ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਕੀਤੀ ਗਈ ਫੁੱਲਾਂ ਦੀ ਸੁੰਦਰ ਸਜਾਵਟ

Beautiful-decoration-of-flowers-performed-at-Gurdwara-Guru-k-Mahal-on-the-occasion-of-400-years-of-Prakash-Purab-of-the-ninth-King

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਉਤਸਵ ਮੌਕੇ ‘ਤੇ ਅੱਜ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾਟੇਕਿਆ ਹੈ। ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ ਹੈ।

ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਇਲਾਵਾ ਨਾਲ ਲਗਦੀਆਂ ਧਾਰਮਿਕ ਇਮਾਰਤਾਂ ਵਿਖੇ ਅਤਿ ਸੁੰਦਰ ਬਿਜਲਈ ਸਜਾਵਟ ਕੀਤੀ ਗਈ।

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰੂ ਕੇ ਮਹਿਲ ਤੱਕ ਜਾਂਦੇ ਰਸਤੇ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ। ਏਅਰਪੋਰਟ, ਬੱਸ ਸਟੈਂਡ , ਰੇਲਵੇ ਸਟੇਸ਼ਨ ਅਤੇ ਸ਼ਹਿਰ ਦੇ ਅਨੇਕਾਂ ਸਥਾਨਾਂ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ।

ਸ਼ਤਾਬਦੀ ਵਾਲੇ ਦਿਨ 1 ਮਈ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਹੋਵੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ