ਬਟਾਲਾ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਦੋ ਵਾਹਨ ਚੋਰ ਕਾਬੂ, 9 ਮੋਟਰਸਾਈਕਲ ਅਤੇ 1 ਐਕਟਿਵਾ ਕੀਤੇ ਕਾਬੂ

Batala police arrested 2 thieves along with 9 Bikes and 1 Activa

ਜ਼ਿਲਾ ਬਟਾਲਾ ਵਿੱਖੇ ਪੈਂਦੇ ਥਾਣਾ ਫਤਹਿਗੜ੍ਹ ਚੂੜੀਆਂ ਦੀ ਪੁਲਿਸ ਨੇ 9 ਮੋਟਰਸਾਈਕਲ ਅਤੇ 1 ਐਕਟਿਵਾ ਸਣੇ ਦੋ ਮੁਲਜ਼ਮ ਨੂੰ ਕਾਬੂ ਕੀਤਾ ਹੈ। ਐਸ.ਪੀ ਜਗਬਿੰਦਰ ਸਿੰਘ ਸੰਧੂ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕੀ ਏ.ਐਸ.ਆਈ ਵਰਿੰਦਰ ਸਿੰਘ ਵੱਲੋਂ ਪੁਲਿਸ ਵਲੋਂ ਪੁਲ ਸੂਆ ਬੱਦੋਵਾਲ ਕਲਾਂ ਵਿਖੇ ਨਾਕਾਬੰਦੀ ਕੀਤੀ ਗਈ ਸੀ, ਜਿਸ ਦੋਰਾਨ ਦੋਨੇਂ ਮੁਲਜ਼ਮ ਨੂੰ ਕਾਬੂ ਕੀਤਾ ਗਿਆ।

ਮੁਲਜ਼ਮ ਦੀ ਪਛਾਣ ਜੋਬਨਪ੍ਰੀਤ ਸਿੰਘ ਅਤੇ ਰਾਜਬੀਰ ਸਿੰਘ ਵਜੋਂ ਹੋਈ। ਜਿਨ੍ਹਾਂ ਤੋਂ ਪੁੱਛਗਿੱਛ ਕਰਨ ਤੋਂ ਬਾਦ 9 ਮੋਟਰਸਾਈਕਲ ਅਤੇ 1 ਐਕਟਿਵਾ ਬਰਾਮਦ ਕੀਤੀ ਹੈ। ਮੁਲਜ਼ਮ ਪਿਛਲੇ ਦੋ ਮਹੀਨੇ ਦੌਰਾਨ ਇਹ ਵਾਹਨ ਰਮਦਾਸ ,ਅਜਨਾਲਾ ਅਤੇ ਫਤਹਿਗੜ੍ਹ ਚੂੜੀਆਂ ਚੋਰੀ ਕਰ ਰਹੇ ਸਨ। ਪੁਲਿਸ ਨੇ ਦੋਵਾਂ ਮੁਲਜ਼ਮ ਖਿਲਾਫ ਧਾਰਾ 379 ਅਤੇ 411 IPC ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ