ਬਠਿੰਡਾ

Bathinda News: ਗੁਰੂ ਨਾਨਕ ਥਰਮਲ ਪਲਾਂਟ ਗਿਣ ਰਿਹਾ ਆਪਣੇ ਅੰਤਿਮ ਸਾਹ, 20 ਅਗਸਤ ਨੂੰ ਹੋਵੇਗਾ ਫੈਸਲਾ

Bathinda News: ਪੰਜਾਬ ਦੀ ਧਰਤੀ ਨੂੰ ਪ੍ਰਕਾਸ਼ ਨਾਲ ਰੌਸ਼ਨ ਕਰਨ ਵਾਲੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਹੁਣ ਅੰਤਿਮ ਸਾਹ ਗਿਣ ਰਿਹਾ ਹੈ ਅਤੇ ਇਸਦੀ ਕਿਸਮਤ ਦਾ ਫੈਸਲਾ 20 ਅਗਸਤ ਨੂੰ ਹੋ ਜਾਵੇਗਾ। ਇਸ ਤਰ੍ਹਾਂ ਥਰਮਲ ਦਾ ਨਿਸ਼ਾਨ ਮਿਟ ਜਾਵੇਗਾ ਅਤੇ ਬਠਿੰਡਾ ਦੀ ਰੌਣਕ ਵਧਾਉਣ ਵਾਲੀਆਂ ਝੀਲਾਂ ਵੀ ਮਿੱਟੀ ‘ਚ ਮਿਲ ਜਾਣਗੀਆਂ, ਜਿਸ ਲਈ ਪੰਜਾਬ ਸਰਕਾਰ ਨੇ ਪੂਰੀ ਤਿਆਰੀ ਕਰ ਲਈ ਹੈ। ਸਰਕਾਰ ਨੇ ਚੁੱਪਚਾਪ ਤਰੀਕੇ ਨਾਲ ਈ-ਟੈਂਡਰਿੰਗ 17 ਅਗਸਤ ਤੱਕ ਸਰਕਾਰ ਬੋਲੀ ਲਾਉਣ ਦੀ ਤਰੀਕ ਨਿਰਧਾਰਿਤ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Bathinda Scam News: ਫੌਜ ਵਿੱਚ ਭਰਤੀ ਕਰਵਾਉਣ ਦੇ ਨਾਂ ‘ਤੇ 45 ਨੌਜਵਾਨਾਂ ਤੋਂ ਠੱਗੇ ਇਕ ਕਰੋੜ ਤੋਂ ਜਿਆਦਾ ਰੁਪਏ

ਜਿਸ ‘ਚ ਇਛੁੱਕ ਵਿਅਕਤੀਆਂ ਨੂੰ ਸੱਦਾ ਦਿੱਤਾ ਗਿਆ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਟੈਂਡਰ ਦੀ ਕੀਮਤ 132 ਕਰੋੜ ਰੁਪਏ ਰੱਖੀ ਗਈ ਹੈ ਅਤੇ ਉਸ ਤੋਂ ਬਾਅਦ ਨਿਲਾਮੀ ਸ਼ੁਰੂ ਹੋਵੇਗੀ। ਪ੍ਰੀ-ਬਿੱਡ ਈ.ਐੱਮ.ਡੀ. 2 ਕਰੋੜ ਰੁਪਏ ਦਾ ਰੱਖੀ ਗਈ ਹੈ, ਜਿਸ ‘ਤੇ ਕੋਈ ਵਿਆਜ ਨਹੀਂ ਦਿੱਤਾ ਜਾਵੇਗਾ। ਬਿੱਡ ਦੇ ਅਨੁਸਾਰ, 110-120 ਮੈਗਾਵਾਟ ਬਿਜਲੀ ਪੈਦਾ ਕਰਨ ਵਾਲੇ ਯੂਨਿਟਾਂ ਨੂੰ ਮਿੱਟੀ ‘ਚ ਮਿਲਾਉਣ ਦੀ ਪ੍ਰਕਿਰਿਆ ਆਰੰਭ ਹੋ ਜਾਵੇਗੀ। ਇਸ ‘ਚ ਮਸ਼ੀਨਰੀ, ਸਿਵਲ ਵਰਕ, ਸਾਰੇ ਬਿਜਲੀ ਪੈਦਾ ਕਰਨ ਵਾਲੇ ਉਪਕਰਣ ਅਤੇ ਨਾਲ ਹੀ ਬੀਲਰ ਵੀ ਸ਼ਾਮਲ ਹਨ ਜੋ ਈ-ਟੈਂਡਿੰਗ ਦੁਆਰਾ ਵੇਚੇ ਜਾ ਰਹੇ ਹਨ।

ਆਪਣੀ ਉਮਰ ਤੋਂ 18 ਸਾਲ ਵੱਧ ਹੰਢਾ ਚੁੱਕੇ ਥਰਮਲ ਪਲਾਂਟ ਨੂੰ 43 ਸਾਲ ਪਹਿਲਾਂ ਲਾਇਆ ਗਿਆ ਸੀ, ਜਿਸ ‘ਤੇ 300 ਕਰੋੜ ਰੁਪਏ ਖਰਚ ਕੀਤੇ ਗਏ ਸਨ। 1764 ਏਕੜ ਜ਼ਮੀਨ ‘ਚ ਥਰਮਲ ਪਲਾਂਟ, ਝੀਲਾਂ ਅਤੇ ਥਰਮਲ ਕਾਲੋਨੀਆਂ ਹਨ। ਇਸ ਦੇ ਨਾਲ ਹੀ ਸਿਵਲ ਲਾਈਨ ਦੀ 47 ਏਕੜ ਜ਼ਮੀਨ ਵੀ ਵੇਚਣ ਲਈ ਤਿਆਰ ਹੈ ਅਤੇ ਸਿਵਲ ਲਾਈਨ ਖੇਤਰ ‘ਚ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਸਿਵਲ ਲਾਈਨ ਖੇਤਰ ‘ਚ ਰਹਿਣ ਵਾਲੇ ਸਰਕਾਰੀ ਅਹੁਦਿਆਂ ‘ਤੇ ਤਾਇਨਾਤ ਅਫਸਰ, ਕਰਮਚਾਰੀ ਥਰਮਲ ਕਾਲੋਨੀ ‘ਚ ਤਬਦੀਲ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: Bathinda Murder News: ਬਠਿੰਡਾ ਵਿੱਚ ਸਾਹਮਣੇ ਆਈ ਵੱਡੀ ਵਾਰਦਾਤ, ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਦਾ ਤੇਜ਼ ਹਥਿਆਰਾਂ ਨਾਲ ਕੀਤਾ ਕਤਲ

ਸਿਵਲ ਲਾਈਨ ਖੇਤਰ ਖਾਲੀ ਹੋਣ ਦੇ ਨਾਲ ਹੀ ਇਸ ਨੂੰ ਸਿਟੀ ਸੈਂਟਰ ਦੇ ਨਾਂ ‘ਤੇ ਵੇਚਿਆ ਜਾਵੇਗਾ, ਜਦੋਂ ਕਿ ਥਰਮਲ ਦੀ ਜ਼ਮੀਨ ‘ਤੇ ਉਦਯੋਗਿਕ ਪਾਰਕ ਬਣਾਇਆ ਜਾਣਾ ਹੈ। ਸਰਕਾਰ ਦੇ ਇਸ ਫੈਸਲੇ ਦੀ ਵਿਰੋਧੀ ਧਿਰ ਨੇ ਆਲੋਚਨਾ ਕੀਤੀ, ਜਦਕਿ ਸਮਰਥਕਾਂ ਨੇ ਇਸ ਨੂੰ ਸ਼ਹਿਰ ਦਾ ਵਿਕਾਸ ਦੱਸਿਆ। ਉਨ੍ਹਾਂ ਦੀਆਂ ਨਜ਼ਰਾਂ ‘ਚ ਇਹ ਥਰਮਲ ਪਲਾਂਟ ਚਿੱਟਾ ਹਾਥੀ ਬਣ ਗਿਆ ਹੈ। ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਐੱਮ.ਪੀ. ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਥਰਮਲ ਪਲਾਂਟ ਨੂੰ ਖਤਮ ਕਰਨਾ ਪੰਜਾਬ ਨੂੰ ਖਤਮ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ‘ਤੇ ਕਾਂਗਰਸ ਸਰਕਾਰ ਥਰਮਲ ਪਲਾਂਟ ਨੂੰ ਤੋੜਨ ਦੀ ਸਾਜ਼ਿਸ਼ ਰਚ ਰਹੀ ਹੈ, ਜਿਸ ਨਾਲ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ‘ਤੇ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਪਹਿਲਾਂ ਥਰਮਲ ਪਲਾਂਟ ਚਲਾਉਣ ਦੀ ਗੱਲ ਕੀਤੀ ਸੀ ਅਤੇ ਹੁਣ ਉਹ ਉਜਾੜੇ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਜੋ ਝੂਠੀ ਸੁੰਹ ਨਾਲ ਸਰਕਾਰ ਚਲਾਉਂਦੇ ਹਨ, ਪੰਜਾਬ ਨੂੰ ਬਰਬਾਦ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨਵੀਂ ਇੰਡਸਟਰੀ ਤਾਂ ਲਿਆ ਨਹੀਂ ਸਕਦੀ, ਪਰ ਉਨ੍ਹਾਂ ਦੇ ਚਹੇਤੇ ਆਪਣੀਆਂ ਜੇਬਾਂ ਭਰਨ ਦੀ ਕੋਸ਼ਿਸ਼ ਕਰ ਰਿਹਾ ਹੈ।

Bathinda News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago