ਪੰਜਾਬ

ਕਬੱਡੀ ਖਿਡਾਰੀ ਦੀ ਹੱਤਿਆ ਕਰਨ ਵਾਲੇ ASI ਖਿਲਾਫ ਹੋਵੇ ਸ਼ਖਤ ਕਾਰਵਾਈ: ਬੀਬੀ ਜਗੀਰ ਕੌਰ

ਕੌਮਾਂਤਰੀ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਪੱਡਾ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੇ ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਹ ਮੰਗ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਅਰਵਿੰਦਰਜੀਤ ਹਲਕਾ ਭੁਲੱਥ ਦੇ ਪਿੰਡ ਲੱਖਣ-ਕੇ-ਪੱਡਾ ਦਾ ਰਹਿਣ ਵਾਲਾ ਹੈ ਤੇ ਇਸ ਦਾ ਪਿਤਾ ਬਲਵੀਰ ਸਿੰਘ ਪਹਿਲਵਾਨ ਵੀ ਕਬੱਡੀ ਖਿਡਾਰੀ ਰਿਹਾ ਹੈ।

ਜੇਕਰ ਦੇਖਿਆ ਜਾਵੇ ਤਾਂ ਇਸ ਪਰਿਵਾਰ ਦੀ ਕਬੱਡੀ ਖੇਡ ਨੂੰ ਬਹੁਤ ਵੱਡੀ ਦੇਣ ਹੈ, ਅਰਵਿੰਦਰਜੀਤ ਕਬੱਡੀ ਦਾ ਨਾਮਵਰ ਖਿਡਾਰੀ ਸੀ। ਜਿਸ ਨੇ ਅੰਤਰ ਰਾਸ਼ਟਰੀ ਪੱਧਰ ‘ਤੇ ਆਪਣੇ ਪਿੰਡ ਦੇ ਨਾਲ-ਨਾਲ ਹਲਕਾ ਭੁਲੱਥ ਦਾ ਨਾਮ ਵੀ ਚਮਕਾਇਆ ਸੀ ਪਰ ਬੀਤੀ ਰਾਤ ਪੰਜਾਬ ਪੁਲਸ ਦੇ ਏ. ਐੱਸ. ਆਈ. ਪਰਮਜੀਤ ਸਿੰਘ ਵਲੋਂ ਇਸ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇਣਾ ਬਹੁਤ ਦਿਲ ਦਹਿਲਾ ਦੇਣ ਵਾਲਾ ਵਾਕਿਆ ਹੈ। ਜਿਸ ਕਰ ਕੇ ਪਰਿਵਾਰ ਨੇ ਆਪਣਾ ਇਕੋ-ਇੱਕ ਪੁੱਤ ਗਵਾ ਲਿਆ ਹੈ ਤੇ ਪਰਿਵਾਰ ਦੇ ਨਾਲ-ਨਾਲ ਕਬੱਡੀ ਖੇਡ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਏ. ਐੱਸ. ਆਈ. ਨੇ ਜਿਥੇ ਇਕ ਕਬੱਡੀ ਖਿਡਾਰੀ ਦੀ ਹੱਤਿਆ ਕੀਤੀ, ਉਥੇ ਦੂਜੇ ਖਿਡਾਰੀ ਪ੍ਰਦੀਪ ਨੂੰ ਵੀ ਗੋਲੀਆਂ ਮਾਰ ਕੇ ਜ਼ਖਮੀ ਕੀਤਾ ਹੈ। ਜਿਸ ਲਈ ਇੰਨਾ ਵੱਡਾ ਜੁਲਮ ਕਰਨ ਵਾਲੇ ਇਸ ਏ. ਐੱਸ. ਆਈ. ‘ਤੇ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago