ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

Bibi Jagir Kaur holds meeting with Managers of Sri Darbar Sahib to review arrangements

ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur ) ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਅਤੇ ਨਿਗਰਾਨਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।

ਬੀਬੀ ਜਗੀਰ ਕੌਰ ਨੇ ਇਕੱਤਰਤਾ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਕੋਰੋਨਾ ਮਹਾਮਾਰੀ ਦਾ ਪ੍ਰਭਾਵ ਘਟਣ ਤੋਂ ਬਾਅਦ ਸੰਗਤ ਦੀ ਆਮਦ ਵੱਧ ਰਹੀ ਹੈ, ਜਿਸ ਦੇ ਮੱਦੇਨਜ਼ਰ ਸੰਗਤ ਲਈ ਪ੍ਰਬੰਧਾਂ ਵਿਚ ਢਿੱਲ ਨਹੀਂ ਰਹਿਣੀ ਚਾਹੀਦੀ।

ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜ਼ੁੰਮੇਵਾਰ ਅਧਿਕਾਰੀ ਹੁੰਦਿਆਂ ਸਭ ਦਾ ਫ਼ਰਜ਼ ਹੈ ਕਿ ਸੰਸਥਾ ਦੀ ਬਿਹਤਰੀ ਲਈ ਵਚਨਬੱਧ ਰਹੀਏ। ਇਸ ਮੌਕੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਅਤੇ ਹੋਰ ਅਧਿਕਾਰੀਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।

 ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ  ਸਤਨਾਮ ਸਿੰਘ, ਸੁਖਰਾਜ ਸਿੰਘ, ਬਘੇਲ ਸਿੰਘ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਵਧੀਕ ਮੈਨੇਜਰ ਜਗਤਾਰ ਸਿੰਘ, ਨਿਸ਼ਾਨ ਸਿੰਘ, ਗੁਰਾ ਸਿੰਘ, ਬਲਦੇਵ ਸਿੰਘ, ਦਰਸ਼ਨ ਸਿੰਘ, ਜਸਪਾਲ ਸਿੰਘ ਢੱਡੇ, ਗੁਰਪ੍ਰੀਤ ਸਿੰਘ ਅਤੇ ਹੋਰ ਮੌਜੂਦ ਸਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ