ਪੰਜਾਬ

ਪੁਲਿਸ ਕਮਾਂਡਰ ਤੇ ਨਾਇਬ ਤਹਿਸੀਲਦਾਰ ’ਤੇ ਗੋਲ਼ੀਆਂ ਨਾਲ ਹਮਲਾ

ਕੱਲ੍ਹ ਰਾਤ ਤਕਰੀਬਨ 10 ਵਜੇ ਫਿਲੌਰ ਪੁਲਿਸ ਟ੍ਰੇਨਿੰਗ ਸੈਂਟਰ ਵਿੱਚ ਕਮਾਂਡਰ ਨਰੇਸ਼ ਡੋਗਰਾ ਅਤੇ ਟਾਂਡਾ ਦੇ ਨਾਇਬ ਤਹਿਸੀਲਦਾਰ ’ਤੇ 10-12 ਜਣਿਆਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਉਹ ਆਪਣੇ ਕੁਝ ਰਿਸ਼ਤੇਦਾਰਾਂ ਨਾਲ ਕਿਸੇ ਪਾਰਟੀ ਤੋਂ ਬਾਅਦ ਨਿੱਜੀ ਹੋਟਲ ਵਿੱਚੋਂ ਬਾਹਰ ਨਿਕਲ ਰਹੇ ਸਨ। ਜਿਵੇਂ ਹੀ ਉਹ ਹੋਟਲ ਵਿੱਚੋਂ ਬਾਹਰ ਨਿੱਕਲੇ, ਉਸੇ ਵੇਲੇ ਬਦਮਾਸ਼ਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ’ਤੇ ਚਾਰ ਰੌਂਦ ਗੋਲ਼ੀਆਂ ਵੀ ਚਲਾਈਆਂ ਗਈਆਂ।

ਦਰਅਸਲ, ਹੁਸ਼ਿਆਰਪੁਰ ਦੇ ਚਿੰਤਪੁਰਨੀ ਰੋਡ ’ਤੇ ਨਿੱਜੀ ਹੋਟਲ ਦੇ ਹਿੱਸੇਦਾਰਾਂ ਵਿਚਾਲੇ ਝਗੜਾ ਚੱਲ ਰਿਹਾ ਸੀ। ਬੀਤੀ ਰਾਤ ਇੱਕ ਹਿੱਸੇਦਾਰ ਆਪਣੇ ਦੋਸਤ ਕਮਾਂਡਰ ਨਰੇਸ਼ ਡੋਗਰਾ ਅਤੇ ਨਾਇਬ ਤਹਿਸੀਲਦਾਰ ਮਨਜੀਤ ਸਿੰਘ ਆਪਣੇ ਪੁੱਤਰ ਦੇ ਵਿਦੇਸ਼ ਜਾਣ ਦੀ ਖ਼ੁਸ਼ੀ ਵਿੱਚ ਪਾਰਟੀ ਦੇਣ ਆਏ ਸੀ। ਪਾਰਟੀ ਖ਼ਤਮ ਹੋਣ ਬਾਅਦ ਜਦੋਂ ਉਹ ਹੋਟਲ ਤੋਂ ਬਾਹਰ ਨਿੱਕਲੇ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਕੁਝ ਲੋਕਾਂ ਨੇ ਪਹਿਲਾਂ ਉਨ੍ਹਾਂ ਨਾਲ ਝਗੜਾ ਕੀਤਾ ਤੇ ਬਾਅਦ ਵਿੱਚ ਉਨ੍ਹਾਂ ’ਤੇ ਹਮਲਾ ਕਰ ਦਿੱਤਾ।

ਇਸ ਘਟਨਾ ਵਿੱਚ ਕਮਾਂਡਰ ਨਰੇਸ਼ ਡੋਗਰਾ, ਉਨ੍ਹਾਂ ਦੇ ਗਨਮੈਨ, ਤਹਿਸੀਲਦਾਰ ਮਨਜੀਤ ਸਿੰਘ ਤੇ ਹੋਟਲ ਦੇ ਹਿੱਸੇਦਾਰ ਵਿਵੇਕ ਕੌਸ਼ਲ ਜ਼ਖ਼ਮੀ ਹੋ ਗਏ। ਬਦਮਾਸ਼ਾਂ ਨੇ ਉਨ੍ਹਾਂ ਦੀਆਂ ਗੱਡੀਆਂ ’ਤੇ ਪੱਥਰਬਾਜ਼ੀ ਵੀ ਕੀਤੀ। ਹਵਾਈ ਫਾਇਰ ਵੀ ਕੀਤੇ। ਇਸ ਪਿੱਛੋਂ ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸਦਰ ਥਾਣੇ ਦੇ ਐਸਐਚਓ ਕੇਵਲ ਸਿੰਘ ਮੁਤਾਬਕ ਝਗੜੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago