Bhagwant Mann News: ਘਰ ਬੈਠ ਕੇ ਸਰਕਾਰਾਂ ਨਹੀਂ ਚਲਦੀਆਂ, ਲੋਕਾਂ ਦੇ ਵਿੱਚ ਆ ਕੇ ਦੁੱਖ ਸੁੱਖ ਕਰਨੇ ਪੈਂਦੇ ਨੇ ਕੈਪਟਨ ਸਾਹਿਬ: ਭਗਵੰਤ ਮਾਨ

captain-amarinder-singh-vs-bhagwant-mann

Bhagwant Mann News: ਪੰਜਾਬ ਅੰਦਰ ਫਾਰਮਹਾਊਸਾਂ ’ਚ ਬੈਠ ਕੇ ਸਰਕਾਰਾਂ ਨਹੀਂ ਚੱਲਦੀਆਂ, ਸਗੋਂ ਲੋਕਾਂ ਦੀ ਕਚਿਹਰੀ ’ਚ ਲੋਕਾਂ ਦੇ ਦੁੱਖ-ਸੁੱਖ ਅਤੇ ਸਮੱਸਿਆਵਾਂ ਦੇ ਹੱਲ ਕਰਨ ਨਾਲ ਹੀ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ ਪਰ ਇਸ ਸਰਕਾਰ ਨੇ ਕਰਫਿਊ ਅਤੇ ਲਾਕਡਾਊਨ ਦੌਰਾਨ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਟੈਕਸ, ਬਿਜਲੀ ਦੇ ਬਿੱਲ, ਰੋਡ ਟੈਕਸ ਵਸੂਲਣ ਦੇ ਫੁਰਮਾਨ ਜਾਰੀ ਕਰ ਦਿੱਤੇ ਜੋ ਮੁਆਫ ਹੋਣੇ ਚਾਹੀਦੇ ਹਨ। ਇਹ ਸ਼ਬਦ ਅੱਜ ਪਿੰਡ ਚੱਕ ਭਾਈਕੇ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਮੀਡੀਆ ਕੋਆਰਡੀਨੇਟਰ ਮਨਜੀਤ ਸਿੰਘ ਸਿੱਧੂ ਦੇ ਪਿਤਾ ਨਮਿੱਤ ਸ਼ਰਧਾਂਜਲੀ ਸਮਾਗਮ ’ਚ ਪਹੁੰਚੇ ਪਾਰਟੀ ਦੇ ਪੰਜਾਬ ਮੁਖੀ ਭਗਵੰਤ ਮਾਨ ਨੇ ਕਹੇ। ਉਨ੍ਹਾਂ ਕਿਹਾ ਕਿ ਚੀਨ ਖਿਲਾਫ ਕੂੜ ਪ੍ਰਚਾਰ ਕਰਨ ਵਾਲੀ ਮੋਦੀ ਸਰਕਾਰ ਨੇ ਇੱਕ ਪਾਸੇ ਟਿੱਕ ਟੌਕ, ਵੀਵੋ, ਅੋਪੋ ਆਦਿ ਚਾਈਨੀਜ਼ ਕੰਪਨੀਆਂ ਤੋਂ ਪ੍ਰਧਾਨ ਮੰਤਰੀ ਕੇਅਰ ਫੰਡ ਲਈ ਚੰਦਾ ਲੈ ਰਹੀ ਹੈ ਦੂਸਰੇ ਪਾਸੇ ਦੇਸ਼ ਦੀ ਜਨਤਾ ਨੂੰ ਮੂਰਖ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Corona in Bathinda: ਬਠਿੰਡਾ ਵਿੱਚ Corona ਦਾ ਕਹਿਰ ਲਗਾਤਾਰ ਜਾਰੀ, 8 ਹੋਰ ਨਵੇਂ ਮਾਮਲੇ ਆਏ ਸਾਹਮਣੇ ਇੱਕ ਮਰੀਜ਼ ਦੀ ਹੋਈ ਮੌਤ

ਇਸ ਮੌਕੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਆਮ ਆਦਮੀ ਪਾਰਟੀ ਵਲੋਂ ਸਪੀਕਰ ਨੂੰ ਮੰਗ-ਪੱਤਰ ਦੇ ਕੇ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਬਿਜਲੀ ਐਕਟ 2020 ਅਤੇ ਖੇਤੀਬਾੜੀ ਨੋਟੀਫਿਕੇਸ਼ਨ ’ਤੇ ਚਰਚਾ ਕਰਵਾ ਕੇ ਲੋਕਾਂ ਲਈ ਟੀ. ਵੀ. ਰਾਹੀਂ ਲਾਇਵ ਪ੍ਰਸ਼ਾਰਨ ਦੀ ਮੰਗ ਕੀਤੀ ਗਈ ਹੈ ਜਿਸ ਨਾਲ ਪਤਾ ਲੱਗੇਗਾ ਕਿ ਕਿਹੜੀ ਪਾਰਟੀ ਕਿਸਾਨ ਮਜ਼ਦੂਰ ਤੇ ਆਮ ਲੋਕਾਂ ਦੇ ਹੱਕ ’ਚ ਖੜ੍ਹਦੀ ਹੈ।

Bathinda News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ