ਬਠਿੰਡਾ

ਮਾਂ ਦੇ ਕੈਂਸਰ ਤੋਂ ਪੀੜਤ ਹੋਣ ਤੋਂ ਬਾਵਜੂਦ ਧੀ ਨੇ 10ਵੀਂ ਦੇ ਨਤੀਜਿਆਂ ‘ਚ ਰਚਿਆ ਇਤਿਹਾਸ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ਇੱਕ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰ ਲਈ ਹੈ। ਪੂਰੇ ਸੂਬੇ ਵਿੱਚ ਆਪਣੀ ਤੇਜ਼ ਦਿਮਾਗ ਦਾ ਲੋਹਾ ਮਨਵਾਉਣ ਵਾਲੀਆਂ ਵਿੱਚ ਬਠਿੰਡਾ ਜ਼ਿਲ੍ਹੇ ਦੀ ਕੁੜੀ ਵੀ ਸ਼ਾਮਲ ਹੈ, ਜਿਸ ਪੂਰੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਬਠਿੰਡਾ ਦੇ ਪਿੰਡ ਗੁਲਾਬਗੜ੍ਹ ਦੀ ਜਸ਼ਨਪ੍ਰੀਤ ਕੌਰ 650 ਵਿੱਚੋਂ 644 ਅੰਕ ਹਾਸਲ ਕਰ ਤੀਜਾ ਸਥਾਨ ‘ਤੇ ਆਈ ਹੈ। ਜਸ਼ਨ ਨੇ ਇਹ ਪ੍ਰਾਪਤੀ ਆਪਣੀ ਮਾਂ ਨੂੰ ਕੈਂਸਰ ਜਿਹੀ ਲਾਇਲਾਜ ਬਿਮਾਰੀ ਹੋਣ ਦੇ ਬਾਵਜੂਦ ਹਾਸਲ ਕੀਤੀ।

ਆਪਣੀ ਧੀ ਦੀ ਵੱਡੀ ਪ੍ਰਾਪਤੀ ‘ਤੇ ਜਿੱਥੇ ਮਾਪੇ ਬੇਹੱਦ ਖੁਸ਼ ਹਨ, ਉੱਥੇ ਹੀ ਪਿੰਡ ਵਾਸੀਆਂ ਵੱਲੋਂ ਵਧਾਈ ਦੇਣ ਦਾ ਤਾਂਤਾ ਲੱਗਿਆ ਰਿਹਾ ਹੈ। ਜਸ਼ਨਪ੍ਰੀਤ ਕੌਰ ਦਾ ਕਹਿਣਾ ਸੀ ਕਿ ਮੈਨੂੰ ਅੱਜ ਬਹੁਤ ਖੁਸ਼ੀ ਹੈ ਕਦੇ ਸੋਚਿਆ ਨਹੀਂ ਸੀ ਕਿ ਮੇਰੇ ਇੰਨੇ ਨੰਬਰ ਆਉਣਗੇ। ਇਹ ਸਭ ਮੇਰੀ ਪੜ੍ਹਾਈ ਦੀ ਮਿਹਨਤ ਕਰਕੇ ਹੋਇਆ ਹੈ।

ਇਹ ਵੀ ਪੜ੍ਹੋ : ਵਿਦਿਆਰਥਣ ਨੇ ਫੇਲ੍ਹ ਹੋਣ ਦੇ ਡਰ ਤੋਂ ਕੀਤੀ ਖੁਦਕੁਸ਼ੀ, ਨਤੀਜਾ ਆਉਣ ਤੇ ਹੋਏ ਸਭ ਹੈਰਾਨ

ਜਸ਼ਨਪ੍ਰੀਤ ਨੇ ਦੱਸਿਆ ਕਿ ਉਹ ਪਿੰਡ ਦੇ ਹੀ ਸਰਕਾਰੀ ਸਕੂਲ ਵਿੱਚ ਪੜ੍ਹਦੀ ਹੈ ਅਤੇ ਸਕੂਲ ਤੋਂ ਬਾਅਦ ਵੀ ਕਈ-ਕਈ ਘੰਟੇ ਘਰ ਹੀ ਪੜ੍ਹਦੀ ਸੀ। ਉਸ ਦੇ ਪਿਤਾ ਖੇਤੀ ਕਰਦੇ ਹਨ ਅਤੇ ਮਾਂ ਨੂੰ ਕੈਂਸਰ ਦੀ ਬਿਮਾਰੀ ਹੈ। ਅਜਿਹੇ ਵਿੱਚ ਉਹ ਪੜ੍ਹਾਈ ਦੇ ਨਾਲ-ਨਾਲ ਘਰ ਦਾ ਕੰਮ ਵੀ ਖ਼ੁਦ ਹੀ ਸਾਂਭਦੀ ਹੈ। ਜਸ਼ਨ ਹੋਰ ਮਾਪਿਆਂ ਨੂੰ ਸੰਦੇਸ਼ ਦੇਣਾ ਚਾਹੁੰਦੀ ਹਾਂ ਕਿ ਆਪਣੀਆਂ ਕੁੜੀਆਂ ਨੂੰ ਮੁੰਡਿਆਂ ਤੋਂ ਵੀ ਕਿਸੇ ਤੋਂ ਘੱਟ ਨਾ ਸਮਝੋ ਉਨ੍ਹਾਂ ਨੂੰ ਵੱਧ ਤੋਂ ਵੱਧ ਪੜ੍ਹਾਓ।

ਉਸ ਨੇ ਦੱਸਿਆ ਕਿ ਮੇਰਾ ਇੱਕ ਸੁਪਨਾ ਹੈ ਕਿ ਮੈਂ ਅੱਗੇ ਜਾ ਕੇ ਇੰਜੀਨੀਅਰ ਬਣਨਾ ਮੇਰੀ ਇਸ ਪੜ੍ਹਾਈ ਦੇ ਵਿੱਚ ਮੇਰੇ ਮਾਤਾ ਪਿਤਾ ਅਤੇ ਅਧਿਆਪਕ ਸਾਹਿਬਾਨਾਂ ਦਾ ਬਹੁਤ ਵੱਡਾ ਸਹਿਯੋਗ ਹੈ। ਜਸ਼ਨ ਦਾ ਕਹਿਣਾ ਹੈ ਕਿ ਉਸ ਨੇ ਅੱਜ ਤਕ ਕਦੇ ਮੋਬਾਈਲ ਦੀ ਵਰਤੋਂ ਨਹੀਂ ਕੀਤੀ, ਜੋ ਕੁਝ ਵੀ ਮੈਨੂੰ ਚਾਹੀਦਾ ਸੀ ਮੇਰੇ ਮਾਤਾ-ਪਿਤਾ ਨੇ ਹਰ ਇੱਕ ਚੀਜ਼ ਦਿੱਤੀ। ਜਸ਼ਨਪ੍ਰੀਤ ਕੌਰ ਦੇ ਪਿਤਾ ਪਰਵਿੰਦਰ ਸਿੰਘ ਨੂੰ ਅੱਜ ਮੁੰਡਾ ਜੰਮੇ ਹੋਣ ਜਿੰਨੀ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਕਦੇ ਸੋਚਿਆ ਨਹੀਂ ਸੀ ਪਰ ਪੰਜਾਬ ਭਰ ਵਿੱਚੋਂ ਮੇਰੀ ਲੜਕੀ ਨੇ ਤੀਜਾ ਸਥਾਨ ਹਾਸਲ ਕਰ ਆਪਣਾ, ਸਾਡਾ ਤੇ ਆਪਣੇ ਸਕੂਲ ਅਤੇ ਪਿੰਡ ਦਾ ਨਾਂਅ ਵੀ ਰੌਸ਼ਨ ਕੀਤਾ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਤੀਜੇ ਸਥਾਨ ‘ਤੇ ਇਸ ਵਾਰ ਸੱਤ ਵਿਦਿਆਰਥੀਆਂ ਦਾ ਕਬਜ਼ਾ ਹੈ, ਜਿਨ੍ਹਾਂ 650 ਵਿੱਚੋਂ 644 ਅੰਕ ਹਾਸਲ ਕੀਤੇ ਹਨ।

ਸੂਚੀ ਹੇਠਾਂ ਦੇਖੋ-

  • ਗੁਲਾਬਗੜ੍ਹ (ਬਠਿੰਡਾ) – ਜਸ਼ਨਪ੍ਰੀਤ ਕੌਰ
  • ਸੈਦੋ ਲੇਹਲ (ਅੰਮ੍ਰਿਤਸਰ) – ਖੁਸ਼ਪ੍ਰੀਤ ਕੌਰ
  • ਕਾਹਨੂੰਵਾਨ (ਗੁਰਦਾਸਪੁਰ) – ਦਮਨਪ੍ਰੀਤ ਕੌਰ
  • ਲੁਧਿਆਣਾ – ਅਭਿਗਿਆਨ ਕੁਮਾਰ
  • ਲੁਧਿਆਣਾ – ਸੋਨੀ ਕੌਰ
  • ਲੁਧਿਆਣਾ – ਅਨੀਸ਼ਾ ਚੋਪੜਾ
  • ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) – ਜੀਆ ਨੰਦਾ

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago