ਬਰਨਾਲਾ ਟੱਲੇਵਾਲ ਪਿੰਡ ਦੀ ਪੰਚਾਇਤ ਨੇ ਪਿੰਡ ਵਾਸੀਆਂ ਲਈ ਕੋਰੋਨਾ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਐਲਾਨ ਕੀਤੇ

Barnala-tallewal-village-panchayat-announcements-to-issue-corona-guidelines-for-villagers

ਪਿੰਡ ਟੱਲੇਵਾਲ ਦੀ ਪੰਚਾਇਤ ਵੱਲੋਂ ਕੋਰੋਨਾ ਤੋਂ ਪਿੰਡ ਵਾਸੀਆ ਨੂੰ ਬਚਾਉਣ ਲਈ ਸਖ਼ਤ ਕਦਮ ਚੁੱਕੇ ਗਏ ਹਨ।

ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਮੌਤ ਦਰ ਵਿੱਚ ਵੀ ਵਾਧਾ ਹੋ ਗਿਆ ਹੈ। ਇਸਨੂੰ ਲੈ ਕੇ ਪਿੰਡਾਂ ਦੀਆਂ ਪੰਚਾਇਤਾਂ ਵੀ ਸਖ਼ਤ ਹੋ ਚੁੱਕੀਆਂ ਹਨ ਅਤੇ ਸਪੀਕਰਾਂ ਰਾਹੀਂ ਅਨਾਊਂਸਮੈਂਟਾਂ ਕਰਕੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀਆਂ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ।

ਪੰਚਾਇਤ ਵੱਲੋਂ ਰੋਜ਼ਾਨਾ ਲਗਾਤਾਰ ਸਪੀਰਕ ਰਾਹੀਂ ਅਨਾਊਂਸਮੈਂਟ ਕਰਕੇ ਹਰ ਪਿੰਡ ਵਾਸੀ ਨੂੰ ਮਾਸਕ ਪਾਉਣਾ ਜ਼ਰੂਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੱਥਾਂ ਅਤੇ ਮੋੜਾਂ ’ਤੇ ਇਕੱਠ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਲੋਕਾਂ ਨੇ ਸੱਥਾਂ ਅਤੇ ਹੋਰ ਜਨਤਕ ਥਾਵਾਂ ’ਤੇ ਇਕੱਠ ਕਰਨਾ ਬੰਦ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਕੁੱਝ ਦਿਨਾਂ ਲਈ ਰਿਸ਼ਤੇਦਾਰੀਆਂ ਦੇ ਸਮਾਗਮਾਂ ਜਾਂ ਇਕੱਠਾਂ ਵਾਲੀਆਂ ਥਾਵਾਂ ’ਤੇ ਜਾਣ ਤੋਂ ਵੀ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ