ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ਅਨੁਸਾਰ ਤਾਮਿਲਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਦਾ ਪੱਕੇ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਨੂੰ ਹਾਲ ਹੀ ਵਿੱਚ ਪੰਜਾਬ ਅਤੇ ਚੰਡੀਗੜ੍ਹ ਯੂਟੀ ਦਾ ਪ੍ਰਸ਼ਾਸਕ ਕਮ- ਰਾਜਪਾਲ ਦਾ ਵਾਧੂ ਚਾਰਜ ਦਿੱਤਾ ਗਿਆ ਸੀ।
ਇਸੇ ਤਰ੍ਹਾਂ ਨਾਗਾਲੈਂਡ ਦੇ ਰਾਜਪਾਲ ਆਰ.ਐਨ. ਰਵੀ ਨੂੰ ਵੀਰਵਾਰ ਦੇਰ ਰਾਤ ਤਾਮਿਲਨਾਡੂ ਦੇ ਅਗਲੇ ਰਾਜਪਾਲ ਵਜੋਂ ਤਬਦੀਲ ਕਰ ਦਿੱਤਾ ਗਿਆ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਉੱਤਰਾਖੰਡ ਦੀ ਰਾਜਪਾਲ ਵਜੋਂ ਬੇਬੀ ਰਾਣੀ ਮੌਰਿਆ ਦਾ ਅਸਤੀਫ਼ਾ ਵੀ ਸਵੀਕਾਰ ਕਰ ਲਿਆ ਹੈ, ਕਿਉਂਕਿ ਉਨ੍ਹਾਂ ਦੇ ਉੱਤਰ ਪ੍ਰਦੇਸ਼ ਵਿੱਚ ਸਰਗਰਮ ਰਾਜਨੀਤੀ ਵਿੱਚ ਵਾਪਸੀ ਦੀਆਂ ਅਟਕਲਾਂ ਦੇ ਵਿੱਚ ਜਿੱਥੇ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਓਹਨਾ ਦੀ ਜਗ੍ਹਾ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ), ਜੋ ਕਿ ਸਾਬਕਾ ਉਪ ਫੌਜ ਮੁਖੀ ਹਨ, ਨੂੰ ਉਤਰਾਖੰਡ ਦਾ ਰਾਜਪਾਲ ਬਣਾਇਆ ਗਿਆ ਹੈ।
ਅਸਾਮ ਦੇ ਰਾਜਪਾਲ ਜਗਦੀਸ਼ ਮੁਖੀ ਨੂੰ ਹੁਣ ਨਾਗਾਲੈਂਡ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ, ਜਦੋਂ ਤੱਕ ਨਿਯਮਤ ਪ੍ਰਬੰਧ ਨਹੀਂ ਕੀਤੇ ਜਾਂਦੇ ।