ਬਠਿੰਡਾ

ਆਪ ਦੀ ਬਠਿੰਡਾ ਤੋਂ ਉਮੀਦਵਾਰ ਅਤੇ ਵਿਧਾਇਕਾ ‘ਤੇ ਦੇਰ ਰਾਤ ਹਮਲਾ, 40 ਬੰਦਿਆਂ ਨੇ ਪਾਇਆ ਘੇਰਾ

ਬਠਿੰਡਾ: ਆਮ ਆਦਮੀ ਪਾਰਟੀ ਦੀ ਬਠਿੰਡਾ ਤੋਂ ਉਮੀਦਵਾਰ ਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ‘ਤੇ ਸ਼ਹਿਰ ਦੇ ਹਾਜੀਰਤਨ ਚੌਕ ‘ਤੇ ਬੀਤੀ ਦੇਰ ਰਾਤ 11 ਵਜੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਵਿਧਾਇਕਾ ਦੇ ਸੁਰੱਖਿਆ ਮੁਲਾਜ਼ਮ ਦੀ ਵਰਦੀ ਪਾੜ ਦਿੱਤੀ ਤੇ ਗੱਡੀ ਦੇ ਡਰਾਈਵਰ ਨੂੰ ਗਾਲ਼੍ਹਾਂ ਕੱਢੀਆਂ। ਉਨ੍ਹਾਂ ਗੱਡੀ ਦੇ ਸ਼ੀਸ਼ੇ ਵੀ ਭੰਨ੍ਹ ਦਿੱਤੇ।

ਇਸ ਸਬੰਧੀ ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਕੱਲ੍ਹ ਉਹ ਚੋਣ ਪ੍ਰਚਾਰ ਕਰਕੇ ਵਾਪਸ ਮੁੜ ਰਹੇ ਸੀ ਤੇ ਹਾਜੀਰਤਨ ਚੌਕ ‘ਤੇ ਰਾਤ 11 ਵਜੇ ਕੁਝ ਲੋਕ ਸ਼ਰਾਬ ਪੀ ਕੇ ਸੜਕ ‘ਤੇ ਆਏ ਤੇ ਉਨ੍ਹਾਂ ਦੀ ਗੱਡੀ ‘ਤੇ ਹਮਲਾ ਕਰ ਦਿੱਤਾ। ਸ਼ਰਾਬੀਆਂ ਨਾਲ 40 ਜਣੇ ਹੋਰ ਆ ਗਏ, ਜਿਨ੍ਹਾਂ ਉਨ੍ਹਾਂ ‘ਤੇ ਹਮਲਾ ਕੀਤਾ।

ਇਹ ਵੀ ਪੜ੍ਹੋ : ਸ਼ਹੀਦ ਊਧਮ ਸਿੰਘ ਨੂੰ ਸਨਮਾਨ ਦੇਣ ਆਏ ਕੈਪਟਨ ਧੁੱਪ ‘ਚ ਖੜੇ ਸ਼ਹੀਦ ਦੇ ਪਰਿਵਾਰ ਨੂੰ ਬਿਨਾ ਮਿਲੇ ਚਲੇ ਗਏ

ਬਦਮਾਸ਼ਾਂ ਨੇ ਵਿਧਾਇਕਾ ਦੀ ਗੱਡੀ ਦੇ ਸ਼ੀਸ਼ੇ ਭੰਨ੍ਹਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਐਸਐਸਪੀ ਨੂੰ ਮੌਕੇ ‘ਤੇ ਫੋਨ ਕਰਨ ਦੇ ਬਾਵਜੂਦ 40 ਮਿੰਟਾਂ ਤਕ ਉੱਥੇ ਕੋਈ ਨਹੀਂ ਆਇਆ। ਇੱਥੋਂ ਤਕ ਕਿ ਹਾਜੀਰਤਨ ਚੌਕ ਦੀ ਚੈਕ ਪੋਸਟ ‘ਤੇ ਕੁਝ ਪੁਲਿਸ ਮੁਲਾਜ਼ਮ ਮੌਜੂਦ ਸਨ ਪਰ ਉਹ ਵੀ ਮੂਕ ਦਰਸ਼ਕ ਬਣ ਤਮਾਸ਼ਾ ਵੇਖਦੇ ਰਹੇ ਪਰ ਕੋਈ ਕਾਰਵਾਈ ਨਹੀਂ ਕੀਤੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago