Bathinda Murder News: ਬਠਿੰਡਾ ਦੇ ਪਿੰਡ ਰਾਮਾਨੰਦੀ ਵਿੱਚ ਪਿਉ-ਪੁੱਤ ਨੇ ਮਿਲ ਕੱਢੀ ਆਪਸੀ ਰੰਜਿਸ਼, 21 ਸਾਲਾਂ ਨੌਜਵਾਨ ਦਾ ਕੀਤਾ ਕ਼ਤਲ

murder-of-21-year-old-youth-in-bathinda

Bathinda Murder News: ਸਰਦੂਲਗੜ੍ਹ ਅਧੀਨ ਆਉਂਦੇ ਥਾਣਾ ਜੋੜਕੀਆਂ ਦੇ ਪਿੰਡ ਰਾਮਾਨੰਦੀ ’ਚ ਇਕ 21 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਹਾਮਣੇ ਆਇਆ ਹੈ। ਇਸ ਸਬੰਧੀ ਥਾਣਾ ਜੋੜਕੀਆਂ ਦੇ ਐੱਸ. ਐੱਚ. ਓ. ਸੁਰਜਨ ਸਿੰਘ ਨੇ ਦੱਸਿਆ ਕਿ ਲੀਲਾ ਸਿੰਘ ਪੁੱਤਰ ਮਿਲਖੀ ਰਾਮ ਨੇ ਪੁਲਸ ਨੂੰ ਦਿੱਤੇ ਬਿਆਨਾਂ ਮੁਤਾਬਕ ਕਿਹਾ ਕਿ ਉਸ ਦਾ ਲੜਕਾ ਬਲਜਿੰਦਰ ਸਿੰਘ ਉਰਫ਼ ਸੰਦੀਪ ਸਿੰਘ ਅਤੇ ਭਤੀਜਾ ਮ੍ਰਿਤਕ ਮਨਪ੍ਰੀਤ ਸਿੰਘ ਉਰਫ਼ ਬੱਬੂ ਪੁੱਤਰ ਧਰਮ ਚੰਦ (21) ਰਾਤ ਸਮੇਂ ਆਪਣੇ ਪਿੰਡ ਵੱਲ ਜਾ ਰਹੇ ਸਨ।

ਇਹ ਵੀ ਪੜ੍ਹੋ: Bathinda Drug News: ਪੰਜਾਬ ਵਿੱਚ ਦਿਨੋਂ ਦਿਨ ਪੈ ਰਹੀ ਹੈ ਨਸ਼ਿਆਂ ਦੀ ਮਾਰ, ਬਠਿੰਡਾ ਵਿੱਚ 18 ਸਾਲਾਂ ਨੌਜਵਾਨ ਦੀ ਹੋਈ ਮੌਤ

ਉਸ ਸਮੇਂ ਜਗਸੀਰ ਸਿੰਘ ਅਤੇ ਉਸ ਦੇ ਪਿਤਾ ਸੁਖਦੇਵ ਸਿੰਘ ਨੇ ਆਪਣੇ ਸਾਥੀਆਂ ਸਮੇਤ ਉਸ ਦੇ ਲੜਕੇ ਅਤੇ ਭਤੀਜੇ ‘ਤੇ ਅਚਾਨਕ ਹਮਲਾ ਕਰ ਦਿੱਤਾ, ਜਿਸ ਕਾਰਣ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਰਦੂਲਗੜ੍ਹ ਦੇ ਸਿਵਲ ਹਸਪਤਾਲ ’ਚ ਇਲਾਜ ਅਧੀਨ ਲਿਆਂਦਾ ਗਿਆ ਪਰ ਇੱਥੇ ਡਾਕਟਰਾਂ ਨੇ ਮਨਪ੍ਰੀਤ ਸਿੰਘ ਨੂੰ ਮ੍ਰਿਤਕ ਕਰਾਰ ਦਿੱਤਾ।

ਘਟਨਾ ਸਬੰਧੀ ਥਾਣਾ ਜੋੜਕੀਆਂ ਦੀ ਪੁਲਸ ਨੇ ਮੁਲਜ਼ਮ ਜਗਸੀਰ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਉਸ ਦੇ ਪਿਤਾ ਸੁਖਦੇਵ ਸਿੰਘ ਪੁੱਤਰ ਪੂਰਨ ਸਿੰਘ ਰਾਮਾਨੰਦੀ ਸਮੇਤ 4 ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਜੋੜਕੀਆਂ ਦੇ ਐੱਸ. ਐੱਚ. ਓ. ਨੇ ਦੱਸਿਆ ਕਿ ਮੁਲਜ਼ਮ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਤਲ ਦਾ ਮਾਮਲਾ ਆਪਸੀ ਰੰਜਿਸ਼ ਦੱਸਿਆ ਜਾ ਰਿਹਾ ਹੈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ