Corona in Bathinda: ਬਠਿੰਡਾ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਇਕੱਠੇ 20 ਨਵੇਂ ਮਾਮਲੇ ਆਏ ਸਾਹਮਣੇ

20-new-corona-positive-cases-in-bathinda
Corona in Bathinda: ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਦਿਨ ਚੜ੍ਹਦਿਆਂ ਹੀ ਬਠਿੰਡਾ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਦੇ 20 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਆਏ ਕੇਸਾਂ ‘ਚੋਂ ਕੁੱਝ ਬਾਹਰਲੇ ਰਾਜਾਂ ਤੋਂ ਪਰਤੇ ਸਨ। ਦੱਸਣਯੋਗ ਹੈ ਕਿ ਬਠਿੰਡਾ ਜ਼ਿਲ੍ਹੇ ‘ਚ ਹੁਣ ਤੱਕ 8593 ਕੋਰੋਨਾ ਦੇ ਟੈਸਟ ਹੋ ਚੁੱਕੇ ਹਨ, ਜਿਨ੍ਹਾਂ ‘ਚੋਂ 8063 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਹੁਣ ਤੱਕ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 78 ਹੈ, ਜਿਨ੍ਹਾਂ ‘ਚੋਂ 63 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।

Bathinda News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ