ਬਠਿੰਡਾ

Corona Updates: ਸ਼੍ਰੀ ਹਜ਼ੂਰ ਸਾਹਿਬ ਵਿੱਚ ਫਸੇ 90 ਪੰਜਾਬੀ ਸ਼ਰਧਾਲੂ, ਵਾਪਸ ਆਉਣ ਲਈ ਪੰਜਾਬ ਸਰਕਾਰ ਨੂੰ ਲਾਈ ਗੁਹਾਰ

Corona Updates: ਮਹਾਰਾਸ਼ਟਰ ‘ਚ ਸ੍ਰੀ ਹਜ਼ੂਰ ਸਾਹਿਬ ‘ਚ ਫਸੇ ਪੰਜਾਬ ਦੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਜਿੱਥੇ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਹੀ 80 ਬੱਸਾਂ ਨੂੰ ਰਵਾਨਾ ਕੀਤਾ ਗਿਆ ਸੀ, ਉਥੇ ਹੀ ਹੁਣ ਪਤਾ ਲੱਗਿਆ ਹੈ ਕਿ ਮਹਾਰਾਸ਼ਟਰ ਦੇ ਕੁਝ ਹੋਰ ਗੁਰਦੁਆਰਿਆਂ ‘ਚ ਵੀ ਪੰਜਾਬ ਦੇ ਲੋਕ ਫਸੇ ਹੋਏ ਹਨ। ਮਹਾਰਾਸ਼ਟਰ ਦੇ ਜ਼ਿਲ੍ਹਾ ਮਨਮਾੜ ਦੇ ਗੁਰਦੁਆਰਾ ਗੁਪਤਸਰ ਸਾਹਿਬ ‘ਚ ਫਸੇ ਪੰਜਾਬ ਦੇ ਲਗਭਗ 80-90 ਸ਼ਰਧਾਲੂਆਂ ਵਲੋਂ ਇਕ ਵੀਡਿਓ ਜਾਰੀ ਕਰਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਦਦ ਦੀ ਗੁਹਾਰ ਲਾਈ ਹੈ। ਇਨ੍ਹਾਂ ‘ਚ ਬਠਿੰਡਾ ਜ਼ਿਲ੍ਹੇ ਦੇ ਲਗਭਗ 7 ਸ਼ਰਧਾਲੂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ: Bathinda Suicide News: ਕਰਜ਼ੇ ਦੇ ਭਾਰ ਹੇਠ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਮਹਾਰਾਸ਼ਟਰ ਦੇ ਗੁਰਦੁਆਰਾ ਗੁਪਤਸਰ ਸਾਹਿਬ ਤੋਂ ਵੀਡਿਓ ਰਾਹੀਂ ਜਾਣਕਾਰੀ ਦਿੰਦਿਆਂ ਸੰਦੀਪ ਸਿੰਘ ਵਾਸੀ ਪਿੰਡ ਸੇਰਗੜ੍ਹ (ਬਠਿੰਡਾ) ਨੇ ਦੱਸਿਆ ਕਿ ਉਹ 21 ਮਾਰਚ ਨੂੰ ਸ਼ਰਧਾਲੂਆਂ ਦੇ ਜਥੇ ਨਾਲ ਗੁਰਦੁਆਰਾ ਗੁਪਤਸਰ ਸਾਹਿਬ, ਮਨਮਾੜ, ਮਹਾਰਾਸ਼ਟਰ ਪਹੁੰਚੇ ਸਨ, ਜਿੱਥੋਂ ਉਨ੍ਹਾਂ ਨੇ 23 ਮਾਰਚ ਨੂੰ ਰੇਲ ਗੱਡੀ ਰਾਹੀਂ ਵਾਪਸ ਪੰਜਾਬ ਆਉਣਾ ਸੀ। ਪਰ ਉਸ ਤੋਂ ਪਹਿਲਾਂ 22 ਮਾਰਚ ਨੂੰ ਹੀ ਕੋਰੋਨਾ ਵਾਇਰਸ ਕਾਰਨ ਲਾਕਡਾਊਨ ਹੋ ਗਿਆ ਤੇ ਰੇਲ ਗੱਡੀਆਂ ਰੱਦ ਹੋ ਗਈਆਂ। ਇਸ ਤੋਂ ਬਾਅਦ ਉਹ ਉਕਤ ਗੁਰਦੁਆਰਾ ਸਾਹਿਬ ਵਿਖੇ ਹੀ ਫਸੇ ਹੋਏ ਹਨ। ਸੰਦੀਪ ਸਿੰਘ ਨੇ ਦੱਸਿਆ ਕਿ ਉਕਤ ਗੁਰਦੁਆਰਾ ਸਾਹਿਬ ‘ਚ ਪੰਜਾਬ ਦੇ ਲਗਭਗ 90 ਸ਼ਰਧਾਲੂ ਮੌਜੂਦ ਹਨ।

ਜਿੰਨ੍ਹਾਂ ‘ਚ ਔਰਤਾਂ, ਬੱਚੇ ਅਤੇ ਬਜ਼ੁਰਗ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮਨਮਾੜ ਦੇ ਡਿਪਟੀ ਕਮਿਸ਼ਨਰ ਨਾਲ ਵੀ ਗੱਲਬਾਤ ਕਰ ਚੁੱਕੇ ਹਨ ਪਰ ਅਜੇ ਤਕ ਉਨ੍ਹਾਂ ਨੂੰ ਪੰਜਾਬ ਭੇਜਣ ਲਈ ਪ੍ਰਸ਼ਾਸਨ ਵਲੋਂ ਕੋਈ ਪ੍ਰਬੰਧ ਨਹੀਂ ਕੀਤੇ ਗਏ। ਸੰਦੀਪ ਸਿੰਘ ਨੇ ਪੰਜਾਬ ਸਰਕਾਰ ਅਤੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲੈਣ ਲਈ ਗਈਆਂ ਬੱਸਾਂ ਰਾਹੀਂ ਉਨ੍ਹਾਂ ਨੂੰ ਵੀ ਵਾਪਸ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਘਰ ਆ ਸਕਣ।

Bathinda News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago