ਭਗਵੰਤ ਮਾਨ ਨੇ ਪੰਜਾਬ ਵਿੱਚ ਨਸ਼ੇ ਲਈ ਕਾਂਗਰੇਸ ਤੇ ਅਕਾਲੀ-ਭਾਜਪਾ ਨੂੰ ਠਹਿਰਾਇਆ ਜਿੰਮੇਵਾਰ

Bhagwant mann

ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਲਈ ਅਕਾਲੀ ਭਾਜਪਾ ਅਤੇ ਕਾਂਗਰਸ ਨੂੰ ਜਿੰਮੇਵਾਰ ਠਹਿਰਾਇਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਕਦੇ ਵੀ ਬੰਦ ਨਹੀਂ ਹੋ ਸਕਦਾ। ਉਹਨਾਂ ਇਹ ਵੀ ਕਿਹਾ ਕਿ ਉਹਨਾਂ ਨੇ ਪਿਛਲੇ ਦੱਸ ਸਾਲਾਂ ਤੋਂ ਦੇਖਿਆ ਕਿ ਨਸ਼ੇ ਦੇ ਮਾਫੀਆ ਰਾਜ ਦੌਰਾਨ ਬਾਦਲ ਸਰਕਾਰ ਵੱਲੋਂ ਨਸ਼ੇ ਦੇ ਬੀਜ ਬੋਏ ਹਨ।

ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਰਾਜ ਵਿੱਚ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਧੜੱਲੇ ਨਾਲ ਹੋਇਆ ਹੈ। ਜਿਸ ਕਰਕੇ ਪੰਜਾਬ ਦੇ ਕਈ ਨੌਜਵਾਨ ਇਸ ਨਸ਼ੇ ਦੇ ਦਲਦਲ ਵਿੱਚ ਧੱਸਦੇ ਜਾ ਰਹੇ ਹਨ ਜਿਸ ਦੇ ਜਿੰਮੇਵਾਰ ਇਹ ਕਾਂਗਰਸ ਅਤੇ ਅਕਾਲੀ ਭਾਜਪਾ ਹੀ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਨਸ਼ੇ ਵਿੱਚ ਆਪਣੀ ਜਵਾਨੀ ਖਤਮ ਕਰ ਲਈ ਹੈ। ਚੋਣ ਜਾਬਤਾ ਲੱਗਣ ਦੇ ਬਾਵਜ਼ੂਦ ਵੀ ਪੰਜਾਬ ਵਿੱਚ ਨਸ਼ਾ ਧੜੱਲੇ ਨਾਲ ਵਿੱਕ ਵੀ ਰਿਹਾ ਹੈ ਅਤੇ ਫੜਿਆ ਵੀ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਅੰਦਰ ਵੱਖ-ਵੱਖ ਥਾਵਾਂ ਤੋਂ ਫੜੇ ਗਏ ਲਗਭਗ ਸੌ ਕਰੋੜ ਰਪਏ ਦੇ ਦੀ ਇੰਨੀ ਵੱਡੀ ਮਾਤਰਾ ਵਿੱਚ ਬਰਾਮਦਗੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਾਕਰਾਂ ਦੀ ਸ਼ਹਿ ਤੇ ਹੀ ਨਸ਼ਾ ਮਾਫ਼ੀਆ ਨੇ ਪੰਜਾਬ ਨੂੰ ਨਸ਼ੇ ਦੀ ਰਾਜਧਾਨੀ ਬਣਾ ਕੇ ਰੱਖ ਦਿੱਤਾ ਹੈ। ਇਹ ਤਾਜ਼ਾ ਅੰਕੜਾ ਸਿਰਫ ਉਸ ਨਸ਼ੇ ਦਾ ਹੈ ਜੋ ਫੜਿਆ ਗਿਆ ਹੈ, ਜੋ ਡਰੱਗ ਫੜੀ ਨਹੀਂ ਜਾਂਦੀ ਜਾਂ ਸਿਆਸੀ ਦਬਾਅ ਹੇਠ ਛੱਡ ਦਿੱਤੀ ਜਾਂਦੀ ਹੈ, ਉਸ ਦੀ ਮਾਤਰਾ ਬਾਰੇ ਅੰਦਾਜ਼ਾ ਲਗਾਉਣਾ ਵੀ ਮੁਸ਼ਕਲ ਹੈ।

ਜਰੂਰ ਪੜ੍ਹੋ : ਉਮਰ ਅਬਦੁੱਲਾ ਨੂੰ ਗੌਤਮ ਗੰਭੀਰ ਦੀ ਚੇਤਾਵਨੀ, ਕਿਹਾ ਜੇ ਗੱਲ ਸਮਝ ਨਹੀਂ ਆਉਂਦੀ ਤਾਂ ਪਾਕਿਸਤਾਨ ਚਲੇ ਜਾਣ

ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਹੋਈਆ ਚੋਣਾਂ ਵਿੱਚ ਕੈਪਟਨ ਸਰਕਾਰ ਨੇ ਸਹੁੰ ਚੁੱਕ ਕੇ ਚਾਰ ਹਫਤਿਆਂ ਵਿੱਚ ਪੰਜਾਬ ਅੰਦਰ ਨਸ਼ਾ ਖਤਮ ਕਰ ਦੇਣ ਦਾ ਵਾਅਦਾ ਕੀਤਾ ਸੀ ਪਰ ਮੁੜ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਸਭ ਭੁੱਲੀ ਭੈਠੇ ਹਨ। ਉਹਨਾਂ ਇਹ ਵੀ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਦੇ ਰਾਜ ਵਿੱਚ ਨਸ਼ਾ ਵਿਕ ਵੀ ਰਿਹਾ ਹੈ ਤੇ ਨਸ਼ੇ ਦੇ ਕਾਰੋਬਾਰ ਕਰਨ ਵਾਲੇ ਨਿਡਰ ਹੋ ਕੇ ਅਤੇ ਬਿਨਾਂ ਕਿਸੇ ਡਰੋਂ ਇਹ ਕਾਰੋਬਾਰ ਜ਼ੋਰਾਂ ਤੇ ਕਰ ਰਹੇ ਹਨ ਤੇ ਸਰਕਾਰ ਇਹ ਸੱਭ ਕੁਝ ਦੇਖ ਕੇ ਅੱਖਾਂ ਬੰਦ ਕਰੀ ਬੈਠੀ ਹੈ। ੳਨ੍ਹਾਂ ਕਿਹਾ ਕਿ ਬਾਦਲਾਂ ਤੋਂ ਬਾਅਦ ਸੱਤਾ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਚੋਂ ਨਸ਼ਿਆਂ ਦਾ ਕੋਹੜ ਖਤਮ ਕਰਨ ਵਿੱਚ ਰੂਚੀ ਨਹੀਂ ਦਿਖਾਈ।

ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਆਪਣੇ ਬੱਚਿਆਂ ਨੂੰ ਨਸ਼ੇ ਤੋਂ ਬਚਾਉਣਾ ਹੈ ਤਾਂ ਇਸ ਬਾਰ ਕਾਂਗਰਸ ਅਤੇ ਅਕਾਲੀ ਭਾਜਪਾ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਬੁਰੀ ਤਰ੍ਹਾਂ ਹਰਾਇਆ ਜਾਵੇ ਤਾਂ ਜੋ ਸੁੱਤੀ ਪਈ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਿਆਸੀ ਦਬਾਅ ਵਿੱਚ ਆ ਕੇ ਬਾਕੀ ਤਿੰਨ ਸਾਲ ਪੰਜਾਬ ਦੇ ਅਜਿਹੇ ਸਾਰੇ ਭਖਵੇਂ ਮੁੱਦਿਆਂ ਤੇ ਕੰਮ ਕਰਨ ਲਈ ਮਜ਼ਬੂਰ ਹੋ ਜਾਣ।