Shri Muktsar Sahib Suicide News: ਸ਼੍ਰੀ ਮੁਕਤਸਰ ਸਾਹਿਬ ਵਿੱਚ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ASI ਨੇ ਕੀਤਾ ਸੁਸਾਈਡ

asi-committed-suicide-in-shri-muktsar-sahib

Shri Muktsar Sahib Suicide News: ਪਿੰਡ ਕੋਟਲੀ ਅਬਲੂ ਪੰਜਾਬ ਪੁਲਸ ਦੇ ਇਕ ਏ. ਐੱਸ. ਆਈ. ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆ ਆਪਣੇ ਘਰ ‘ਚ ਹੀ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Sushant Rajput Suicide Case: ਕੀ ਰੀਆ ਚੱਕਰਵਰਤੀ ਹੋਵੇਗੀ ਗ੍ਰਿਫਤਾਰ, ਜਾਣੋ ਹੁਣ SC ਦੇ ਫੈਸਲੇ ਤੋਂ ਬਾਅਦ ਕੀ ਹੋਵੇਗਾ CBI ਦਾ ਅਗਲਾ ਕਦਮ

ਜਾਣਕਾਰੀ ਦਿੰਦੇ ਹੋਏ ਕੋਟਭਾਈ ਥਾਣੇ ਦੇ ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਕੋਟਲੀ ਅਬਲੂ ਦੇ ਵਾਸੀ ਏ. ਐੱਸ. ਆਈ. ਸਵਰਨ ਸਿੰਘ ਜੋ ਪੁਲਸ ਲਾਈਨ ਸ੍ਰੀ ਮੁਕਤਸਰ ਸਹਿਬ ਵਿਖੇ ਪੰਜਾਬ ਪੁਲਸ ‘ਚ ਸੇਵਾਵਾਂ ਨਿਭਾਅ ਰਿਹਾ ਸੀ ਅਤੇ ਆਪਣੀ ਪਤਨੀ ਦੇ ਲੰਮੇ ਸਮੇਂ ਤੋਂ ਬੀਮਾਰ ਹੋਣ ਕਾਰਣ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ, ਨੇ ਆਪਣੇ ਘਰ ‘ਚ ਹੀ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਏ. ਐੱਸ. ਆਈ. ਸਵਰਨ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਉਨ੍ਹਾਂ ਦੀ ਲਾਸ਼ ਪੋਸਟਮਾਰਟਮ ਉਪਰੰਤ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ।

 Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ