ਪੰਜਾਬ

ਬਾਦਲ ਦੇ ਜੱਦੀ ਪਿੰਡ ਤੋਂ ਰਿਸ਼ਤੇਦਾਰ ਦੀ ਸਰਪੰਚੀ ਖੁੱਸੀ, ਕਾਂਗਰਸੀ ਉਮੀਦਵਾਰ ਨੇ ਹਰਾਇਆ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਵਿੱਚ ਹੀ ਉਨ੍ਹਾਂ ਦੀ ਪਾਰਟੀ ਵੱਲੋਂ ਸਮਰਥਨ ਪ੍ਰਾਪਤ ਉਮੀਦਵਾਰ ਸਰਪੰਚੀ ਦੀ ਚੋਣ ਹਾਰ ਗਿਆ। ਕਾਂਗਰਸ ਵੱਲੋਂ ਸਮਰਥਨ ਪ੍ਰਾਪਤ ਜਬਰਜੰਗ ਸਿੰਘ ਮੁੱਖਾ ਨੇ ਬਾਦਲ ਦੇ ਰਿਸ਼ਤੇਦਾਰ ਉਦੈਵੀਰ ਸਿੰਘ ਢਿੱਲੋਂ ਨੂੰ ਹਰਾਇਆ। ਉੱਧਰ, ਸੁਖਪਾਲ ਖਹਿਰਾ ਵੀ ਆਪਣੀ ਭਰਜਾਈ ਦੀ ਸਰਪੰਚੀ ਵੀ ਨਹੀਂ ਬਚਾ ਸਕੇ।

ਬਾਦਲ ਪਿੰਡ ਨੂੰ 10 ਸਾਲ ਬਾਅਦ ਜਨਰਲ ਐਲਾਨਿਆ ਗਿਆ ਸੀ ਅਤੇ ਸਾਬਕਾ ਮੁੱਖ ਮੰਤਰੀ ਦੇ ਰਿਸ਼ਤੇਦਾਰ ਨੇ ਸਰਪੰਚੀ ਲਈ ਹੱਥ ਅਜ਼ਮਾਇਸ਼ ਕੀਤੀ। ਬਾਦਲ ਦੇ ਰਿਸ਼ਤੇਦਾਰ ਵੀ ਉਦੈਵੀਰ ਲਈ ਚੋਣ ਪ੍ਰਚਾਰ ਕਰ ਰਹੇ ਸਨ। ਬਾਦਲ ਨੇ ਵੀ ਪਰਿਵਾਰ ਸਮੇਤ ਵੋਟ ਪਾਈ ਸੀ, ਪਰ ਨਤੀਜਾ ਕੁਝ ਹੋਰ ਹੀ ਨਿੱਕਲਿਆ। ਕਾਂਗਰਸ ਵੱਲੋਂ ਸਮਰਥਿਤ ਉਮੀਦਵਾਰ ਜਬਰਜੰਗ ਨੇ ਉਦੈਵੀਰ ਨੂੰ 376 ਵੋਟਾਂ ਨਾਲ ਮਾਤ ਦਿੱਤੀ ਹੈ।

ਪਰਕਾਸ਼ ਸਿੰਘ ਬਾਦਲ ਨੇ ਅੱਜ ਵੋਟ ਪਾਉਣ ਸਮੇਂ ਕਾਂਗਰਸ ਸਰਕਾਰ ‘ਤੇ ਗੁੰਡਾਗਰਦੀ ਦੇ ਇਲਜ਼ਾਮ ਲਾਏ ਸੀ, ਪਰ ਨਾਲ ਹੀ ਆਪਣੇ ਹਲਕੇ ਵਿੱਚ ਸੁੱਖ-ਸ਼ਾਂਤੀ ਹੋਣ ਦੀ ਗੱਲ ਵੀ ਕਹੀ ਸੀ। ਪਰ ਫਿਰ ਵੀ ਉਨ੍ਹਾਂ ਦਾ ਉਮੀਦਵਾਰ ਪਿੰਡ ਜਨਰਲ ਹੋਣ ਤੋਂ ਬਾਅਦ ਮਿਲਿਆ ਮੌਕਾ ਸੰਭਾਲ ਨਹੀਂ ਸਕੇ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago