ਵੱਲੋਂ ਵੀ ਇਸ ਸਬੰਧੀ ਕੋਈ ਕਾਰਵਾਈ ਨਾ ਕਰਨ ਦਾ ਕੱਚਾ ਚਿੱਠਾ 9 ਜਨਵਰੀ ਨੂੰ ਖੋਲ੍ਹਿਆ ਜਾਏਗਾ।

ਮਾਨ ਨੇ ਕਿਹਾ ਕਿ ਬਰਗਾੜੀ ਸਮੇਤ ਵੱਖ-ਵੱਖ ਥਾਵਾਂ ‘ਤੇ ਹੋਈਆਂ ਬੇਅਦਬੀਆਂ ਨਾਲ ਸਮੁੱਚੇ ਵਿਸ਼ਵ ਵਿੱਚ ਵੱਸਦੇ ਪੰਜਾਬੀਆਂ ਦੇ ਹਿਰਦੇ ਵਲੂੰਧਰੇ ਗਏ ਸਨ। ਦੋ ਸਾਲ ਤੋਂ ਵੀ ਵੱਧ ਸਮਾਂ ਬੀਤਣ ਤੋਂ ਬਾਅਦ ਵੀ ਇਸ ਸਬੰਧੀ ਕੋਈ ਇਨਸਾਫ਼ ਨਹੀਂ ਮਿਲਿਆ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 9 ਜਨਵਰੀ ਨੂੰ ਤੱਥਾਂ ਸਮੇਤ ਇਸ ਮੁੱਦੇ ‘ਤੇ ਬਾਦਲ ਤੇ ਕੈਪਟਨ ਦੀ ਮਿਲੀਭੁਗਤ ਨੂੰ ਲੋਕਾਂ ਸਾਹਮਣੇ ਲਿਆਵੇਗੀ। ਉਨ੍ਹਾਂ ਕਿਹਾ ਕਿ ਇਹ ਮੁੱਦਾ ਅਤਿ ਅੰਤ ਗੰਭੀਰ ਹੈ ਤੇ ਧਰਮ ਦੇ ਠੇਕੇਦਾਰ ਬਣੇ ਬਾਦਲ ਪਰਿਵਾਰ ਤੇ ਉਨ੍ਹਾਂ ਨੂੰ ਬਚਾਉਣ ‘ਤੇ ਲੱਗੇ ਕੈਪਟਨ ਅਮਰਿੰਦਰ ਨੂੰ ਇਸ ਸੰਬੰਧੀ ਸਿੱਖ ਕੌਮ ਤੇ ਪੰਜਾਬੀਆਂ ਨੂੰ ਜਵਾਬ ਦੇਣਾ ਪਵੇਗਾ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago