ਬਠਿੰਡਾ ਵਿੱਚ ਇੱਕ ਹੋਰ ਨੌਜਵਾਨ ਚੜ੍ਹਿਆ ਨਸ਼ਿਆਂ ਦੀ ਭੇਂਟ

Bathinda Railway Station
ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਨਵੀਂ ਖ਼ਬਰ ਜ਼ਰੂਰ ਮਿਲਦੀ ਹੈ। ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਇੰਨਾ ਜਿਆਦਾ ਵੱਧ ਗਿਆ ਹੈ ਕਿ ਹਰ ਰੋਜ਼ ਕੋਈ ਨਾ ਕੋਈ ਨੌਜਵਾਨ ਇਨ੍ਹਾਂ ਦੀ ਭੇਂਟ ਚੜ ਰਿਹਾ। ਪੰਜਾਬ ਦੀ ਚੜ੍ਹਦੀ ਜਵਾਨੀ ਨਸ਼ਿਆਂ ਵਿੱਚ ਰੁਲ ਰਹੀ ਹੈ। ਖ਼ਬਰ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ ਹੈ ਜਿੱਥੇ ਇਕ ਹੋਰ ਨੌਜਵਾਨ ਨਸ਼ਿਆਂ ਦੀ ਭੇਂਟ ਚੜ ਗਿਆ ਹੈ।

ਬਠਿੰਡਾ ਦੇ ਰੇਲਵੇ ਸਟੇਸ਼ਨ ਦੇ ਕੋਲੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਤਲਾਸ਼ੀ ਲੈਣ ਤੋਂ ਬਾਅਦ ਉਸਦੀ ਜੇਬ ਵਿੱਚੋਂ ਟੀਕਾ ਵੀ ਮਿਲਿਆ ਹੈ, ਜਿਸ ਤੋਂ ਅੰਦਾਜ਼ਾ ਲਗਾਇਆ ਗਿਆ ਹੈ ਕਿ ਉਸ ਦੀ ਮੌਤ ਨਸ਼ੇ ਦੀ ਬਹੁਤਾਤ ਕਾਰਨ ਹੋਈ ਹੈ।

ਇਹ ਵੀ ਪੜ੍ਹੋ: ਰਾਜੀਵ ਗਾਂਧੀ ਦੇ ਕਤਲ ਦੀ ਦੋਸ਼ੀ ਨੂੰ 27 ਸਾਲਾਂ ਮਗਰੋਂ ਮਿਲੀ ਪੈਰੋਲ

ਬਠਿੰਡਾ ਦੀ ਰੇਲਵੇ ਪੁਲਿਸ ਨੇ ਦੱਸਿਆ ਕਿ ਨੌਜਵਾਨ ਦੀ ਉਮਰ ਲਗਭਗ 30 ਕੁ ਸਾਲ ਦੀ ਹੈ, ਪਰ ਹਾਲੇ ਤਕ ਉਸ ਦੀ ਸ਼ਨਾਖ਼ਤ ਨਹੀਂ ਹੋਈ ਹੈ। ਮੌਤ ਹੋਣ ਦੇ ਅਸਲ ਕਾਰਨ ਕੀ ਹਨ, ਉਹਨਾਂ ਬਾਰੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ।