ਬਠਿੰਡਾ

ਬਿਨ੍ਹਾਂ ਮੁਕਾਬਲੇ ਜਿਨ੍ਹਾਂ ਥਾਵਾਂ ‘ਤੇ ਕਾਂਗਰਸ ਨੇ ਹਾਸਿਲ ਕੀਤੀ ਜਿੱਤ, ਉਥੇ ਮੁੜ ਹੋਣ ਚੋਣਾਂ : ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਜਿਹੜੀਆਂ ਥਾਵਾਂ ’ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਕੇ ਕਾਂਗਰਸੀ ਉਮੀਦਵਾਰ ਬਿਨਾਂ ਮੁਕਾਬਲੇ ਜਿੱਤੇ ਹਨ, ਉਨ੍ਹਾਂ ਦੀ ਚੋਣ ਰੱਦ ਕੀਤੀ ਜਾਵੇ ਅਤੇ ਇਨ੍ਹਾਂ ਵਿਚ ਮੁੜ ਚੋਣਾਂ ਕਰਵਾਈਆਂ ਜਾਣ ਅਤੇ ਪਾਰਟੀ ਨੇ ਮੰਗ ਕੀਤੀ ਕਿ ਰਹਿੰਦੀਆਂ ਥਾਵਾਂ ’ਤੇ ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਪੈਰਾ ਮਿਲਟਰੀਫੋਰਸ ਤਾਇਨਾਤ ਕੀਤੀ ਜਾਵੇ।

ਉਨ੍ਹਾਂ ਕਿਹਾ ਕ ਇਸੇ ਤਰੀਕੇ ਗੁਰੂਹਰਿਸਹਾਏ ਵਿਚ 15 ਵਿਚੋਂ 8 ਸੀਟਾਂ ’ਤੇ ਕਾਂਗਰਸੀ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਕਰਾਰ ਦਿੱਤੇ ਗਏ ਹਨ, ਮਲੂਕਾ ਵਿਚ 11 ਵਿਚੋਂ 7, ਮਹਿਰਾਜ ਵਿਚ 13 ਵਿਚੋਂ 5, ਭਾਈ ਰੂਪਾ ਵਿਚ 13 ਵਿਚੋਂ ਚਾਰ, ਮੰਡੀ ਗੋਬਿੰਦਗੜ੍ਹ ਵਿਚ 6 ਅਤੇ ਫਿਰੋਜ਼ਪੁਰ ਵਿਚ 8 ਸੀਟਾਂ ’ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਕੇ ਕਾਂਗਰਸੀ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਵਿਚ 7 ਸੀਟਾਂ ’ਤੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਸਪੱਸ਼ਟ ਹੈ ਕਿ ਇਹ ਮਿਊਂਸਪਲ ਚੋਣਾਂ ਅਜਿਹੀਆਂ ਹਨ ਜਿਸ ਵਿਚ ਸਰਕਾਰ ਲੋਕਾਂ ਖ਼ਿਲਾਫ਼ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਵਿਚ ਭਾਈਵਾਲ ਬਣ ਗਏ ਹਨ ਤੇ ਹਾਲ ਹੀ ਵਿਚ ਹੋਈ ਸਰਬ ਪਾਰਟੀ ਮੀਟਿੰਗ ਵਿਚ ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੇ ਆਪਣੇ ਵਾਅਦੇ ਤੋਂ ਭੱਜ ਗਏ ਹਨ।

ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਲਈ ਬਹੁਤ ਹੀ ਮਾੜਾ ਦਿਨ ਹੈ ਜਦੋਂ ਸੂਬਾ ਚੋਣ ਕਮਿਸ਼ਨਰ ਵਰਗੀ ਸੰਵਿਧਾਨਕ ਅਥਾਰਟੀ ਨੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਤਿਆਗ ਦਿੱਤੀ ਹੈ ਤੇ ਉਹ ਕਾਂਗਰਸ ਪਾਰਟੀ ਤੇ ਰਾਜ ਸਰਕਾਰ ਸਰਕਾਰ ਨੂੰ ਸੂਬੇ ਵਿਚ ਲੋਕਤੰਤਰ ਦਾ ਕਤਲ ਕਰਨ ਦੀ ਆਗਿਆ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸਨੇ ਤਾਂ ਵਿਰੋਧੀ ਧਿਰ ਦੇ ਕਾਗਜ਼ ਸਮੂਹਿਕ ਤੌਰ ’ਤੇ ਰੱਦ ਕੀਤੇ ਜਾਣ ਦਾ ਵੀ ਨੋਟਿਸ ਲੈਣ ਤੋਂ ਨਾਂਹ ਕਰ ਦਿੱਤੀ ਤੇ ਇਸਨੇ ਕਾਂਗਰਸੀਆਂ ਨਾਲ ਰਲ ਕੇ ਵਿਰੋਧੀ ਧਿਰ ਖ਼ਿਲਾਫ਼ ਹਿੰਸਾ ਕਰ ਰਹੇ ਸਿਵਲ ਤੇ ਪੁਲਸ ਅਧਿਕਾਰੀਆਂ ਖ਼ਿਲਾਫ਼ ਵੀ ਕੋਈ ਕਦਮ ਨਹੀਂ ਚੁੱਕਿਆ।

ਚੀਮਾ ਨੇ ਦੱਸਿਆ ਕਿ ਕਾਂਗਰਸੀ ਕੌਂਸਲਰਾਂ ਵੱਲੋਂ ਅਕਾਲੀ ਉਮੀਦਵਾਰਾਂ ਦੇ ਘਰਾਂ ’ਤੇ ਹਮਲੇ ਕਰਨ, ਵਾਹਨ ਭੰਨ ਤੋੜ ਦੇਣ ਤੇ ਉਨ੍ਹਾਂ ’ਤੇ ਸ਼ਰ੍ਹੇਆਮ ਗੋਲੀਆਂ ਚਲਾਉਣ ਦੇ ਵੀਡੀਓ ਸਬੂਤ ਮੌਜੂਦ ਹਨ।

ਉਨ੍ਹਾਂ ਕਿਹਾ ਕਿ ਅਸੀਂ ਸੂਬਾ ਚੋਣ ਕਮਿਸ਼ਨ ਦੇ ਕਾਂਗਰਸ ਪਾਰਟੀ ਤੇ ਰਾਜ ਸਰਕਾਰ ਨਾਲ ਰਲੇ ਹੋਣ ਦਾ ਤੱਥ ਆਉਂਦੇ ਦਿਨਾਂ ਵਿਚ ਰਾਜਪਾਲ ਤੇ ਅਦਾਲਤਾਂ ਅੱਗੇ ਪੇਸ਼ ਕਰਾਂਗੇ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago