ਬੀਬੀ ਜਗੀਰ ਕੌਰ ਨੇ ਅਫਗਾਨਿਸਤਾਨ ਵਿੱਚ ਸਿੱਖਾਂ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ

Bibi Jagir Kaur strongly condemned the attack on Sikhs in Afghanistan

ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫ਼ਗਾਨਿਸਤਾਨ ਵਿਚ ਜਲਾਲਾਬਾਦ ਸ਼ਹਿਰ ’ਚ ਵੱਸਦੇ ਘਟਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਗ੍ਰਨੇਡ ਹਮਲੇ ਦੀ ਨਿਖੇਧੀ ਕਰਦਿਆਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਉਥੋਂ ਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਵਾਏ।

ਅਜਿਹੇ ਹਮਲੇ ਕਰਕੇ ਕੁਝ ਤਾਕਤਾਂ ਸਿੱਖਾਂ ਨੂੰ ਡਰਾਉਣ ਦਾ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਫ਼ਗਾਨਿਸਤਾਨ ’ਚ ਸਿੱਖ ਆਗੂਆਂ ਦੇ ਸਮੂਹ ਨੂੰ ਨਿਸ਼ਾਨਾ ਬਣਾ ਕੇ ਉਥੋਂ ਦੇ ਸਿੱਖ ਭਾਈਚਾਰੇ ਦੇ ਕਈ ਸਿਰਕੱਢ ਆਗੂ ਮਾਰ ਦਿੱਤੇ ਗਏ ਸਨ ਅਤੇ ਕਾਬਲ ਦੇ ਗੁਰਦੁਆਰਾ ਸਾਹਿਬ ’ਤੇ ਵੀ ਹਮਲਾ ਕੀਤਾ ਗਿਆ ਸੀ, ਜਿਸ ਵਿਚ ਕਈ ਸਿੱਖਾਂ ਨੇ ਜਾਨ ਗਵਾਈ ਸੀ।

ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦੁਨੀਆ ਭਰ ਦੇ ਦੇਸ਼ਾਂ ’ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਾਜ਼ਮੀ ਬਣਾਉਣ ਲਈ ਸਰਕਾਰਾਂ ਨਾਲ ਗੱਲਬਾਤ ਕਰੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ