Bathinda Drug News: ਪੰਜਾਬ ਸਥਾਨਕ ਨਗਰ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਨਗਰ ਦੇ ਇਕ 18 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ ’ਚ ਡਰੇਨ ਦੀ ਪਟੜੀ ਕੋਲੋਂ ਬਰਾਮਦ ਹੋਈ। ਲਾਸ਼ ਦਾ ਚਿਹਰਾ ਜਾਨਵਰਾਂ ਵਲੋਂ ਬੁਰੀ ਤਰ੍ਹਾਂ ਨੋਚਿਆ ਹੋਇਆ ਸੀ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਕੱਪੜਿਆਂ ਤੇ ਮੋਟਰਸਾਈਕਲ ਤੋਂ ਮ੍ਰਿਤਕ ਦੀ ਪਛਾਣ ਕੀਤੀ ਗਈ। ਥਾਣਾ ਬਾਲਿਆਂਵਾਲੀ ਦੇ ਮੁਖੀ ਮਨਜੀਤ ਸਿੰਘ ਨੇ ਕਿਹਾ ਕਿ ਸਵੇਰੇ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਲਾਸ਼ ਭੂੰਦੜ-ਦੌਲਤਪੁਰਾ ਡਰੇਨ ਦੀ ਪਟੜੀ ਤੋਂ ਕੁੱਝ ਦੂਰ ਪਈ ਹੈ।
ਲੜਕੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੀ ਇਹ ਇਤਲਾਹ ਦਿੱਤੀ ਗਈ ਸੀ, ਜਿਸ ਨੂੰ ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਰਾਹੀਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਾਮਪੁਰਾ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਉਕਤ ਲਾਸ਼ ਹਰਜੀਤ ਸਿੰਘ (18) ਪੁੱਤਰ ਤੇਜਾ ਸਿੰਘ ਵਾਸੀ ਬਾਲਿਆਂਵਾਲੀ ਦੀ ਹੈ ਅਤੇ ਤੇਜਾ ਸਿੰਘ ਦੇ ਦੱਸਣ ਅਨੁਸਾਰ ਉਸ ਦਾ ਲੜਕਾ ਨਸ਼ੇ ਕਰਨ ਦਾ ਆਦੀ ਸੀ ਤੇ 8 ਅਗਸਤ ਦੀ ਸਵੇਰ ਤੋਂ ਮੋਟਰਸਾਈਕਲ ਲੈ ਕੇ ਘਰੋਂ ਚਲਾ ਗਿਆ ਸੀ।
ਉਪਰੰਤ ਉਸ ਦੇ ਘਰ ਵਾਪਸ ਨਾ ਆਉਣ ’ਤੇ ਭਾਲ ਕਰਨ ਵੇਲੇ ਇਸ ਲਾਸ਼ ਦਾ ਪਤਾ ਲੱਗਿਆ। ਪੋਸਟਮਾਰਟਮ ਕਰਵਾਉਣ ਉਪਰੰਤ ਥਾਣਾ ਬਾਲਿਆਂਵਾਲੀ ਦੀ ਪੁਲਸ ਨੇ ਧਾਰਾ-174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਥਾਣਾ ਮੁਖੀ ਮਨਜੀਤ ਸਿੰਘ ਨੇ ਕਿਹਾ ਕਿ ਪਹਿਲੀ ਨਜ਼ਰ ’ਚ ਲੜਕੇ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਲੱਗਦੀ ਹੈ ਪਰ ਅਸਲੀ ਕਾਰਨ ਪੋਸਟਮਾਰਟਮ ਦੀ ਵਿਸਰਾ ਰਿਪੋਰਟ ਤੋਂ ਹੀ ਪਤਾ ਲੱਗੇਗਾ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…