ਸਮਾਣਾ ਵਿਖੇ ਵੀ ਭਾਰਤ ਬੰਦ ਦੇ ਸੱਦੇ ਨੂੰ ਮਿਲਿਆ ਭਰਾਵਾਂ ਹੁੰਗਾਰਾ , ਬਾਜ਼ਾਰ ਰਹਿਣਗੇ ਬੰਦ

Bharat-bandh-farmer-unions-call

ਕਿਸਾਨ ਅੰਦੋਲਨ ਦੇ ਅੱਜ 4 ਮਹੀਨੇ ਪੂਰੇ ਹੋਣ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ‘ਚ ਭਾਰਤ ਬੰਦ (Bharat Band) ਦਾ ਸੱਦਾ ਦਿੱਤਾ ਗਿਆ ਹੈ। ਅੱਜ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਭਾਰਤ ਮੁਕੰਮਲ ਤੌਰ ‘ਤੇ ਬੰਦ ਰਹੇਗਾ। ਇਸ ਦੌਰਾਨ ਸੜਕੀ ਤੇ ਰੇਲ ਆਵਾਜਾਈ ਠੱਪ ਰਹੇਗੀ ਤੇ ਬਾਜ਼ਾਰ ਬੰਦ ਰਹਿਣਗੇ।

ਭਾਰਤ ਬੰਦ ਦੇ ਸੱਦੇ ‘ਤੇ ਅੱਜ ਸਮਾਣਾ ਸ਼ਹਿਰ ਵਿਖੇ ਵੀ ਸਵੇਰੇ 6:00 ਵਜੇ ਤੋਂ ਸ਼ਾਮ 6:00 ਵਜੇ ਤੱਕ ਸਾਰੀਆਂ ਸੜਕਾਂ , ਰੇਲਵੇ ਟ੍ਰੈਕ ਨੂੰ ਜਾਮ ਕੀਤਾ ਗਿਆ ਹੈ। ਇਸ ਦੌਰਾਨ ਬੱਸਾਂ ਨੂੰ ਵੀ ਬੰਦ ਕੀਤਾ ਗਿਆ ਹੈ। ਸਮਾਣਾ ਸ਼ਹਿਰ ਦੇ ਬੱਸ ਸਟੈਂਡ ‘ਤੇ ਬੱਸਾਂ ਖੜੀਆਂ ਦਿਖਾਈ ਦੇ ਰਹੀਆਂ ਹਨ ਤੇ ਬਜ਼ਾਰ ਸੁੰਨਸਾਨ ਹਨ। ਕੋਈ ਵੀ ਬੱਸ ਸਮਾਣਾ  ਤੋਂ  ਦਿੱਲੀ ,ਜੀਂਦ ,ਹਿਸਾਰ, ਚੰਡੀਗੜ੍ਹ ਅਤੇ ਪਟਿਆਲਾ ਨਹੀਂ ਗਈ।

ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਦਾ ਵੱਖ-ਵੱਖ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ, ਵਿਦਿਆਰਥੀ ਜਥੇਬੰਦੀਆਂ, ਬਾਰ ਐਸੋਸੀਏਸ਼ਨਾਂ ਨੇ ਸਮਰਥਨ ਕੀਤਾ ਹੈ। ਸੜਕਾਂ ‘ਤੇ ਇੱਕਾ ਦੁੱਕਾ ਵਾਹਨਾਂ ਨੂੰ ਛੱਡ ਕੇ ਆਵਾਜਾਈ ਬੰਦ ਹੈ। ਦੁਕਾਨਾਂ, ਬਾਜ਼ਾਰਾਂ ਤੇ ਸਾਰੇ ਵਪਾਰਕ ਸੰਸਥਾਵਾਂ ਨੂੰ ਬੰਦ ਰੱਖਿਆ ਜਾਵੇਗਾ।

ਇਸ ਮੌਕੇ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਧਰਨੇ ‘ਤੇ ਬੈਠੇ ਕਿਸਾਨਾਂ ਨੂੰ 4 ਮਹੀਨੇ ਪੂਰੇ ਹੋਣ ‘ਤੇ ਅੱਜ ਭਾਰਤ ਬੰਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ “ਜੋ ਵੀ ਬੰਦ ਦਾ ਸਮਰਥਨ ਕਰ ਰਹੇ ਹਨ, ਉਹ ਕਿਸੇ ਤਰ੍ਹਾਂ ਦੀ ਜ਼ੋਰ ਜ਼ਬਰਦਸਤੀ ਨਾ ਕਰਨ, ਕੋਈ ਅਜਿਹੀ ਕਾਰਵਾਈ ਨਾ ਕਰਨ ਜੋ ਹਿੰਸਕ ਲੱਗੇ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਂਤਮਈ ਢੰਗ ਨਾਲ ਬੰਦ ਨੂੰ ਸਫ਼ਲ ਬਣਾਇਆ ਜਾਵੇਗਾ ਤਾਂ ਜੋ ਮੋਦੀ ਸਰਕਾਰ ਉੱਤੇ ਦਬਾਅ ਪਾਇਆ ਜਾ ਸਕੇ ਤੇ ਕਿਸਾਨਾਂ ਦੀਆਂ ਮੰਗਾਂ ਮੰਨ ਲਵੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ