ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਦੇ 500 ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾ ਕੇ ਲੋਕਤੰਤਰ ਦਾ ਕਤਲ ਕੀਤਾ : ਸੁਖਬੀਰ ਸਿੰਘ ਬਾਦਲ

Congress-govt-murdered-democracy

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਮਿਉਂਸਪਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ 500 ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਦੀ ਨਿਗਰਾਨੀ ਕਰ ਕੇ ਲੋਕਤੰਤਰ ਦਾ ਕਤਲ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਅਕਾਲੀ ਦਲ ਦੇ ਉਮੀਦਵਾਰਾਂ ਤੇ ਉਹਨਾਂ ਦੇ ਸਮਰਥਕਾਂ ਨੁੰ ਡਰਾਉਣ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।

ਉਹਨਾਂ ਕਿਹਾ ਕਿ ਇਕ ਪਾਸੇ ਪੁਲਿਸ ਉਮੀਦਵਾਰਾਂ ਨੂੰ ਮੁਕਾਬਲੇ ਵਿਚੋਂ ਬਾਹਰ ਹੋਣ ਲਈ ਦਬਾਅ ਪਾ ਰਹੀ ਹੈ ਤੇ ਆਖ ਰਹੀ ਹੈ ਕਿ ਉਹ ਇਹਨਾਂ ਉਮੀਦਵਾਰਾਂ ਨੂੰ ਸੁਰੱਖਿਆ ਦੇਣ ਵਿਚ ਅਸਮਰਥ ਹਨ ਜਦਕਿ ਦੂਜੇ ਪਾਸੇ ਸਿਵਲ ਸਪਲਾਈ ਅਫਸਰਾਂ ਦੇ ਨਾਲ ਨਾਲ ਸਿਹਤ ਵਿਭਾਗ ਤੇ ਡਰੱਗ ਇੰਸਪੈਕਟਰ ਅਕਾਲੀ ਦਲ ਦੇ ਉਮੀਦਵਾਰਾਂ ਦੇ ਵਪਾਰਕ ਅਦਾਰਿਆਂ ’ਤੇ ਛਾਪੇਮਾੀਰ ਕਰ ਕੇ ਉਹਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਉਹਨਾਂ ਕਿਹਾ ਕਿ ਅਸੀਂ ਅਜਿਹੇ ਅਫਸਰਾਂ ਦੀ ਸ਼ਨਾਖ਼ਤ ਕਰਨ ਤੇ ਉਹਨਾਂ ਨੂੰ ਸਜ਼ਾ ਦੇਣ ਲਈ ਇਕ ਕਮਿਸ਼ਨ ਬਣਾਵਾਂਗੇ। ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸੂਬੇ ਵਿਚ ਮੌਜੂਦਾ ਅਰਾਜਕਤਾ ਲਈ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ