Bathinda Drug News: ਪੰਜਾਬ ਵਿੱਚ ਦਿਨੋਂ ਦਿਨ ਪੈ ਰਹੀ ਹੈ ਨਸ਼ਿਆਂ ਦੀ ਮਾਰ, ਬਠਿੰਡਾ ਵਿੱਚ 18 ਸਾਲਾਂ ਨੌਜਵਾਨ ਦੀ ਹੋਈ ਮੌਤ

youth-died-with-drugs-in-bathinda

Bathinda Drug News: ਪੰਜਾਬ ਸਥਾਨਕ ਨਗਰ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਨਗਰ ਦੇ ਇਕ 18 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ ’ਚ ਡਰੇਨ ਦੀ ਪਟੜੀ ਕੋਲੋਂ ਬਰਾਮਦ ਹੋਈ। ਲਾਸ਼ ਦਾ ਚਿਹਰਾ ਜਾਨਵਰਾਂ ਵਲੋਂ ਬੁਰੀ ਤਰ੍ਹਾਂ ਨੋਚਿਆ ਹੋਇਆ ਸੀ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਕੱਪੜਿਆਂ ਤੇ ਮੋਟਰਸਾਈਕਲ ਤੋਂ ਮ੍ਰਿਤਕ ਦੀ ਪਛਾਣ ਕੀਤੀ ਗਈ। ਥਾਣਾ ਬਾਲਿਆਂਵਾਲੀ ਦੇ ਮੁਖੀ ਮਨਜੀਤ ਸਿੰਘ ਨੇ ਕਿਹਾ ਕਿ ਸਵੇਰੇ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਲਾਸ਼ ਭੂੰਦੜ-ਦੌਲਤਪੁਰਾ ਡਰੇਨ ਦੀ ਪਟੜੀ ਤੋਂ ਕੁੱਝ ਦੂਰ ਪਈ ਹੈ।

ਇਹ ਵੀ ਪੜ੍ਹੋ: Bathinda Drug News: ਪੰਜਾਬ ਵਿੱਚ ਦਿਨੋਂ ਦਿਨ ਪੈ ਰਹੀ ਹੈ ਨਸ਼ਿਆਂ ਦੀ ਮਾਰ, ਬਠਿੰਡਾ ਵਿੱਚ 18 ਸਾਲਾਂ ਨੌਜਵਾਨ ਦੀ ਹੋਈ ਮੌਤ

ਲੜਕੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੀ ਇਹ ਇਤਲਾਹ ਦਿੱਤੀ ਗਈ ਸੀ, ਜਿਸ ਨੂੰ ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਰਾਹੀਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਾਮਪੁਰਾ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਉਕਤ ਲਾਸ਼ ਹਰਜੀਤ ਸਿੰਘ (18) ਪੁੱਤਰ ਤੇਜਾ ਸਿੰਘ ਵਾਸੀ ਬਾਲਿਆਂਵਾਲੀ ਦੀ ਹੈ ਅਤੇ ਤੇਜਾ ਸਿੰਘ ਦੇ ਦੱਸਣ ਅਨੁਸਾਰ ਉਸ ਦਾ ਲੜਕਾ ਨਸ਼ੇ ਕਰਨ ਦਾ ਆਦੀ ਸੀ ਤੇ 8 ਅਗਸਤ ਦੀ ਸਵੇਰ ਤੋਂ ਮੋਟਰਸਾਈਕਲ ਲੈ ਕੇ ਘਰੋਂ ਚਲਾ ਗਿਆ ਸੀ।

ਉਪਰੰਤ ਉਸ ਦੇ ਘਰ ਵਾਪਸ ਨਾ ਆਉਣ ’ਤੇ ਭਾਲ ਕਰਨ ਵੇਲੇ ਇਸ ਲਾਸ਼ ਦਾ ਪਤਾ ਲੱਗਿਆ। ਪੋਸਟਮਾਰਟਮ ਕਰਵਾਉਣ ਉਪਰੰਤ ਥਾਣਾ ਬਾਲਿਆਂਵਾਲੀ ਦੀ ਪੁਲਸ ਨੇ ਧਾਰਾ-174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਥਾਣਾ ਮੁਖੀ ਮਨਜੀਤ ਸਿੰਘ ਨੇ ਕਿਹਾ ਕਿ ਪਹਿਲੀ ਨਜ਼ਰ ’ਚ ਲੜਕੇ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਲੱਗਦੀ ਹੈ ਪਰ ਅਸਲੀ ਕਾਰਨ ਪੋਸਟਮਾਰਟਮ ਦੀ ਵਿਸਰਾ ਰਿਪੋਰਟ ਤੋਂ ਹੀ ਪਤਾ ਲੱਗੇਗਾ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ