Bathinda Murder News: ਬਠਿੰਡਾ ਵਿੱਚ ਸਾਹਮਣੇ ਆਈ ਵੱਡੀ ਵਾਰਦਾਤ, ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਦਾ ਤੇਜ਼ ਹਥਿਆਰਾਂ ਨਾਲ ਕੀਤਾ ਕਤਲ

girlfriend-boyfriend-murder-in-bathinda
Bathinda Murder News: ਨਜ਼ਦੀਕੀ ਪਿੰਡ ਰੋੜ੍ਹੀ ਵਿਖੇ ਪ੍ਰੇਮ ਸਬੰਧਾਂ ਕਾਰਨ ਇਕ ਨੌਜਵਾਨ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਵਾਰਦਾਤ ਦੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋੜ੍ਹੀ ਦੇ ਥਾਣਾ ਮੁਖੀ ਈਸ਼ਵਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਉਰਫ ਗੋਰਾ (33) ਪੁੱਤਰ ਕਰਨੈਲ ਸਿੰਘ ਦੇ ਬਲਵਿੰਦਰ ਸਿੰਘ ਦੀ ਪਤਨੀ ਨਾਲ ਪ੍ਰੇਮ ਸਬੰਧ ਸਨ।

ਇਹ ਵੀ ਪੜ੍ਹੋ: Bathinda Scam News: ਫੌਜ ਵਿੱਚ ਭਰਤੀ ਕਰਵਾਉਣ ਦੇ ਨਾਂ ‘ਤੇ 45 ਨੌਜਵਾਨਾਂ ਤੋਂ ਠੱਗੇ ਇਕ ਕਰੋੜ ਤੋਂ ਜਿਆਦਾ ਰੁਪਏ

ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਰਾਤ ਸਮੇਂ ਬਲਵਿੰਦਰ ਸਿੰਘ ਦੇ ਘਰ ਦਾਖਲ ਹੋ ਗਿਆ। ਇਸ ਦੌਰਾਨ ਜਦ ਬਲਵਿੰਦਰ ਸਿੰਘ ਨੇ ਉਸ ਨੂੰ ਆਪਣੇ ਘਰ ਵੇਖਿਆ ਤਾਂ ਉਹ ਭੜਕ ਗਿਆ । ਉਸਨੇ ਗੁੱਸੇ ਵਿਚ ਆ ਕੇ ਤੇਜ਼ਧਾਰ ਹਥਿਆਰ ਨਾਲ ਗੁਰਪ੍ਰੀਤ ਸਿੰਘ ਦਾ ਕਤਲ ਕਰ ਦਿੱਤਾ । ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਬਲਵਿੰਦਰ ਸਿੰਘ ਨੂੰ ਹਥਿਆਰ ਸਮੇਤ ਗ੍ਰਿਫਤਾਰ ਕਰ ਲਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋੜ੍ਹੀ ਦੇ ਥਾਣਾ ਮੁਖੀ ਈਸ਼ਵਰ ਸਿੰਘ ਨੇ ਦੱਸਿਆ ਕਿ ਮੁਲਜ਼ਮ ‘ਤੇ 302 ਦਾ ਮਾਮਲਾ ਦਰਜ ਕਰਕੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਗੁਰਪ੍ਰੀਤ ਸਿੰਘ ਦਾ ਪੋਸਟਮਾਰਟਮ ਕਰਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।

Bathinda News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ